17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਜ਼ਿਲ੍ਹਾ ਹੁਸ਼ਿਆਰਪੁਰ ਤੋਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦਾ ਜਥਾ 20 ਨੂੰ ਦਿੱਲੀ ਰੋਸ ਮਾਰਚ ’ਚ ਸ਼ਾਮਿਲ ਹੋਵੇਗਾ - ਮਨਜੀਤ ਸਿੰਘ ਦਸੂਹਾ

ਹੁਸ਼ਿਆਰਪੁਰ, 17 ਨਵੰਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲੰਮੇ ਸਮੇਂ ਤੋਂ ਨਾ ਕਰਵਾਉਣ ਦੇ ਰੋਸ ’ਚ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ’ਚ 20 ਨਵੰਬਰ ਦਿਨ ਸ਼ੁੱਕਰਵਾਰ ਨੂੰ ਕੇਂਦਰ ਸਰਕਾਰ ਖ਼ਿਲਾਫ਼ ਸੰਸਦ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਜਿਸ ਸਬੰਧੀ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂਆਂ ਨਾਲ ਵਿਸ਼ੇਸ਼ ਮੀਟਿੰਗ ਕਰਦਿਆਂ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਦਸੂਹਾ ਨੇ ਕਿਹਾ ਕਿ ਇਸ ਰੋਸ ਪ੍ਰਦਰਸ਼ਨ ’ਚ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਆਗੂਆਂ ਦਾ ਵੱਡਾ ਜਥਾ ਸ਼ਾਮਿਲ ਹੋਵੇਗਾ।

Ad Position 21
No active advertisement
ਅਜੀਤ ਡੈਸਕ 18-11-2026
ਹੁਸ਼ਿਆਰਪੁਰ, 17 ਨਵੰਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲੰਮੇ ਸਮੇਂ ਤੋਂ ਨਾ ਕਰਵਾਉਣ ਦੇ ਰੋਸ ’ਚ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵਲੋਂ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ’ਚ 20 ਨਵੰਬਰ ਦਿਨ ਸ਼ੁੱਕਰਵਾਰ ਨੂੰ ਕੇਂਦਰ ਸਰਕਾਰ ਖ਼ਿਲਾਫ਼ ਸੰਸਦ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਜਿਸ ਸਬੰਧੀ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂਆਂ ਨਾਲ ਵਿਸ਼ੇਸ਼ ਮੀਟਿੰਗ ਕਰਦਿਆਂ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਦਸੂਹਾ ਨੇ ਕਿਹਾ ਕਿ ਇਸ ਰੋਸ ਪ੍ਰਦਰਸ਼ਨ ’ਚ ਜ਼ਿਲ੍ਹਾ ਹੁਸ਼ਿਆਰਪੁਰ ਤੋਂ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਆਗੂਆਂ ਦਾ ਵੱਡਾ ਜਥਾ ਸ਼ਾਮਿਲ ਹੋਵੇਗਾ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਕੌਮੀ ਜਨਰਲ ਸਕੱਤਰ ਅਵਤਾਰ ਸਿੰਘ ਜੌਹਲ, ਕੌਮੀ ਮੀਤ ਪ੍ਰਧਾਨ ਕੁਲਵਿੰਦਰ ਸਿੰਘ ਜੰਡਾ, ਜ਼ਿਲ੍ਹਾ ਪ੍ਰਧਾਨ ਐਸ.ਸੀ. ਵਿੰਗ ਸੁਖਵਿੰਦਰ ਸਿੰਘ ਮੂਨਕ, ਹਲਕਾ ਇੰਚਾਰਜ ਸ਼ਾਮਚੁਰਾਸੀ ਮਦਨ ਮੋਹਨ ਸਿੰਘ ਮੂਸਾ, ਸਰਕਲ ਪ੍ਰਧਾਨ ਮੁਕੇਰੀਆਂ ਚੀਫ਼ ਨਿਰਮਲ ਸਿੰਘ ਟਾਂਡਾ ਰਾਮ ਸਹਾਇ, ਸੀਨੀਅਰ ਅਕਾਲੀ ਆਗੂ ਸਰਬਜੀਤ ਸਿੰਘ ਗੋਲਡੀ ਦਸੂਹਾ, ਸਰਕਲ ਪ੍ਰਧਾਨ ਦਸੂਹਾ ਲਖਵੰਤ ਸਿੰਘ ਚੀਮਾ, ਜ਼ਿਲ੍ਹਾ ਪ੍ਰਧਾਨ ਯੂਥ ਵਿੰਗ ਸੁਖਜਿੰਦਰ ਸਿੰਘ ਸਿੰਘਪੁਰ, ਸਰਕਲ ਪ੍ਰਧਾਨ ਟਾਂਡਾ ਜਥੇਦਾਰ ਕਿਰਪਾਲ ਸਿੰਘ ਜਾਜਾ, ਸਰਕਲ ਪ੍ਰਧਾਨ ਗੜ੍ਹਦੀਵਾਲ ਸੂਬੇਦਾਰ ਅਸ਼ੋਕ ਦਿਆਲ ਸਿੰਘ ਬਾਂਡਾਂ, ਸਰਕਲ ਪ੍ਰਧਾਨ ਅੱਡਾ ਸਰਾਂ ਕਾਨੂੰਗੋ ਬਲਜੀਤ ਸਿੰਘ, ਸਰਕਲ ਪ੍ਰਧਾਨ ਅੱਡਾ ਚੌਲਾਂਗ ਅਮਰਜੀਤ ਸਿੰਘ ਖੋਖਰ ਤੋਂ ਇਲਾਵਾ ਹੋਰ ਸੀਨੀਅਰ ਲੀਡਰਸ਼ਿਪ ਹਾਜ਼ਰ ਸਨ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮਨਜੀਤ ਸਿੰਘ ਦਸੂਹਾ ਨੇ ਕਿਹਾ ਕਿ ਲੋਕਤੰਤਰ ’ਚ ਕਿਸੇ ਵੀ ਸੰਸਥਾ ਨੂੰ ਜਿਉਂਦਾ ਰੱਖਣ ਲਈ ਚੋਣ ਪ੍ਰਕਿਰਿਆ ਬਹੁਤ ਜ਼ਰੂਰੀ ਹੁੰਦੀ ਹੈ, ਪ੍ਰੰਤੂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਜਿਹੀ ਚੁਣੀ ਹੋਈ ਸੰਸਥਾ ਹੈ, ਜਿਸ ਦੀਆਂ ਚੋਣਾਂ ਕਰਵਾਉਣ ਤੋਂ ਕੇਂਦਰ ਸਰਕਾਰ ਲੰਮੇ ਸਮੇਂ ਤੋਂ ਟਾਲਾ ਵੱਟੀ ਬੈਠੀ ਹੈ। ਉਨ੍ਹਾਂ ਕਿਹਾ ਕਿ ਕਰੀਬ 15 ਸਾਲ ਤੋਂ ਵੀ ਜ਼ਿਆਦਾ ਸਮਾਂ ਇਸ ਸੰਸਥਾ ਦੀਆਂ ਚੋਣਾਂ ਹੋਈਆਂ ਨੂੰ ਹੋ ਗਿਆ ਹੈ, ਕੇਂਦਰ ਸਰਕਾਰ ਵਲੋਂ ਸਿੱਖਾਂ ਦੇ ਲੋਕਤੰਤਰਿਕ ਹੱਕਾਂ ’ਤੇ ਵੱਡਾ ਡਾਕਾ ਮਾਰਿਆ ਜਾ ਰਿਹਾ ਹੈ, ਜਿਸ ਨੂੰ ਦੇਸ਼ਾਂ ਵਿਦੇਸ਼ਾਂ ਵਿਚ ਵੱਸਦੇ ਸਿੱਖ ਭਾਈਚਾਰੇ ਦੇ ਲੋਕ ਕਦੇ ਵੀ ਪ੍ਰਵਾਨ ਨਹੀਂ ਕਰਨਗੇ। ਉਨ੍ਹਾਂ ਕਿਹਾ ਕਿ ਸਿੱਖ ਭਾਈਚਾਰੇ ਦੇ ਲੋਕ ਬੜੀ ਬੇਸਬਰੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੀ ਉਡੀਕ ਕਰ ਰਹੇ ਹਨ, ਤਾਂ ਜੋ ਇਸ ਸੰਸਥਾ ਵਿਚ ਹੋਰ ਰਹੀਆਂ ਧਾਂਦਲੀਆਂ ਨੂੰ ਰੋਕਿਆ ਜਾ ਸਕੇ। ਇਸ ਮੌਕੇ ਬਲਵਿੰਦਰ ਸਿੰਘ ਮਿਆਣੀ, ਗੁਰਦੇਵ ਸਿੰਘ ਜੀਆ ਨੱਥਾ, ਬਾਬਾ ਰਜਿੰਦਰ ਸਿੰਘ ਖੁੱਡਾ, ਰਵਿੰਦਰ ਸਿੰਘ ਮੋਮੀ, ਜਥੇਦਾਰ ਮੋਹਨਜੀਤ ਸਿੰਘ ਮੂਨਕ ਖ਼ੁਰਦ, ਜਥੇਦਾਰ ਮਲਕੀਤ ਸਿੰਘ, ਪੰਚ ਪ੍ਰਿਥੀਪਾਲ ਸਿੰਘ ਬੋਲੇਵਾਲ, ਗੁਰਪ੍ਰੀਤ ਸਿੰਘ ਮੂਨਕ ਕਲਾ, ਸਰਬਣ ਸਿੰਘ ਦਸਮੇਸ਼ ਨਗਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਬਾਬਾ ਧੰਨਾ ਸਿੰਘ ਦੀ ਬਰਸੀ ਅੱਜ ਅਗਲੀ ਖ਼ਬਰ ਭੰਗਾਲਾ ਦੀਆਂ ਸੜਕਾਂ ’ਤੇ ਬਿਨਾਂ ਨੰਬਰ ਪਲੇਟਾਂ ਵਾਲੇ ਮੋਟਰਸਾਈਕਲਾਂ ਦੀ ਭਰਮਾਰ, ਪੁਲਿਸ ਚੌਕੀ ਦੀ ਨਾਕਾਬੰਦੀ ਅਤੇ ਚੈਕਿੰਗ...
Ad Position 24