ਹਰਦੋਪੱਟੀ ਵਿਖੇ ਕੀਰਤਨ ਤੇ ਢਾਡੀ ਦਰਬਾਰ ਸਮਾਗਮ ਕਰਵਾਇਆ
ਗੜ੍ਹਦੀਵਾਲਾ, 14 ਨਵੰਬਰ (ਚੱਗਰ)-ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸਮੂਹ ਸੇਵਾਦਾਰਾਂ ਅਤੇ ਸੰਤ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਾਲਿਆਂ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪਿੰਡ ਹਰਦੋਪੱਟੀ ਵਿਖੇ ਭਗਤ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਅਤੇ ਸ੍ਰੀ ਗੁਰੂ ਰਾਮਦਾਸ ਜੀ ਵਲੋਂ ਵਰੋਸਾਈ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਦੇ 450 ਸਾਲਾ ਸਥਾਪਨਾ ਪੁਰਬ ਸ਼ਤਾਬਦੀ ਨੂੰ ਸਮਰਪਿਤ ਮਹਾਨ ਕੀਰਤਨ ਤੇ ਢਾਡੀ ਦਰਬਾਰ ਸਮਾਗਮ ਕਰਵਾਇਆ ਗਿਆ। ਜਿਸ ‘ਚ ਭਾਈ ਦਲੀਪ ਸਿੰਘ ਫੱਕਰ ਪਟਿਆਲਾ, ਭਾਈ ਕੁਲਵਿੰਦਰ ਸਿੰਘ ਕੰਗਮਾਈ, ਭਾਈ ਬਲਵਿੰਦਰ ਸਿੰਘ ਥੇਂਦਾ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ, ਜਦਕਿ ਪੰਥ ਦੇ ਵਿਦਵਾਨ ਢਾਡੀ ਗਿਆਨੀ ਕੁਲਵੰਤ ਸਿੰਘ ਕਾਹਲੋਂ ਦੇ ਢਾਡੀ ਜਥੇ ਨੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ।
ਗੜ੍ਹਦੀਵਾਲਾ, 14 ਨਵੰਬਰ (ਚੱਗਰ)-ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸਮੂਹ ਸੇਵਾਦਾਰਾਂ ਅਤੇ ਸੰਤ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਾਲਿਆਂ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪਿੰਡ ਹਰਦੋਪੱਟੀ ਵਿਖੇ ਭਗਤ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਅਤੇ ਸ੍ਰੀ ਗੁਰੂ ਰਾਮਦਾਸ ਜੀ ਵਲੋਂ ਵਰੋਸਾਈ ਨਗਰੀ ਸ੍ਰੀ ਅੰਮ੍ਰਿਤਸਰ ਸਾਹਿਬ ਜੀ ਦੇ 450 ਸਾਲਾ ਸਥਾਪਨਾ ਪੁਰਬ ਸ਼ਤਾਬਦੀ ਨੂੰ ਸਮਰਪਿਤ ਮਹਾਨ ਕੀਰਤਨ ਤੇ ਢਾਡੀ ਦਰਬਾਰ ਸਮਾਗਮ ਕਰਵਾਇਆ ਗਿਆ। ਜਿਸ ‘ਚ ਭਾਈ ਦਲੀਪ ਸਿੰਘ ਫੱਕਰ ਪਟਿਆਲਾ, ਭਾਈ ਕੁਲਵਿੰਦਰ ਸਿੰਘ ਕੰਗਮਾਈ, ਭਾਈ ਬਲਵਿੰਦਰ ਸਿੰਘ ਥੇਂਦਾ ਨੇ ਸੰਗਤਾਂ ਨੂੰ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਨਿਹਾਲ ਕੀਤਾ, ਜਦਕਿ ਪੰਥ ਦੇ ਵਿਦਵਾਨ ਢਾਡੀ ਗਿਆਨੀ ਕੁਲਵੰਤ ਸਿੰਘ ਕਾਹਲੋਂ ਦੇ ਢਾਡੀ ਜਥੇ ਨੇ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਗੁਰ ਇਤਿਹਾਸ ਨਾਲ ਜੋੜਿਆ। ਇਸ ਮੌਕੇ ਭਾਈ ਜਸਵਿੰਦਰ ਸਿੰਘ ਧੁੱਗਾ ਨੇ ਸਟੇਜ ਸਕੱਤਰ ਦੀ ਡਿਊਟੀ ਨਿਭਾਈ। ਇਸ ਮੌਕੇ ਡਾ: ਹਰਮਿੰਦਰ ਸਿੰਘ ਸਹਿਜ, ਜਸਵਿੰਦਰ ਸਿੰਘ ਸੈਫ਼, ਆਤਮਾ ਸਿੰਘ, ਬਹਾਦਰ ਸਿੰਘ, ਚਰਨਜੀਤ ਸਿੰਘ, ਉਂਕਾਰ ਸਿੰਘ, ਪ੍ਰੀਤਮ ਸਿੰਘ, ਮਨਿੰਦਰ ਸਿੰਘ, ਸਤਿੰਦਰ ਸਿੰਘ, ਜਸਬੀਰ ਸਿੰਘ, ਹਰਜਿੰਦਰ ਸਿੰਘ, ਸਰਬਜੀਤ ਸਿੰਘ, ਜੁਝਾਰ ਸਿੰਘ, ਗੁਰਬਚਨ ਸਿੰਘ, ਤੀਰਥ ਸਿੰਘ, ਸੁਰਜੀਤ ਸਿੰਘ, ਸਰਬਜੀਤ ਸਿੰਘ, ਗੁਰਚਰਨ ਸਿੰਘ, ਗੁਰਮੁਖ ਸਿੰਘ, ਹਰਪ੍ਰੀਤ ਸਿੰਘ, ਅਮਰਜੀਤ ਸਿੰਘ, ਸੁਖਜਿੰਦਰ ਸਿੰਘ, ਰਣਵੀਰ ਸਿੰਘ, ਜਸਵੀਰ ਸਿੰਘ ਆਦਿ ਸੰਗਤਾਂ ਹਾਜ਼ਰ ਸਨ।