7ਵਾਂ ਸ਼ਹੀਦ ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਅੱਜ ਤੋਂ
ਗੜ੍ਹਸ਼ੰਕਰ, 16 ਨਵੰਬਰ (ਧਾਲੀਵਾਲ)- ਸ਼ਹੀਦ ਭਗਤ ਸਿੰਘ ਫੁੱਟਬਾਲ ਕਲੱਬ ਗੜ੍ਹਸ਼ੰਕਰ ਵਲੋਂ ਕਰਵਾਇਆ ਜਾ ਰਿਹਾ 17ਵਾਂ ਸ਼ਹੀਦ ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ 17 ਨਵੰਬਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ ਜੋ 21 ਨਵੰਬਰ ਤੱਕ ਜਾਰੀ ਰਹੇਗਾ। ਕਲੱਬ ਦੇ ਪ੍ਰਧਾਨ ਐਡਵੋਕੇਟ ਜਸਵੀਰ ਸਿੰਘ ਰਾਏ ਨੇ ਦੱਸਿਆ ਕਿ 17ਵਾਂ ਸ਼ਹੀਦ ਭਗਤ ਸਿੰਘ ਫੁੱਟਬਾਲ ਟੂਰਨਾਮੈਂਟ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਦੇ ਖੇਡ ਮੈਦਾਨ ਵਿਚ 17 ਤੋਂ 21 ਨਵੰਬਰ ਤੱਕ ਹੋਵੇਗਾ ਜਿਸ ਵਿਚ ਪਿੰਡ ਪੱਧਰੀ ਟੀਮਾਂ ਭਾਗ ਲੈਣਗੀਆਂ।
ਐ
ਐਡਵੋਕੇਟ ਜਸਵੀਰ ਸਿੰਘ ਰਾਏ
17-11-2026
ਗੜ੍ਹਸ਼ੰਕਰ, 16 ਨਵੰਬਰ (ਧਾਲੀਵਾਲ)- ਸ਼ਹੀਦ ਭਗਤ ਸਿੰਘ ਫੁੱਟਬਾਲ ਕਲੱਬ ਗੜ੍ਹਸ਼ੰਕਰ ਵਲੋਂ ਕਰਵਾਇਆ ਜਾ ਰਿਹਾ 17ਵਾਂ ਸ਼ਹੀਦ ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ 17 ਨਵੰਬਰ ਤੋਂ ਸ਼ੁਰੂ ਹੋਣ ਜਾ ਰਿਹਾ ਹੈ ਜੋ 21 ਨਵੰਬਰ ਤੱਕ ਜਾਰੀ ਰਹੇਗਾ। ਕਲੱਬ ਦੇ ਪ੍ਰਧਾਨ ਐਡਵੋਕੇਟ ਜਸਵੀਰ ਸਿੰਘ ਰਾਏ ਨੇ ਦੱਸਿਆ ਕਿ 17ਵਾਂ ਸ਼ਹੀਦ ਭਗਤ ਸਿੰਘ ਫੁੱਟਬਾਲ ਟੂਰਨਾਮੈਂਟ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਦੇ ਖੇਡ ਮੈਦਾਨ ਵਿਚ 17 ਤੋਂ 21 ਨਵੰਬਰ ਤੱਕ ਹੋਵੇਗਾ ਜਿਸ ਵਿਚ ਪਿੰਡ ਪੱਧਰੀ ਟੀਮਾਂ ਭਾਗ ਲੈਣਗੀਆਂ। ਉਨ੍ਹਾਂ ਦੱਸਿਆ ਕਿ ਟੂਰਨਾਮੈਂਟ ਦੇ ਆਖਰੀ ਦਿਨ 21 ਨਵੰਬਰ ਨੂੰ ਇੰਟਰ ਸਕੂਲ ਅਥਲੈਟਿਕ ਮੀਟ ਕਰਵਾਈ ਜਾ ਰਹੀ ਹੈ ਜਿਸ ਵਿਚ ਵੱਖ-ਵੱਖ ਸਕੂਲਾਂ ਦੇ ਖਿਡਾਰੀ ਵੱਖ-ਵੱਖ ਅਥਲੈਟਿਕ ਮੁਕਾਬਲਿਆਂ ਵਿਚ ਹਿੱਸਾ ਲੈਣਗੇ। ਉਨ੍ਹਾਂ ਦੱਸਿਆ ਕਿ ਅਥਲੈਟਿਕ ਮੀਟ ਵਿਚ ਲੜਕੇ ਅਤੇ ਲੜਕੀਆਂ ਦੇ ਅੰਡਰ-19 ਮੁਕਾਬਲਿਆਂ ਵਿਚ 100 ਮੀਟਰ, 200 ਮੀਟਰ, 400 ਮੀਟਰ, 800 ਮੀਟਰ ਅਤੇ 15 ਮੀਟਰ ਦੇ ਦੌੜ ਮੁਕਾਬਲੇ ਹੋਣਗੇ। ਅੰਡਰ-19 ਲੜਕਿਆਂ ਦੇ ਲੌਂਗ ਜੰਪ ਦੇ ਮੁਕਾਬਲੇ ਕਰਵਾਏ ਜਾਣਗੇ। ਇਸੇ ਤਰ੍ਹਾਂ ਲੜਕੇ ਅਤੇ ਲੜਕੀਆਂ ਅੰਡਰ-17 ਵਰਗ ਵਿਚ 100 ਮੀਟਰ, 200 ਮੀਟਰ, 400 ਮੀਟਰ ਅਤੇ 800 ਮੀਟਰ ਦੇ ਦੌੜ ਮੁਕਾਬਲੇ ਕਰਵਾਏ ਜਾਣਗੇ।