15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਸ੍ਰੀ ਗੁਰੂ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਇਕੱਤਰਤਾ

ਦਸੂਹਾ, 15 ਨਵੰਬਰ (ਭੁੱਲਰ)- ਸ੍ਰੀ ਗੁਰੂ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸੰਤ ਬਾਬਾ ਜਸਪਾਲ ਸਿੰਘ ਓਡਰਾ ਦੀ ਅਗਵਾਈ ਹੇਠ ਸ੍ਰੀ ਗੁਰੂ ਰਵਿਦਾਸ ਟੈਂਪਲ ਸੱਚਖੰਡ ਕ੍ਰਿਸ਼ਨਾ ਕਲੋਨੀ ਦਸੂਹਾ ਵਿਖੇ ਵਿਸ਼ਾਲ ਇਕੱਤਰਤਾ ਕਰਵਾਈ ਗਈ। ਇਸ ਮੌਕੇ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਬਾਬਾ ਸੁਖਵਿੰਦਰ ਸਿੰਘ ਦੇ ਜਥੇ ਵੱਲੋਂ ਸੰਗਤਾਂ ਨੂੰ ਗੁਰਬਾਣੀ ਦੇ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ।

Ad Position 21
No active advertisement
ਸ੍ਰੀ ਗੁਰੂ ਰਵਿਦਾਸ ਟੈਂਪਲ ਸੱਚਖੰਡ ਕ੍ਰਿਸ਼ਨਾ ਕਲੋਨੀ ਦਸੂਹਾ ਵਿਖੇ ਵਿਸ਼ਾਲ ਇਕੱਤਰਤਾ ਨੂੰ ਸੰਬੋਧਨ ਕਰਦੀਆਂ ਸ਼ਖ਼ਸੀਅਤਾਂ (ਹੇਠਾ) ਸ਼ਾਮਿਲ ਸੰਗਤਾਂ। ਤਸਵੀਰ : ਭੁੱਲਰ 16-11-2026
ਦਸੂਹਾ, 15 ਨਵੰਬਰ (ਭੁੱਲਰ)- ਸ੍ਰੀ ਗੁਰੂ ਰਵਿਦਾਸ ਜੀ ਦੇ 650 ਸਾਲਾ ਪ੍ਰਕਾਸ਼ ਪੁਰਬ ਸਬੰਧੀ ਸੰਤ ਬਾਬਾ ਜਸਪਾਲ ਸਿੰਘ ਓਡਰਾ ਦੀ ਅਗਵਾਈ ਹੇਠ ਸ੍ਰੀ ਗੁਰੂ ਰਵਿਦਾਸ ਟੈਂਪਲ ਸੱਚਖੰਡ ਕ੍ਰਿਸ਼ਨਾ ਕਲੋਨੀ ਦਸੂਹਾ ਵਿਖੇ ਵਿਸ਼ਾਲ ਇਕੱਤਰਤਾ ਕਰਵਾਈ ਗਈ। ਇਸ ਮੌਕੇ ਸ਼੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ ਉਪਰੰਤ ਬਾਬਾ ਸੁਖਵਿੰਦਰ ਸਿੰਘ ਦੇ ਜਥੇ ਵੱਲੋਂ ਸੰਗਤਾਂ ਨੂੰ ਗੁਰਬਾਣੀ ਦੇ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ। ਇਸ ਮੌਕੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ, ਜਸਬੀਰ ਸਿੰਘ ਪਾਲ, ਡਾਕਟਰ ਹਰਸਿਮਰਤ ਸਿੰਘ ਸਾਹੀ, ਜਗਜੀਤ ਸਿੰਘ ਚੇਅਰਮੈਨ ਅਕਾਲ ਸਹਾਇ ਵੈੱਲਫੇਅਰ ਸੁਸਾਇਟੀ, ਦੀਦਾਰ ਸਿੰਘ ਕਾਲਾ ਪ੍ਰਧਾਨ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਸੇਵਾ ਸੋਸਾਇਟੀ, ਲੈਕਚਰਾਰ ਦਲਜੀਤ ਸਿੰਘ, ਪ੍ਰੋਫੈਸਰ ਗੁਰਮੀਤ ਸਿੰਘ ਕਲਸੀ, ਸੰਨੀ ਮਹਿਤਾ, ਅੰਕਿਤ ਰਾਨਾ, ਲਖਵਿੰਦਰ ਸਿੰਘ, ਮੌਲਵੀ ਇਸ਼ਤਿਆਗ ਤੇ ਹੋਰ ਬੁਲਾਰਿਆਂ ਨੇ ਇਕੱਤਰਤਾ ਨੂੰ ਸੰਬੋਧਨ ਕੀਤਾ ਤੇ ਸ਼੍ਰੀ ਗੁਰੂ ਰਵਿਦਾਸ ਜੀ ਦੇ 650 ਸਾਲਾਂ ਨੂੰ ਮਨਾਉਣ ਲਈ ਵਿਚਾਰ ਪੇਸ਼ ਕੀਤੇ। ਸੰਤ ਬਾਬਾ ਜਸਪਾਲ ਸਿੰਘ ਉਡਰੇ ਵਾਲੇ ਚੇਅਰਮੈਨ ਸ਼੍ਰੀ ਗੁਰੂ ਰਵਿਦਾਸ ਚੈਰੀਟੇਬਲ ਟਰੱਸਟ ਰਜਿ ਦਸੂਹਾ ਨੇ ਦੱਸਿਆ ਕਿ ਇਲਾਕੇ ਦੇ ਸਮੂਹ ਸੰਤ ਸਮਾਜ ਦੀ ਸਰਪ੍ਰਸਤੀ ਹੇਠ ਪੰਚਾਇਤ ਸੰਮਤੀ ਸਟੇਡੀਅਮ ਦਸੂਹਾ ਵਿਖੇ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ 650 ਸਾਲਾ ਪ੍ਰਕਾਸ਼ ਪੁਰਬ12 , 13, 14 ਮਾਰਚ ਨੂੰ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਮਨਾਇਆ ਜਾਵੇਗਾ। ਜਿਸ ਵਿਚ ਵੱਖ-ਵੱਖ ਸੰਪਰਦਾਵਾਂ ਦੇ ਮੁਖੀ, ਸਮੂਹ ਧਾਰਮਿਕ ਸਿੱਖ ਜਥੇਬੰਦੀਆਂ, ਸ੍ਰੀ ਗੁਰੂ ਰਵਿਦਾਸ ਸਭਾਵਾਂ ਤੋਂ ਇਲਾਵਾ ਸਾਰੇ ਭਾਈਚਾਰਿਆ ਦੇ ਨੁਮਾਇੰਦੇ ਸ਼ਾਮਿਲ ਹੋਣਗੇ। ਇਸ ਮੌਕੇ ਮਾਰਕੀਟ ਕਮੇਟੀ ਦਸੂਹਾ ਦੇ ਚੇਅਰਮੈਨ ਕਵਲਪ੍ਰੀਤ ਸਿੰਘ ਸੰਧੂ, ਕਮਲਦੀਪ ਸਿੰਘ ਹੈਪੀ, ਬਾਬਾ ਗੁਰਦੇਵ ਸਿੰਘ, ਸੁਖਵਿੰਦਰ ਸਿੰਘ ਵਿਰਕ, ਸੰਤ ਰਾਮ ਗਿਰਜੀ, ਬਾਬਾ ਸੋਡੀ ਸ਼ਾਹ ਚੋਲੀ ਪੁਰ, ਸੰਤ ਗੁਰਮੇਲ ਦਾਸ, ਸੰਤ ਪ੍ਰੇਮ ਦਾਸ ਰਜਪਾਲਵਾਂ, ਸੰਤ ਰਾਮਦਾਸ ਢਾਡੇਕਟਵਾਲ, ਸੰਤ ਨਰੇਸ਼ ਗਿਰ ਨੰਗਲ ਖੂੰਗਾ, ਸਤਨਾਮ ਸਿੰਘ, ਸਰਵਣ ਸਿੰਘ, ਸੰਤ ਸਰਬਜੀਤ ਗਿੱਲ ਕਸਬਾ, ਬਾਬਾ ਮਨਜੀਤ ਸ਼ਾਹ ਹਰਦੋਥਲਾ, ਤਰਸੇਮ ਸਿੰਘ ਹਰਦੋਥਲਾ, ਸਰਦਾਰ ਬਾਬਾ ਕੁਲਵਿੰਦਰ ਹਰਦੋਥਲਾ, ਸੰਤ ਗੁਰਮੁਖ ਦਾਸ ਨਿਰਵਾਣ, ਲਛਮਣ ਸਿੰਘ ਗਿਰ, ਬਾਬੂ ਹਰਬੰਸ ਲਾਲ, ਮੈਨੇਜਰ ਸੁਖਵਿੰਦਰ ਸਿੰਘ, ਬੂਟਾ ਸਿੰਘ, ਧਰਮ ਸਿੰਘ, ਡਾਕਟਰ ਦੀਦਾਰ ਸਿੰਘ, ਡਾਕਟਰ ਸੀਮਾ, ਨਿਰਮਲ ਸਿੰਘ, ਅੰਕਿਤ ਰਾਣਾ, ਰੋਸ਼ਨ ਲਾਲ, ਪ੍ਰਿੰਸੀਪਲ ਜੈਲ ਸਿੰਘ, ਰਜਿੰਦਰ ਸਿੰਘ, ਸਤਨਾਮ ਸਿੰਘ, ਜਸਵਿੰਦਰ ਸਿੰਘ ਬਿੱਟੂ, ਮੁਖ਼ਤਿਆਰ ਸਿੰਘ, ਦੀਦਾਰ ਸਿੰਘ ਕਾਲਾ ਪ੍ਰਧਾਨ ਸ਼੍ਰੀ ਗੁਰੂ ਹਰਗੋਬਿੰਦ ਸਾਹਿਬ ਸੇਵਾ ਸੁਸਾਇਟੀ, ਇੰਸਪੈਕਟਰ ਸੋਡੀ ਸਿੰਘ, ਮਨਜਿੰਦਰ ਕੌਰ, ਜਸਬੀਰ ਕੌਰ, ਜਤਿੰਦਰ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੰਦੀ ਛੋੜ ਦਿਵਸ ਨੂੰ ਸਮਰਪਿਤ ਗੁਰਦੁਆਰਾ ਟਾਹਲੀ ਸਾਹਿਬ ਮੂਨਕਾਂ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਜਥੇ. ਸੰਤ ਜੁਗਿੰਦਰ ਸਿੰਘ ਖਡਿਆਲਾ ਸੈਣੀਆਂ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀ ਭੇਟ
Ad Position 24