ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਖੇ ਬਾਲ ਅਤੇ ਖੇਡ ਦਿਵਸ ਉਤਸ਼ਾਹ ਨਾਲ ਮਨਾਇਆ
ਮੁਕੇਰੀਆਂ, 14 ਨਵੰਬਰ (ਰਾਮਗੜ੍ਹੀਆ)- ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਖੇ ਬਾਲ ਦਿਵਸ ਦੇ ਮੌਕੇ ’ਤੇ ਖੇਡ ਦਿਵਸ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਨਰਸਰੀ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਵੱਖ-ਵੱਖ ਖੇਡ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ।
ਸ
ਸਟਾਰ ਪਬਲਿਕ ਸਕੂਲ ਮੁਕੇਰੀਆਂ ਦੇ ਵਿਦਿਆਰਥੀ ਬਾਲ ਅਤੇ ਖੇਡ ਦਿਵਸ ਮੌਕੇ ਵੱਖ-ਵੱਖ ਖੇਡਾਂ ਵਿਚ ਹਿੱਸਾ ਲੈਂਦੇ ਹੋਏ। ਤਸਵੀਰ : ਰਾਮਗੜ੍ਹੀਆ
15-11-2026
ਮੁਕੇਰੀਆਂ, 14 ਨਵੰਬਰ (ਰਾਮਗੜ੍ਹੀਆ)- ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਖੇ ਬਾਲ ਦਿਵਸ ਦੇ ਮੌਕੇ ’ਤੇ ਖੇਡ ਦਿਵਸ ਬੜੇ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਨਰਸਰੀ ਤੋਂ ਦਸਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਵੱਖ-ਵੱਖ ਖੇਡ ਮੁਕਾਬਲਿਆਂ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਲੜਕਿਆਂ ਅਤੇ ਲੜਕੀਆਂ ਦੇ ਵੱਖ-ਵੱਖ ਹਾਊਸਾਂ ਵਿਚਕਾਰ ਵਾਲੀਬਾਲ ਅਤੇ ਖੋ-ਖੋ ਦੇ ਮੁਕਾਬਲੇ ਕਰਵਾਏ ਗਏ। ਇਸ ਤੋਂ ਇਲਾਵਾ ਨਿੰਬੂ ਦੌੜ, ਗੱਤੇ ਦੀ ਦੌੜ, ਗੁਬਾਰੇ ਚੁੱਕਣ ਦੀ ਦੌੜ, ਜ਼ਿਗ-ਜ਼ੈਗ ਦੌੜ, ਕੱਪ ਨੂੰ ਸੰਤੁਲਿਤ ਕਰਨ ਦੀ ਦੌੜ ਅਤੇ ਕਿਤਾਬ ਨੂੰ ਸੰਤੁਲਿਤ ਕਰਨ ਦੀ ਦੌੜ ਵਰਗੀਆਂ ਮਨੋਰੰਜਕ ਖੇਡਾਂ ਵੀ ਕਰਵਾਈਆਂ ਗਈਆਂ। ਸਾਰੀਆਂ ਜਮਾਤਾਂ ਦੇ ਵਿਦਿਆਰਥੀਆਂ ਲਈ ਉਨ੍ਹਾਂ ਦੀਆਂ ਜਮਾਤ ਇੰਚਾਰਜ ਅਧਿਆਪਕਾਵਾਂ ਵਲੋਂ ਵੀ ਵੱਖ-ਵੱਖ ਖੇਡ ਗਤੀਵਿਧੀਆਂ ਕਰਵਾਈਆਂ ਗਈਆਂ। ਵਿਦਿਆਰਥੀਆਂ ਨੇ ਰੰਗਾਰੰਗ ਡਾਂਸ ਪੇਸ਼ਕਾਰੀਆਂ ਵੀ ਦਿੱਤੀਆਂ ਅਤੇ ਪੂਰੇ ਦਿਨ ਦਾ ਖੂਬ ਆਨੰਦ ਮਾਣਿਆ। ਇਸ ਪ੍ਰੋਗਰਾਮ ਦਾ ਆਯੋਜਨ ਮੈਡਮ ਪਰਮਜੀਤ ਕੌਰ ਅਤੇ ਮੈਡਮ ਸੀਮਾ ਦੀ ਦੇਖ-ਰੇਖ ਹੇਠ ਕੀਤਾ ਗਿਆ। ਸਾਰੀਆਂ ਜਮਾਤ ਇੰਚਾਰਜ ਅਧਿਆਪਕਾਵਾਂ ਨੇ ਵੀ ਆਪਣੇ ਵਿਦਿਆਰਥੀਆਂ ਨੂੰ ਖੇਡਾਂ ਵਿਚ ਉਤਸ਼ਾਹ ਨਾਲ ਭਾਗ ਲੈਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸਕੂਲ ਦੇ ਚੇਅਰਮੈਨ ਪ੍ਰੋ. ਡੀ. ਵੀ. ਸ਼ਰਮਾ ਨੇ ਬੱਚਿਆਂ ਨੂੰ ਬਾਲ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਖੇਡਾਂ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ। ਖੇਡਾਂ ਰਾਹੀਂ ਬੱਚਿਆਂ ਵਿੱਚ ਅਨੁਸ਼ਾਸਨ, ਆਤਮ-ਵਿਸ਼ਵਾਸ, ਟੀਮ ਭਾਵਨਾ ਅਤੇ ਆਪਸੀ ਸਹਿਯੋਗ ਦੀ ਭਾਵਨਾ ਪੈਦਾ ਹੁੰਦੀ ਹੈ। ਸਕੂਲ ਦੀ ਪ੍ਰਿੰਸੀਪਲ ਮੈਡਮ ਬਬੀਤਾ ਚੌਧਰੀ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਾਲ ਦਿਵਸ ਬੱਚਿਆਂ ਦੇ ਜੀਵਨ ਵਿੱਚ ਖੁਸ਼ੀਆਂ, ਉਤਸ਼ਾਹ ਅਤੇ ਨਵੀਂ ਊਰਜਾ ਲੈ ਕੇ ਆਉਂਦਾ ਹੈ। ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੀ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਬਹੁਤ ਜ਼ਰੂਰੀ ਹਨ। ਸਕੂਲ ਦੀ ਵਾਈਸ ਪ੍ਰਿੰਸੀਪਲ ਮੈਡਮ ਸਵਿਤਾ ਰਾਣੀ ਢੀਂਗਰਾ ਨੇ ਬੱਚਿਆਂ ਨੂੰ ਉਤਸ਼ਾਹਿਤ ਕਰਦਿਆਂ ਕਿਹਾ ਕਿ ਖੇਡਾਂ ਵਿੱਚ ਜਿੱਤ ਅਤੇ ਹਾਰ ਨਾਲੋਂ ਵੱਧ ਮਹੱਤਵਪੂਰਨ ਭਾਗੀਦਾਰੀ, ਮਿਹਨਤ ਅਤੇ ਖੇਡ ਭਾਵਨਾ ਹੁੰਦੀ ਹੈ। ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਉਨ੍ਹਾਂ ਦੀ ਮਹਾਨ ਕੁਰਬਾਨੀ ਨੂੰ ਯਾਦ ਕਰਦਿਆਂ ਨਮਨ ਕੀਤਾ ਅਤੇ ਉਨ੍ਹਾਂ ਦੀ ਬਹਾਦਰੀ, ਦੇਸ਼ ਭਗਤੀ ਅਤੇ ਮਾਤ-ਭੂਮੀ ਪ੍ਰਤੀ ਸਮਰਪਣ ਤੋਂ ਪ੍ਰੇਰਣਾ ਲੈਣ ਦਾ ਸੰਦੇਸ਼ ਦਿੱਤਾ। ਅੰਤ ਵਿੱਚ ਸਾਰੇ ਵਿਦਿਆਰਥੀਆਂ ਨੇ ਬਾਲ ਦਿਵਸ ਅਤੇ ਖੇਡ ਦਿਵਸ ਦਾ ਭਰਪੂਰ ਆਨੰਦ ਮਾਣਿਆ। ਸਕੂਲ ਦਾ ਮਾਹੌਲ ਖੁਸ਼ੀਆਂ, ਉਤਸ਼ਾਹ ਅਤੇ ਖੇਡ ਭਾਵਨਾ ਨਾਲ ਭਰਪੂਰ ਰਿਹਾ।