ਕਾਂਗਰਸ ਸਰਕਾਰ ਬਣਨ ’ਤੇ ਜੰਗਲ ਰਾਜ ਖ਼ਤਮ ਕਰਕੇ ਸੂਬੇ ’ਚ ਕਾਨੂੰਨ ਵਿਵਸਥਾ ਲਾਗੂ ਕੀਤੀ ਜਾਵੇਗੀ-ਪਰਗਟ ਸਿੰਘ
ਹੁਸ਼ਿਆਰਪੁਰ, 16 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਧਾਨ ਸਭਾ ਚੋਣਾਂ ਲਈ ਸੂਬਾ ਕਾਂਗਰਸ ਕਮੇਟੀ ਵਲੋਂ ਇਕ ਜੇਤੂ ਖਿਡਾਰੀਆਂ ਵਾਲੀ ਟੀਮ ਤਿਆਰ ਕੀਤੀ ਜਾ ਰਹੀ ਹੈ, ਕਾਂਗਰਸ ਦਾ ਮਕਸਦ ਸਿਰਫ਼ ਸੱਤਾ ਹਾਸਿਲ ਕਰਨਾ ਹੀ ਨਹੀਂ ਹੈ ਬਲਕਿ ਪੰਜਾਬ ’ਚ ਬਣ ਚੁੱਕੇ ਜੰਗਲ ਰਾਜ ਨੂੰ ਖ਼ਤਮ ਕਰਕੇ ਕਾਨੂੰਨ ਵਿਵਸਥਾ ਨੂੰ ਲਾਗੂ ਕਰਨਾ ਵੀ ਹੈ। ਇਹ ਵਿਚਾਰ ਇੱਥੇ ਸੂਬਾ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਵਿਧਾਇਕ ਪਰਗਟ ਸਿੰਘ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ।
ਹੁਸ਼ਿਆਰਪੁਰ, 16 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਿਧਾਨ ਸਭਾ ਚੋਣਾਂ ਲਈ ਸੂਬਾ ਕਾਂਗਰਸ ਕਮੇਟੀ ਵਲੋਂ ਇਕ ਜੇਤੂ ਖਿਡਾਰੀਆਂ ਵਾਲੀ ਟੀਮ ਤਿਆਰ ਕੀਤੀ ਜਾ ਰਹੀ ਹੈ, ਕਾਂਗਰਸ ਦਾ ਮਕਸਦ ਸਿਰਫ਼ ਸੱਤਾ ਹਾਸਿਲ ਕਰਨਾ ਹੀ ਨਹੀਂ ਹੈ ਬਲਕਿ ਪੰਜਾਬ ’ਚ ਬਣ ਚੁੱਕੇ ਜੰਗਲ ਰਾਜ ਨੂੰ ਖ਼ਤਮ ਕਰਕੇ ਕਾਨੂੰਨ ਵਿਵਸਥਾ ਨੂੰ ਲਾਗੂ ਕਰਨਾ ਵੀ ਹੈ। ਇਹ ਵਿਚਾਰ ਇੱਥੇ ਸੂਬਾ ਕਾਂਗਰਸ ਕਮੇਟੀ ਦੇ ਪ੍ਰਧਾਨ ਤੇ ਵਿਧਾਇਕ ਪਰਗਟ ਸਿੰਘ ਨੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ। ਉਨ੍ਹਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਕਿ ਨਸ਼ਾ ਤਸਕਰਾਂ ਨੂੰ ਕਾਬੂ ਕਰਨ ਵਾਲੀ ਪੁਲਿਸ ਹੀ ਇਸ ’ਚ ਸ਼ਾਮਿਲ ਪਾਈ ਜਾ ਰਹੀ ਹੈ । ਇਕ ਸਵਾਲ ਦੇ ਜਵਾਬ ’ਚ ਉਨ੍ਹਾਂ ਕਿਹਾ ਕਿ ਮੌਜੂਦਾ ਸੂਬਾ ਸਰਕਾਰ ਇਕ ਸਕ੍ਰਪਿਟ ਦੇ ਅਨੁਸਾਰ ਚੱਲ ਰਹੀ ਹੈ ਇਸ ਦੇ ਅਨੁਸਾਰ ਹੀ ਰੀਲਾਂ ਬਣਾ ਕੇ ਸੋਸ਼ਲ ਮੀਡੀਆ ’ਤੇ ਪਾਈਆਂ ਜਾ ਰਹੀ ਹੈ, ਜੋ ਕਿ ਅਸਲੀਅਤ ਤੋਂ ਉਲਟ ਹਨ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਮੰਤਰੀ ਤੇ ਕਾਰਜਕਾਰੀ ਪ੍ਰਧਾਨ ਕਾਂਗਰਸ ਸੰਗਤ ਸਿੰਘ ਗਿਲਜੀਆਂ, ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਗਿਲਜੀਆਂ, ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ, ਸਾਬਕਾ ਵਿਧਾਇਕ ਪਵਨ ਕੁਮਾਰ ਆਦੀਆ, ਅਮਰਪ੍ਰੀਤ ਸਿੰਘ ਮਿੰਟੂ ਲਾਲੀ, ਐਡਵੋਕੇਟ ਰੋਹਿਤ ਜੋਸ਼ੀ, ਜਸਵੀਰ ਸਿੰਘ ਪਾਲ, ਰਜਿੰਦਰ ਸਿੰਘ ਪਰਮਾਰ, ਨਵੀ ਰੈਹਲ ਆਦਿ ਵੀ ਹਾਜ਼ਰ ਸਨ।