16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਪੰਜਾਬੀ ਤੇ ਪੰਜਾਬੀਅਤ ਸਮੇਤ ਰਾਜਨੀਤੀ ’ਚ ਮਾ: ਜੰਡਾ ਨੇ ਵਡਮੁੱਲਾ ਯੋਗਦਾਨ ਪਾਇਆ-ਮਨਜੀਤ ਸਿੰਘ ਦਸੂਹਾ

ਹੁਸ਼ਿਆਰਪੁਰ, 16 ਨਵੰਬਰ (ਬਲਜਿੰਦਰਪਾਲ ਸਿੰਘ) -ਮਾ: ਕੁਲਵਿੰਦਰ ਸਿੰਘ ਜੰਡਾ ਦਾ 15ਵਾਂ ਕਾਵਿ ਸੰਗ੍ਰਹਿ ‘ਪੱਥਰ ਦੇ ਫੁੱਲ’ ਨੂੰ ਲੋਕ ਅਰਪਣ ਕਰਨ ਸਬੰਧੀ ਹੁਸ਼ਿਆਰਪੁਰ ਵਿਖੇ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਦਸੂਹਾ ਨੇ ਸ਼ਿਰਕਤ ਕੀਤੀ।

Ad Position 21
No active advertisement
ਅਜੀਤ ਡੈਸਕ 17-11-2026
ਹੁਸ਼ਿਆਰਪੁਰ, 16 ਨਵੰਬਰ (ਬਲਜਿੰਦਰਪਾਲ ਸਿੰਘ) -ਮਾ: ਕੁਲਵਿੰਦਰ ਸਿੰਘ ਜੰਡਾ ਦਾ 15ਵਾਂ ਕਾਵਿ ਸੰਗ੍ਰਹਿ ‘ਪੱਥਰ ਦੇ ਫੁੱਲ’ ਨੂੰ ਲੋਕ ਅਰਪਣ ਕਰਨ ਸਬੰਧੀ ਹੁਸ਼ਿਆਰਪੁਰ ਵਿਖੇ ਸਮਾਗਮ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਦਸੂਹਾ ਨੇ ਸ਼ਿਰਕਤ ਕੀਤੀ। ਇਸ ਦੌਰਾਨ ਮਾ: ਜੰਡਾ ਦੀਆਂ ਲਿਖੀਆਂ ਗ਼ਜ਼ਲਾਂ ਦਾ ਗਾਇਨ ਪ੍ਰਸਿੱਧ ਸੰਗੀਤਕਾਰ ਪ੍ਰੋ: ਬਲਰਾਜ ਵਲੋਂ ਕੀਤਾ ਗਿਆ। ਇਸ ਉਪਰੰਤ ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ (ਸ਼ਹਿਰੀ) ਸੰਜੀਵ ਤਲਵਾੜ ਨੇ ਵਧਾਈ ਦਿੰਦਿਆਂ ਮਾ: ਜੰਡਾ ਦੇ ਕਾਵਿ ਸੰਗ੍ਰਹਿ ਸਬੰਧੀ ਵਿਚਾਰ ਪ੍ਰਗਟ ਕੀਤੇ। ਇਸ ਮੌਕੇ ਸੱਭਿਆਚਾਰਕ ਸੰਭਾਲ ਸੁਸਾਇਟੀ ਵਲੋਂ ਸਾਰਿਆਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਪ੍ਰਸਿੱਧ ਨਾਵਲਕਾਰ ਡਾ: ਧਰਮਪਾਲ ਸਾਹਿਲ ਨੇ ਮਾ: ਜੰਡਾ ਦੇ ਲਿਖੇ ਕਾਵਿ-ਸੰਗ੍ਰਹਿ ਸੰਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਕਵੀ ਤੇ ਵਕੀਲ ਰਘਵੀਰ ਸਿੰਘ ਟੇਰਕਿਆਨਾ ਨੇ ਮਾ: ਜੰਡਾ ਦੇ ਕਾਵਿ-ਸੰਗ੍ਰਹਿ ਨੂੰ ਆਪਣੀ ਕਵਿਤਾ ਰਾਹੀਂ ਪੇਸ਼ ਕੀਤਾ। ਇਸ ਦੌਰਾਨ ਜੀਵਨ ਕੁਮਾਰ ਜਸਵਾਲ ਨੇ ਸਟੇਜ ਸਕੱਤਰ ਦੀ ਭੂਮਿਕਾ ਨਿਭਾਈ। ਇਸ ਮੌਕੇ ਕਸ਼ਿਸ਼ ਹੁਸ਼ਿਆਰਪੁਰੀ ਵਲੋਂ ਅਮਰੀਕਾ ਤੇ ਭੇਜਿਆ ਸੰਦੇਸ਼ ਵੀ ਪੜ੍ਹਿਆ ਗਿਆ। ਇਸ ਮੌਕੇ ਗੁਲਜ਼ਾਰ ਸਿੰਘ ਕਾਲਕੱਟ ਨੇ ਵੀ ਹਾਜ਼ਰੀ ਲਗਵਾਈ। ਇਸ ਮੌਕੇ ਮਨਜੀਤ ਸਿੰਘ ਦਸੂਹਾ ਨੇ ਮਾ: ਜੰਡਾ ਦੇ ਕਾਵਿ ਸੰਗ੍ਰਹਿ ਨੂੰ ਲੋਕ ਅਰਪਣ ਕਰਦਿਆਂ ਕਿਹਾ ਕਿ ਮਾ: ਜੰਡਾ ਨੇ ਪੰਜਾਬੀ ਮਾਂ ਬੋਲੀ ਅਤੇ ਪੰਜਾਬੀਅਤ ਵਾਸਤੇ ਸਾਹਿਤ ’ਚ ਵੱਡਮੁੱਲਾ ਯੋਗਦਾਨ ਪਾਉਣ ਦੇ ਨਾਲ-ਨਾਲ ਰਾਜਨੀਤੀ ’ਚ ਵੀ ਉਸਾਰੂ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਮਾ: ਜੰਡਾ ਦੀਆਂ ਗ਼ਜ਼ਲਾਂ ‘ਚੋਂ ਸ਼ਿਵ ਕੁਮਾਰ ਬਟਾਲਵੀ ਬਿਰਹੋਂ ਦੇ ਸੁਲਤਾਨ ਦੀ ਯਾਦ ਦਿਵਾਉਂਦੀਆਂ ਹਨ। ਉਨ੍ਹਾਂ ਕਿਹਾ ਕਿ ਮਾ: ਜੰਡਾ ਦੀਆਂ ਗ਼ਜ਼ਲਾਂ ਦਰਦ ਨਾਲ ਭਰੀਆਂ ਹੋਈਆਂ ਹਨ। ਇਸ ਮੌਕੇ ਅਵਤਾਰ ਸਿੰਘ ਜੌਹਲ ਜਨਰਲ ਸਕੱਤਰ, ਸੁਖਵਿੰਦਰ ਸਿੰਘ ਮੂਨਕ ਜ਼ਿਲ੍ਹਾ ਪ੍ਰਧਾਨ, ਠੇਕੇਦਾਰ ਅਨਿਲ ਕੁਮਾਰ ਮਹਾਜਨ, ਡਾ: ਪਰਵਿੰਦਰ ਸਿੰਘ ਪ੍ਰਿੰਸੀਪਲ ਖ਼ਾਲਸਾ ਕਾਲਜ ਮਾਹਿਲਪੁਰ ਨੇ ਵੀ ਸੰਬੋਧਨ ਕਰਦਿਆਂ ਕਾਵਿ ਸੰਗ੍ਰਹਿ ਲਈ ਮਾ: ਜੰਡਾ ਨੂੰ ਵਧਾਈ ਦਿੱਤੀ। ਇਸ ਮੌਕੇ ਸੱਭਿਆਚਾਰ ਸੰਭਾਲ ਸੁਸਾਇਟੀ ਦੇ ਮੈਂਬਰ ਰਨਜੀਵ ਤਲਵਾੜ, ਹਰਬੰਸ ਸਿੰਘ ਕਮਲ, ਮੋਹਨ ਲਾਲ ਕਲਸੀ, ਸੰਦੀਪ ਸ਼ਰਮਾ, ਸੁਖਦੀਪ ਸਿੰਘ, ਮਲਕੀਅਤ ਸਿੰਘ ਜੌਹਲ, ਜੀਵਨ ਕੁਮਾਰ, ਵਿੱਕੀ ਜਸਵਾਲ, ਬਲਰਾਜ ਸਿੰਘ ਚੌਹਾਨ, ਜਰਨੈਲ ਸਿੰਘ ਧੀਰ, ਸਰਪੰਚ ਭਾਗੋਵਾਲ ਸੁਖਵਿੰਦਰ ਸਿੰਘ, ਜਤਿੰਦਰ ਕੁਮਾਰ ਸੂਦ, ਡਾ: ਹਰਜਿੰਦਰ ਸਿੰਘ ਓਬਰਾਏ, ਡਾ: ਕੁਲਦੀਪ ਸਿੰਘ, ਗੁਰਦੀਪ ਸਿੰਘ, ਹਰਮਿੰਦਰ ਸਿੰਘ ਦਸੂਹਾ, ਡੀ.ਕੇ. ਸ਼ਰਮਾ, ਹੰਸ ਰਾਜ ਹੰਸ, ਸੁਖਜੀਤ ਬਾਬੂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸਰਕਾਰ ਵਲੋਂ ਮੰਗਾਂ ਨਾ ਮੰਨਣ ’ਤੇ ਮੰਤਰੀਆਂ ਤੇ ਵਿਧਾਇਕਾਂ ਦੇ ਘਰਾਂ ਅੱਗੇ ਕੀਤੇ ਜਾਣਗੇ ਅਰਥੀ ਫ਼ੂਕ ਮੁਜ਼ਾਹਰੇ ਅਗਲੀ ਖ਼ਬਰ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਯਾਦ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ
Ad Position 24