15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਬੰਦੀ ਛੋੜ ਦਿਵਸ ਨੂੰ ਸਮਰਪਿਤ ਨਗਰ ਕੀਰਤਨ ਅੱਜ, ਤਿਆਰੀਆਂ ਮੁਕੰਮਲ - ਬਾਬਾ ਹਰਪ੍ਰੀਤ ਸਿੰਘ

ਟਾਂਡਾ ਉੜਮੁੜ, 14 ਨਵੰਬਰ (ਭਗਵਾਨ ਸਿੰਘ ਸੈਣੀ)- ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਜਥੇਬੰਦੀ ਵਲੋਂ ਧੰਨ-ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਨਗਰ ਕੀਰਤਨ 15 ਨਵੰਬਰ 2026 ਦਿਨ ਐਤਵਾਰ ਨੂੰ ਗੁਰਦੁਆਰਾ ਟਾਹਲੀ ਸਾਹਿਬ ਪਾਤਸ਼ਾਹੀ ਛੇਵੀਂ, ਪਿੰਡ ਮੂਨਕਾਂ, ਜ਼ਿਲ੍ਹਾ ਹੁਸ਼ਿਆਰਪੁਰ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਸਜਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਹਰਪ੍ਰੀਤ ਸਿੰਘ ਅਤੇ ਬਾਬਾ ਕੁਲਦੀਪ ਸਿੰਘ ਨੇ ਦੱਸਿਆ ਕਿ ਨਗਰ ਕੀਰਤਨ ਸਵੇਰੇ 9 ਵਜੇ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਮੂਨਕਾਂ ਤੋਂ ਆਰੰਭ ਹੋਵੇਗਾ।

Ad Position 21
No active advertisement
ਅਜੀਤ ਡੈਸਕ 15-11-2026
ਟਾਂਡਾ ਉੜਮੁੜ, 14 ਨਵੰਬਰ (ਭਗਵਾਨ ਸਿੰਘ ਸੈਣੀ)- ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਜਥੇਬੰਦੀ ਵਲੋਂ ਧੰਨ-ਧੰਨ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਨਗਰ ਕੀਰਤਨ 15 ਨਵੰਬਰ 2026 ਦਿਨ ਐਤਵਾਰ ਨੂੰ ਗੁਰਦੁਆਰਾ ਟਾਹਲੀ ਸਾਹਿਬ ਪਾਤਸ਼ਾਹੀ ਛੇਵੀਂ, ਪਿੰਡ ਮੂਨਕਾਂ, ਜ਼ਿਲ੍ਹਾ ਹੁਸ਼ਿਆਰਪੁਰ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਸਜਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਹਰਪ੍ਰੀਤ ਸਿੰਘ ਅਤੇ ਬਾਬਾ ਕੁਲਦੀਪ ਸਿੰਘ ਨੇ ਦੱਸਿਆ ਕਿ ਨਗਰ ਕੀਰਤਨ ਸਵੇਰੇ 9 ਵਜੇ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਮੂਨਕਾਂ ਤੋਂ ਆਰੰਭ ਹੋਵੇਗਾ। ਇਸ ਉਪਰੰਤ ਨਗਰ ਕੀਰਤਨ ਪਿੰਡ ਬੋਲੇਵਾਲ, ਮੂਨਕਾਂ, ਮਾਡਲ ਟਾਊਨ, ਟਾਂਡਾ ਦੇ ਮੁੱਖ ਬਾਜ਼ਾਰ, ਸੀਨੀਅਰ ਸੈਕੰਡਰੀ ਸਕੂਲ ਖੱਖਾਂ, ਜਾਜਾ, ਹਰਸੀ ਪਿੰਡ, ਰਾਜਪੁਰ, ਲੋਧੀ ਚੱਕ ਅਤੇ ਕਰਾਲਾ ਸਮੇਤ ਵੱਖ-ਵੱਖ ਪਿੰਡਾਂ ਅਤੇ ਇਲਾਕਿਆਂ ਵਿੱਚੋਂ ਹੁੰਦਾ ਹੋਇਆ ਮੁੜ ਗੁਰਦੁਆਰਾ ਸ੍ਰੀ ਟਾਹਲੀ ਸਾਹਿਬ ਵਿਖੇ ਪਹੁੰਚ ਕੇ ਸੰਪੰਨ ਹੋਵੇਗਾ। ਬਾਬਾ ਹਰਪ੍ਰੀਤ ਸਿੰਘ ਅਤੇ ਬਾਬਾ ਕੁਲਦੀਪ ਸਿੰਘ ਨੇ ਦੱਸਿਆ ਕਿ ਇਸ ਧਾਰਮਿਕ ਸਮਾਗਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਜਥੇਬੰਦੀ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ, ਧਾਰਮਿਕ ਜਥੇਬੰਦੀਆਂ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਇਸ ਮਹਾਨ ਨਗਰ ਕੀਰਤਨ ਵਿੱਚ ਵੱਧ-ਚੜ੍ਹ ਕੇ ਸ਼ਮੂਲੀਅਤ ਕਰਨ।
Ad Position 22
No active advertisement
ਪਿਛਲੀ ਖ਼ਬਰ ਰੈਲ ਮਾਜਰਾ ਵਿਖੇ ਆਧੁਨਿਕ ਖੇਡ ਸਟੇਡੀਅਮ ਕੀਤਾ ਲੋਕ ਅਰਪਣ ਅਗਲੀ ਖ਼ਬਰ ਕਰਨਜੋਤ ਸਿੰਘ ਨੇ ਜ਼ਿਲ੍ਹਾ ਪੱਧਰੀ ਵਿਗਿਆਨ ਪ੍ਰਦਰਸ਼ਨੀ ’ਚ ਪਹਿਲਾ ਸਥਾਨ ਹਾਸਿਲ ਕੀਤਾ
Ad Position 24