ਕਿਸਾਨ ਜਥੇਬੰਦੀਆਂ ਵਲੋਂ 20 ਤੋਂ ਸੜਕੀ ਅਤੇ ਰੇਲ ਆਵਾਜਾਈ ਜਾਮ ਕਰਨ ਦੀ ਚਿਤਾਵਨੀ
ਗੜ੍ਹਦੀਵਾਲਾ, 16 ਨਵੰਬਰ (ਚੱਗਰ)-ਦੁਆਬਾ ਕਿਸਾਨ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਅਤੇ ਸਰਕਲ ਗੜ੍ਹਦੀਵਾਲਾ ਦੇ ਪ੍ਰਧਾਨ ਨੰਬਰਦਾਰ ਪਰਮਿੰਦਰ ਸਿੰਘ ਸਮਰਾ ਵੱਲੋਂ ਪੈ੍ਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਲੰਮੇ ਸਮੇਂ ਤੋਂ ਅਣਗੌਲਿਆ ਕੀਤਾ ਜਾ ਰਿਹਾ ਹੈ ਜਿਸ ਕਰਕੇ ਪੰਜਾਬ ਵਿਚ ਗੰਨਾ ਕਾਸ਼ਤਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਸੰਯੁਕਤ ਮੋਰਚੇ ਵੱਲੋਂ ਪੰਜਾਬ ਸਰਕਾਰ ਵਿਰੁੱਧ ਮੁੜ ਸੰਘਰਸ਼ ਦਾ ਬਿਗਲ ਵਜਾਇਆ ਜਾ ਰਿਹਾ ਹੈ। ਇਸ ਸਬੰਧੀ ਉਨ੍ਹਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਥੇਬੰਦੀ ਵੱਲੋਂ 18 ਨਵੰਬਰ ਤੱਕ ਸਰਕਾਰ ਨੂੰ ਅਲਟੀਮੇਟਮ ਜਾਰੀ ਕਰ ਦਿੱਤਾ ਗਿਆ ਹੈ ਕਿ ਸਰਕਾਰ ਵੱਲੋਂ ਜੇਕਰ ਮੰਗਾ ਦਾ ਹੱਲ ਨਾ ਕੀਤਾ ਗਿਆ ਤਾਂ 20 ਨਵੰਬਰ ਤੋਂ ਅੰਮ੍ਰਿਤਸਰ-ਦਿੱਲੀ ਨੈਸ਼ਨਲ ਹਾਈਵੇ ਅਤੇ ਜਲੰਧਰ ਦੇ ਧੰਨੋਵਾਲੀ ਰੇਲ ਫਾਟਕ ’ਤੇ ਅਣਮਿਥੇ ਸਮੇਂ ਲਈ ਆਵਾਜਾਈ ਨੂੰ ਠੱਪ ਕਰ ਦਿੱਤਾ ਜਾਵੇਗਾ।
ਜ
ਜੰਗਵੀਰ ਸਿੰਘ ਚੌਹਾਨ ਤੇ ਪਰਮਿੰਦਰ ਸਿੰਘ ਸਮਰਾ।
17-11-2026
ਗੜ੍ਹਦੀਵਾਲਾ, 16 ਨਵੰਬਰ (ਚੱਗਰ)-ਦੁਆਬਾ ਕਿਸਾਨ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਜੰਗਵੀਰ ਸਿੰਘ ਚੌਹਾਨ ਅਤੇ ਸਰਕਲ ਗੜ੍ਹਦੀਵਾਲਾ ਦੇ ਪ੍ਰਧਾਨ ਨੰਬਰਦਾਰ ਪਰਮਿੰਦਰ ਸਿੰਘ ਸਮਰਾ ਵੱਲੋਂ ਪੈ੍ਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀਆਂ ਮੰਗਾਂ ਨੂੰ ਲੰਮੇ ਸਮੇਂ ਤੋਂ ਅਣਗੌਲਿਆ ਕੀਤਾ ਜਾ ਰਿਹਾ ਹੈ ਜਿਸ ਕਰਕੇ ਪੰਜਾਬ ਵਿਚ ਗੰਨਾ ਕਾਸ਼ਤਕਾਰ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਸੰਯੁਕਤ ਮੋਰਚੇ ਵੱਲੋਂ ਪੰਜਾਬ ਸਰਕਾਰ ਵਿਰੁੱਧ ਮੁੜ ਸੰਘਰਸ਼ ਦਾ ਬਿਗਲ ਵਜਾਇਆ ਜਾ ਰਿਹਾ ਹੈ। ਇਸ ਸਬੰਧੀ ਉਨ੍ਹਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜਥੇਬੰਦੀ ਵੱਲੋਂ 18 ਨਵੰਬਰ ਤੱਕ ਸਰਕਾਰ ਨੂੰ ਅਲਟੀਮੇਟਮ ਜਾਰੀ ਕਰ ਦਿੱਤਾ ਗਿਆ ਹੈ ਕਿ ਸਰਕਾਰ ਵੱਲੋਂ ਜੇਕਰ ਮੰਗਾ ਦਾ ਹੱਲ ਨਾ ਕੀਤਾ ਗਿਆ ਤਾਂ 20 ਨਵੰਬਰ ਤੋਂ ਅੰਮ੍ਰਿਤਸਰ-ਦਿੱਲੀ ਨੈਸ਼ਨਲ ਹਾਈਵੇ ਅਤੇ ਜਲੰਧਰ ਦੇ ਧੰਨੋਵਾਲੀ ਰੇਲ ਫਾਟਕ ’ਤੇ ਅਣਮਿਥੇ ਸਮੇਂ ਲਈ ਆਵਾਜਾਈ ਨੂੰ ਠੱਪ ਕਰ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਗਿਆ ਕਿ ਇਸ ਸਰਕਾਰ ਵੱਲੋਂ ਪਿਛਲੇ ਲੰਬੇ ਸਮੇਂ ਤੋਂ ਗੰਨੇ ਦੀ ਫ਼ਸਲ ਦੀ ਬੇਕਦਰੀ ਕੀਤੀ ਜਾ ਰਹੀ ਹੈ। ਪਿਛਲੇ ਸਾਲ ਦਾ ਲਗਭਗ 7 ਕਰੋੜ ਦੀ ਸਬਸਿਡੀ ਦਾ ਬਕਾਇਆ ਕਿਸਾਨਾਂ ਦਾ ਸਰਕਾਰ ਵੱਲ ਅਜੇ ਤੱਕ ਪਿਆ ਹੈ। ਉਨ੍ਹਾਂ ਦੱਸਿਆ ਕਿ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਇੱਕ ਹਫ਼ਤੇ ਦੇ ਅੰਦਰ-ਅੰਦਰ ਮੰਗਾਂ ਮੰਨਣ ਦਾ ਲਿਖਤੀ ਭਰੋਸਾ ਦਿੱਤਾ ਗਿਆ ਸੀ ਪਰ ਅਜੇ ਤੱਕ ਉਸ ਨੂੰ ਕੋਈ ਵੀ ਅਮਲੀ ਜਾਮਾ ਨਹੀਂ ਪਹਿਨਾਇਆ ਗਿਆ। ਉਨ੍ਹਾਂ ਕਿਹਾ ਕਿ ਇੱਕ ਕਾਊਂਟਰ ਇੱਕ ਪੇਮੈਂਟ ਅਤੇ ਮਿੱਲਾਂ ਨੂੰ ਜਲਦੀ ਤੋਂ ਜਲਦੀ ਚਲਾਉਣ ਦੇ ਨੋਟੀਫ਼ਿਕੇਸ਼ਨ ਜਾਰੀ ਕੀਤੇ ਜਾਣ।