15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਗੁਰੂ ਮਾਨਿਓ ਗ੍ਰੰਥ ਸੇਵਾ ਸੁਸਾਇਟੀ ਵਲੋਂ ਐੱਸ.ਐਮ.ਓ. ਡਾ. ਮਨਮੋਹਨ ਸਿੰਘ ਦਾ ਸਨਮਾਨ

ਦਸੂਹਾ, 15 ਨਵੰਬਰ (ਭੁੱਲਰ)- ਗੁਰੂ ਮਾਨਿਓ ਗ੍ਰੰਥ ਸੇਵਾ ਸੁਸਾਇਟੀ ਪਿੰਡ ਬੋਦਲ ਵਲੋਂ ਸਿਵਲ ਹਸਪਤਾਲ ਦਸੂਹਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਮੋਹਨ ਸਿੰਘ ਸਿਵਲ ਹਸਪਤਾਲ ਦਸੂਹਾ ਨੂੰ ਸਿਹਤ ਵਿਭਾਗ ਦਸੂਹਾ ਵਿਚ ਸ਼ਾਨਦਾਰ ਸੇਵਾਵਾਂ ਨਿਭਾਉਣ ਅਤੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਵਿਚ ਪਾਏ ਜਾ ਰਹੇ ਯੋਗਦਾਨ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 16-11-2026
ਦਸੂਹਾ, 15 ਨਵੰਬਰ (ਭੁੱਲਰ)- ਗੁਰੂ ਮਾਨਿਓ ਗ੍ਰੰਥ ਸੇਵਾ ਸੁਸਾਇਟੀ ਪਿੰਡ ਬੋਦਲ ਵਲੋਂ ਸਿਵਲ ਹਸਪਤਾਲ ਦਸੂਹਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਮੋਹਨ ਸਿੰਘ ਸਿਵਲ ਹਸਪਤਾਲ ਦਸੂਹਾ ਨੂੰ ਸਿਹਤ ਵਿਭਾਗ ਦਸੂਹਾ ਵਿਚ ਸ਼ਾਨਦਾਰ ਸੇਵਾਵਾਂ ਨਿਭਾਉਣ ਅਤੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਵਿਚ ਪਾਏ ਜਾ ਰਹੇ ਯੋਗਦਾਨ ਲਈ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੁਸਾਇਟੀ ਦੇ ਪ੍ਰਧਾਨ ਸਤਪਾਲ ਸਿੰਘ ਬਿੱਟੂ ਅਤੇ ਹੋਰ ਮੈਂਬਰਾਂ ਨੇ ਡਾ. ਮਨਮੋਹਨ ਸਿੰਘ ਵਲੋਂ ਸਿਹਤ ਸੇਵਾਵਾਂ ਦੇ ਖੇਤਰ ਵਿਚ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਅਗਵਾਈ ਹੇਠ ਸਿਵਲ ਹਸਪਤਾਲ ਦਸੂਹਾ ਵਲੋਂ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਸ਼ਲਾਘਾਯੋਗ ਕੰਮ ਕੀਤਾ ਜਾ ਰਿਹਾ ਹੈ। ਇਸ ਮੌਕੇ ਡਾ. ਮਨਮੋਹਨ ਸਿੰਘ ਨੇ ਗੁਰੂ ਮਾਨਿਓ ਗ੍ਰੰਥ ਸੇਵਾ ਸੁਸਾਇਟੀ ਪਿੰਡ ਬੋਦਲ ਦੇ ਸਮੂਹ ਮੈਂਬਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸਨਮਾਨ ਉਨ੍ਹਾਂ ਲਈ ਮਾਣ ਅਤੇ ਉਤਸ਼ਾਹ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੀ ਸੇਵਾ ਕਰਨਾ ਸਿਹਤ ਵਿਭਾਗ ਦੀ ਮੁੱਖ ਜ਼ਿੰਮੇਵਾਰੀ ਹੈ ਅਤੇ ਉਹ ਭਵਿੱਖ ਵਿਚ ਵੀ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਆਪਣੀਆਂ ਸੇਵਾਵਾਂ ਨਿਭਾਉਂਦੇ ਰਹਿਣਗੇ। ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਰੋਹਿਤ ਬਰੂਟਾ, ਡਾ. ਬਲਵਿੰਦਰ ਸਿੰਘ, ਮੈਂਬਰ ਗੁਰੂ ਮਾਨਿਓ ਗ੍ਰੰਥ ਸੇਵਾ ਸੁਸਾਇਟੀ ਪਿੰਡ ਬੋਦਲ, ਸਮੂਹ ਸਟਾਫ਼ ਮੈਂਬਰ ਹਾਜ਼ਰ ਹੋਏ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਘੁੰਮਣ ਵਲੋਂ ਸੰਪਰਕ ਸੜਕ ਦਾ ਉਦਘਾਟਨ ਅਗਲੀ ਖ਼ਬਰ ਸੰਤ ਬਾਬਾ ਹਰੀ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਸਮਾਪਤ
Ad Position 24