15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਡੀ.ਈ.ਓ. ਵਲੋਂ ਸਰਕਾਰੀ ਹਾਈ ਸਕੂਲ ਡੰਡੋ ਔਰਾਹ ਤੇ ਅਤਵਾਰਾਪੁਰ ਦਾ ਦੌਰਾ

ਹੁਸ਼ਿਆਰਪੁਰ, 14 ਨਵੰਬਰ (ਹਰਪ੍ਰੀਤ ਕੌਰ)-ਜ਼ਿਲ੍ਹਾ ਸਿੱਖਿਆ ਅਧਿਕਾਰੀ (ਸ) ਹਰਜਿੰਦਰ ਕੌਰ ਨੇ ਸਰਕਾਰੀ ਹਾਈ ਸਕੂਲ ਡੰਡੋ ਅੌਰਾਹ ਅਤੇ ਅਤਵਾਰਾਪੁਰ ਦਾ ਦੌਰਾ ਕਰਕੇ ਸਕੂਲਾਂ ਦੀਆਂ ਸਿੱਖਿਆ ਸਬੰਧੀ ਗਤੀਵਿਧੀਆਂ ਅਤੇ ਕਾਰਜ ਪ੍ਰਣਾਲੀ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਸਕੂਲ ਸਟਾਫ਼ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਸਕਾਰਾਤਮਕ ਸੋਚ, ਆਪਸੀ ਤਾਲਮੇਲ ਅਤੇ ਸਮੂਹਿਕ ਯਤਨਾਂ ਨਾਲ ਸਿੱਖਿਆ ਦੇ ਪੱਧਰ ਨੂੰ ਨਵੀਆਂ ਉਚਾਈਆਂ ਤੱਕ ਲਿਜਾਉਣ ਲਈ ਪ੍ਰੇਰਿਤ ਕੀਤਾ।

Ad Position 21
No active advertisement
ਅਜੀਤ ਡੈਸਕ 15-11-2026
ਹੁਸ਼ਿਆਰਪੁਰ, 14 ਨਵੰਬਰ (ਹਰਪ੍ਰੀਤ ਕੌਰ)-ਜ਼ਿਲ੍ਹਾ ਸਿੱਖਿਆ ਅਧਿਕਾਰੀ (ਸ) ਹਰਜਿੰਦਰ ਕੌਰ ਨੇ ਸਰਕਾਰੀ ਹਾਈ ਸਕੂਲ ਡੰਡੋ ਅੌਰਾਹ ਅਤੇ ਅਤਵਾਰਾਪੁਰ ਦਾ ਦੌਰਾ ਕਰਕੇ ਸਕੂਲਾਂ ਦੀਆਂ ਸਿੱਖਿਆ ਸਬੰਧੀ ਗਤੀਵਿਧੀਆਂ ਅਤੇ ਕਾਰਜ ਪ੍ਰਣਾਲੀ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਸਕੂਲ ਸਟਾਫ਼ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਸਕਾਰਾਤਮਕ ਸੋਚ, ਆਪਸੀ ਤਾਲਮੇਲ ਅਤੇ ਸਮੂਹਿਕ ਯਤਨਾਂ ਨਾਲ ਸਿੱਖਿਆ ਦੇ ਪੱਧਰ ਨੂੰ ਨਵੀਆਂ ਉਚਾਈਆਂ ਤੱਕ ਲਿਜਾਉਣ ਲਈ ਪ੍ਰੇਰਿਤ ਕੀਤਾ। ਡੀਈਓ ਨੇ ਵੱਖ-ਵੱਖ ਜਮਾਤਾਂ ਵਿੱਚ ਜਾ ਕੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦੀ ਪੜ੍ਹਾਈ ਸਬੰਧੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਵਿਦਿਆਰਥੀਆਂ ਤੋਂ ਵਿਸ਼ਿਆਂ ਨਾਲ ਸਬੰਧਤ ਸਵਾਲ ਪੁੱਛ ਕੇ ਉਨ੍ਹਾਂ ਦੇ ਸਿੱਖਣ ਪੱਧਰ ਅਤੇ ਵਿਸ਼ਿਆਂ ਦੀ ਸਮਝ ਨੂੰ ਪਰਖਿਆ। ਇਸ ਦੇ ਨਾਲ ਹੀ ਅਧਿਆਪਕਾਂ ਤੋਂ ਪਾਠਕ੍ਰਮ ਦੀ ਪ੍ਰਗਤੀ, ਜਮਾਤ ਵਿੱਚ ਪੜ੍ਹਾਉਣ ਦੇ ਢੰਗ ਅਤੇ ਵਿਦਿਆਰਥੀਆਂ ਦੀਆਂ ਅਕਾਦਮਿਕ ਪ੍ਰਾਪਤੀਆਂ ਬਾਰੇ ਵੀ ਜਾਣਕਾਰੀ ਲਈ। ਹਰਜਿੰਦਰ ਕੌਰ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੀ ਗੁਣਵੱਤਾ ਨੂੰ ਬਿਹਤਰ ਬਣਾਉਣ ਲਈ ਹਰੇਕ ਅਧਿਆਪਕ ਦੀ ਭੂਮਿਕਾ ਬੇਹੱਦ ਅਹਿਮ ਹੈ। ਉਨ੍ਹਾਂ ਨੇ ਅਧਿਆਪਕਾਂ ਨੂੰ ਵਿਦਿਆਰਥੀਆਂ ਦੀਆਂ ਵਿਅਕਤੀਗਤ ਯੋਗਤਾਵਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਉਸ ਅਨੁਸਾਰ ਮਾਰਗ ਦਰਸ਼ਨ ਦੇਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨਾਲ ਸਿੱਖਿਆ ਦਫ਼ਤਰ ਤੋਂ ਨਿਰਮਲਾ ਅਤੇ ਅਨਿਰੁੱਧ ਮੌਦਗਿੱਲ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਖੇ ਬਾਲ ਅਤੇ ਖੇਡ ਦਿਵਸ ਉਤਸ਼ਾਹ ਨਾਲ ਮਨਾਇਆ ਅਗਲੀ ਖ਼ਬਰ ਏ.ਐਸ.ਆਈ. ਬਲਵੰਤ ਸਿੰਘ ਨੇ ਸੰਭਾਲਿਆ ਪੁਲਿਸ ਚੌਂਕੀ ਭੰਗਾਲਾ ਦਾ ਚਾਰਜ
Ad Position 24