14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਦੁਆਬਾ ਫੁੱਟਬਾਲ ਵੈੱਲਫੇਅਰ ਕਲੱਬ ਬੱਡੋਂ ਦੇ ਪ੍ਰਧਾਨ ਭਨੋਟ ਦੀ ਮੌਤ ’ਤੇ ਸ਼ੋਕ ਸਭਾ

ਹੁਸ਼ਿਆਰਪੁਰ, 14 ਨਵੰਬਰ (ਨਰਿੰਦਰ ਸਿੰਘ ਬੱਡਲਾ)-ਦੁਆਬਾ ਫੁੱਟਬਾਲ ਵੈੱਲਫੇਅਰ ਕਲੱਬ ਬੱਡੋਂ ਦੀ ਮੀਟਿੰਗ ਮੀਤ ਪ੍ਰਧਾਨ ਮਾਸਟਰ ਹਰਭਜਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਕਲੱਬ ਦੇ ਪ੍ਰਧਾਨ ਕ੍ਰਿਸ਼ਨ ਚੰਦ ਭਨੋਟ ਦੀ ਹੋਏ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਅਤੇ 2 ਮਿੰਟ ਦਾ ਮੋਨ ਰੱਖ ਦੇ ਵਿੱਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 15-11-2026
ਹੁਸ਼ਿਆਰਪੁਰ, 14 ਨਵੰਬਰ (ਨਰਿੰਦਰ ਸਿੰਘ ਬੱਡਲਾ)-ਦੁਆਬਾ ਫੁੱਟਬਾਲ ਵੈੱਲਫੇਅਰ ਕਲੱਬ ਬੱਡੋਂ ਦੀ ਮੀਟਿੰਗ ਮੀਤ ਪ੍ਰਧਾਨ ਮਾਸਟਰ ਹਰਭਜਨ ਸਿੰਘ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਕਲੱਬ ਦੇ ਪ੍ਰਧਾਨ ਕ੍ਰਿਸ਼ਨ ਚੰਦ ਭਨੋਟ ਦੀ ਹੋਏ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਅਤੇ 2 ਮਿੰਟ ਦਾ ਮੋਨ ਰੱਖ ਦੇ ਵਿੱਛੜੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ ਗਈ। ਇਸ ਮੌਕੇ ਮਾ. ਹਰਭਜਨ ਸਿੰਘ ਨੇ ਕਿਹਾ ਕਿ ਕ੍ਰਿਸ਼ਨ ਚੰਦ ਭਨੋਟ ਅਜਿਹੀ ਸ਼ਖ਼ਸੀਅਤ ਸਨ ਜਿਨ੍ਹਾਂ ਨੇ ਆਪਣਾ ਸਾਰਾ ਜੀਵਨ ਖੇਡ ਜਗਤ ਖ਼ਾਸਕਰ ਫੁੱਟਬਾਲ ਦੀ ਬਿਹਤਰੀ ਤੇ ਤਰੱਕੀ ਲਈ ਲਗਾ ਦਿੱਤਾ। ਉਨ੍ਹਾਂ ਕਿਹਾ ਕਿ ਮਾਹਿਲਪੁਰ ਦੇ ਖ਼ਿੱਤੇ ਨੂੰ ਫੁੱਟਬਾਲ ਦੀ ਨਰਸਰੀ ਵਜੋਂ ਜਾਣਿਆ ਜਾਂਦਾ ਹੈ ਅਤੇ ਕ੍ਰਿਸ਼ਨ ਚੰਦ ਭਨੋਟ ਵੱਲੋਂ ਬਣਾਏ ਫੁੱਟਬਾਲ ਕਲੱਬ ਨੇ ਅਨੇਕਾਂ ਨਾਮਵਰ ਖਿਡਾਰੀ ਪੈਦਾ ਕੀਤੇ ਅਤੇ ਇਸਦੇ ਨਾਲ ਹੀ ਕਲੱਬ ਵੱਲੋਂ ਹਰ ਸਾਲ ਫੁੱਟਬਾਲ ਲੀਗ ਕਰਵਾਈ ਜਾਂਦੀ ਸੀ ਜਿਸ ਨਾਲ ਬੱਚਿਆਂ ’ਚ ਫੁੱਟਬਾਲ ਪ੍ਰਤੀ ਜਜ਼ਬਾ ਪੈਦਾ ਹੁੰਦਾ ਸੀ। ਇਸ ਮੌਕੇ ਪ੍ਰਧਾਨ ਹਰੀ ਸਿੰਘ ਜਸਵਾਲ, ਮੀਤ ਪ੍ਰਧਾਨ ਜਗਮੋਹਨ ਸਿੰਘ, ਪ੍ਰਿੰ. ਸੁਖਇੰਦਰ ਸਿੰਘ ਸਕੱਤਰ, ਹਰਦੀਪ ਸਿੰਘ ਖ਼ਜ਼ਾਨਚੀ, ਪ੍ਰਿੰ. ਅਸ਼ੋਕ ਕੁਮਾਰ, ਸਤਵਿੰਦਰ ਸਿੰਘ ਅਜਨੋਹਾ, ਸਰਵਣ ਸਿੰਘ ਭਾਮ, ਰਾਮ ਨਰਾਇਣ ਸਿੰਘ, ਸੋਢੀ ਰਾਮ ਡੁਮੇਲੀ, ਅਮਰੀਕ ਸਿੰਘ ਮੇਹਟੀਆਣਾ, ਮੋਹਣ ਲਾਲ ਡੀ.ਪੀ.ਈ., ਗੁਰਦੀਪ ਸਿੰਘ ਫੁੱਟਬਾਲ ਕੋਚ, ਹਰਦੀਪ ਸਿੰਘ ਅਜਨੋਹਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਖੇਡ ਮੈਦਾਨ ਖੋਖਰ ਦਾ ਵਿਧਾਇਕ ਰਾਜਾ ਗਿੱਲ ਵਲੋਂ ਉਦਘਾਟਨ ਅਗਲੀ ਖ਼ਬਰ ਵਿਧਾਇਕ ਘੁੰਮਣ ਵਲੋਂ ਸਰਕਾਰੀ ਸਕੂਲ ਦਾਤਾਰਪੁਰ ਵਿਖੇ ਨਵੇਂ ਕਮਰਿਆਂ ਦਾ ਉਦਘਾਟਨ
Ad Position 24