16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਡੀ. ਏ. ਵੀ. ਕਾਲਜ ਹੁਸ਼ਿਆਰਪੁਰ ਦੀ ਲੁੱਡੀ ਨੇ ਖ਼ਿੱਤੇ ’ਚ ਮਚਾਈ ਧਮਾਲ

ਹੁਸ਼ਿਆਰਪੁਰ, 16 ਨਵੰਬਰ (ਬਲਜਿੰਦਰਪਾਲ ਸਿੰਘ)-ਲੰਬੇ ਸਮੇਂ ਦੇ ਵਕਫ਼ੇ ਤੋਂ ਬਾਅਦ ਡੀ. ਏ.

Ad Position 21
No active advertisement
ਅਜੀਤ ਡੈਸਕ 17-11-2026
ਹੁਸ਼ਿਆਰਪੁਰ, 16 ਨਵੰਬਰ (ਬਲਜਿੰਦਰਪਾਲ ਸਿੰਘ)-ਲੰਬੇ ਸਮੇਂ ਦੇ ਵਕਫ਼ੇ ਤੋਂ ਬਾਅਦ ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਦੀ ਲੋਕ ਨਾਚ ਟੀਮ ਨੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਲੋਂ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਵਿਖੇ ਕਰਵਾਏ ਇੰਟਰ ਜ਼ੋਨਲ ਯੁਵਕ ਮੇਲੇ ਦੌਰਾਨ ਲੁੱਡੀ ਦੇ ਖੇਤਰ ਵਿਚ ਸ਼ਾਨਦਾਰ ਪੇਸ਼ਕਾਰੀ ਕਰਕੇ ਆਪਣੀ ਸਰਦਾਰੀ ਨੂੰ ਕਾਇਮ ਕੀਤਾ। ਕਾਲਜ ਦੀ ਟੀਮ ਵਲੋਂ ਪੇਸ਼ ਕੀਤੀ ਗਈ ਲੁੱਡੀ ਨੇ ਦਰਸ਼ਕਾਂ ਦਾ ਮਨ ਮੋਹ ਲਿਆ। ਢੋਲ ਦੀ ਥਾਪ ’ਤੇ ਨੌਜਵਾਨਾਂ ਦੀ ਲਚਕ, ਬੋਲੀਆਂ ਅਤੇ ਪੰਜਾਬੀ ਪਹਿਰਾਵੇ ਨੇ ਪੰਡਾਲ ’ਚ ਬੈਠੇ ਹਰ ਵਿਅਕਤੀ ਨੂੰ ਝੂਮਣ ਲਈ ਮਜਬੂਰ ਕਰ ਦਿੱਤਾ। ਜੱਜਾਂ ਵਲੋਂ ਵੀ ਟੀਮ ਦੀ ਤਾਲਮੇਲ ਅਤੇ ਪੇਸ਼ਕਾਰੀ ਦੀ ਖ਼ੂਬ ਸ਼ਲਾਘਾ ਕੀਤੀ ਗਈ ਤੇ ਪਹਿਲੇ ਇਨਾਮ ਨਾਲ ਨਿਵਾਜਿਆ ਗਿਆ। ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਵਿਨੈ ਕੁਮਾਰ ਨੇ ਦੱਸਿਆ ਕਿ ਟੀਮ ਦੇ ਵਿਦਿਆਰਥੀਆਂ ਅਰਸ਼ਦੀਪ ਭਟੋਆ ਅਤੇ ਵੰਸ਼ ਕੁਮਾਰ ਨੇ ਵਿਅਕਤੀਗਤ ਤੌਰ ’ਤੇ ਵੀ ਪਹਿਲਾ ਦੂਜਾ ਸਥਾਨ ਹਾਸਿਲ ਕੀਤਾ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੇ ਦਿਨ-ਰਾਤ ਮਿਹਨਤ ਕਰਕੇ ਇਸ ਪੇਸ਼ਕਾਰੀ ਨੂੰ ਤਿਆਰ ਕੀਤਾ ਸੀ। ਇਹ ਜਿੱਤ ਸਿਰਫ਼ ਇੱਕ ਇਨਾਮ ਨਹੀਂ, ਸਗੋਂ ਪੰਜਾਬੀ ਵਿਰਸੇ ਨਾਲ ਜੁੜੇ ਰਹਿਣ ਦਾ ਪ੍ਰਤੀਕ ਹੈ। ਇਸ ਤੋਂ ਇਲਾਵਾ ਕਾਲਜ ਵਿਦਿਆਰਥੀਆਂ ਨੇ ਮਿੱਟੀ ਦੇ ਖਿਡੌਣੇ ਬਣਾਉਣ ਅਤੇ ਇੰਸਟਾਲੇਸ਼ਨ ਵਿਚ ਵੀ ਪਹਿਲਾ ਸਥਾਨ ਹਾਸਿਲ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ਲਈ ਕਾਲਜ ਪ੍ਰਿੰਸੀਪਲ ਨੇ ਸਭਿਆਚਾਰ ਵਿੰਗ ਦੇ ਇੰਚਾਰਜ ਡਾ. ਕੁਲਵੰਤ ਰਾਣਾ, ਟੀਮ ਇੰਚਾਰਜ ਡਾ. ਮੁਖਤਾਰ ਸਿੰਘ, ਪ੍ਰੋ.ਹਰਸ਼ ਸੰਧੂ, ਪ੍ਰੋ. ਗੁਰਪ੍ਰੀਤ ਸਿੰਘ, ਮੈਡਮ ਰਜਨੀ,ਮੈਡਮ ਆਰਤੀ, ਲੁੱਡੀ ਟੀਮ ਕੋਚ ਸਰਦਾਰ ਇਕਬਾਲ ਸਿੰਘ ਅਤੇ ਉਸਤਾਦ ਦੀਪਕ ਨੂੰ ਵਧਾਈ ਦਿੰਦਿਆਂ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਕਾਲਜ ਮੈਨੇਜਿੰਗ ਕਮੇਟੀ ਪ੍ਰਧਾਨ ਡਾ.ਅਨੂਪ ਕੁਮਾਰ ਅਤੇ ਸਕੱਤਰ ਸ਼੍ਰੀ ਆਰ. ਐਮ.ਭੱਲਾ ਨੇ ਇਸ ਸ਼ਾਨਦਾਰ ਪ੍ਰਾਪਤੀ ਲਈ ਟੀਮ ਨੂੰ ਵਧਾਈ ਦਿੱਤੀ ਅਤੇ ਭਵਿੱਖ ਵਿਚ ਵੀ ਮਿਹਨਤ ਕਰਦੇ ਰਹਿਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਖਵਿੰਦਰ ਸਿੰਘ ਟਿੰਮੀ ਸ਼੍ਰੋਮਣੀ ਅਕਾਲੀ ਦਲ (ਬ) ਦੇ ਮੀਤ ਪ੍ਰਧਾਨ ਬਣੇ ਅਗਲੀ ਖ਼ਬਰ ਅੱਖਾਂ ਦਾ ਮੁਫ਼ਤ ਆਪ੍ਰੇਸ਼ਨ ਤੇ ਜਾਂਚ ਕੈਂਪ 22 ਨੂੰ-ਔਲਖ
Ad Position 24