17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਵਿਧਾਇਕ ਘੁੰਮਣ ਦੇ ਗ੍ਰਹਿ ਵਿਖੇ ਮੁਨੀਸ਼ ਸਿਸੋਦੀਆਂ ਦਾ ਸਨਮਾਨ

ਦਸੂਹਾ, 17 ਨਵੰਬਰ (ਭੁੱਲਰ)-ਅੱਜ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਪ੍ਰਭਾਰੀ ਮਨੀਸ਼ ਸਿਸੋਦੀਆ ਦਾ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਦੇ ਗ੍ਰਹਿ ਪਿੰਡ ਖੇੜਾ ਕੋਟਲੀ ਵਿਖੇ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਗਮੋਹਨ ਸਿੰਘ ਬੱਬੂ ਘੁੰਮਣ ਵਲੋਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 18-11-2026
ਦਸੂਹਾ, 17 ਨਵੰਬਰ (ਭੁੱਲਰ)-ਅੱਜ ਆਮ ਆਦਮੀ ਪਾਰਟੀ ਦੇ ਪੰਜਾਬ ਦੇ ਪ੍ਰਭਾਰੀ ਮਨੀਸ਼ ਸਿਸੋਦੀਆ ਦਾ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਦੇ ਗ੍ਰਹਿ ਪਿੰਡ ਖੇੜਾ ਕੋਟਲੀ ਵਿਖੇ ਪਹੁੰਚਣ ’ਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਜਗਮੋਹਨ ਸਿੰਘ ਬੱਬੂ ਘੁੰਮਣ ਵਲੋਂ ਉਨ੍ਹਾਂ ਨੂੰ ਯਾਦਗਾਰੀ ਚਿੰਨ੍ਹ ਭੇਟ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮਨੀਸ਼ ਸਿਸੋਦੀਆ ਵਲੋਂ ਵੱਡੇ ਪੱਧਰ ’ਤੇ ਪੰਜਾਬ ਨੂੰ ਰੰਗਲਾ ਬਣਾਉਣ ਲਈ ਕੰਮ ਕੀਤੇ ਜਾ ਰਹੇ ਹਨ ਜੋ ਕਿ ਬਹੁਤ ਹੀ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਕਿਸੇ ਸਰਕਾਰ ਵਲੋਂ ਸਿਹਤ ਸਹੂਲਤਾਂ ਤੋਂ ਇਲਾਵਾ ਸਿੱਖਿਆ ਦੇ ਖੇਤਰ ਵਿਚ ਏਨੀ ਵੱਡੀ ਪੱਧਰ ’ਤੇ ਕੰਮ ਕੀਤਾ ਗਿਆ ਹੈ। ਇਸ ਮੌਕੇ ਜਗਮੋਹਨ ਸਿੰਘ ਬੱਬੂ ਘੁੰਮਣ ਨੇ ਮਨੀਸ਼ ਸਿਸੋਦੀਆ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਹਲਕਾ ਦਸੂਹਾ ਦੇ ਨਿਵਾਸੀ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਨੂੰ ਦੂਜੀ ਵਾਰ ਵੱਡੀ ਲੀਡ ਨਾਲ ਜਿੱਤ ਪ੍ਰਾਪਤ ਕਰਕੇ ਸੀਟ ਹਾਈਕਮਾਨ ਦੀ ਝੋਲੀ ਵਿਚ ਪਾਉਣਗੇ। ਉਨ੍ਹਾਂ ਵਿਧਾਇਕ ਘੁੰਮਣ ਨੂੰ ਦੂਜੀ ਵਾਰ ਟਿਕਟ ਦੇਣ ’ਤੇ ਹਾਈ ਕਮਾਨ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਮੁਕੇਰੀਆਂ ਤੋਂ ਉਮੀਦਵਾਰ ਸਰਬਜੋਤ ਸਿੰਘ ਸਾਬੀ, ਬਿੰਦੂ ਘੁੰਮਣ, ਕਵਲਪ੍ਰੀਤ ਸਿੰਘ ਸੰਧੂ ਚੇਅਰਮੈਨ ਮਾਰਕੀਟ ਕਮੇਟੀ ਦਸੂਹਾ, ਮੰਨੂ ਖੁੱਲਰ ਕੌਂਸਲਰ, ਗਗਨਦੀਪ ਸਿੰਘ ਚੀਮਾ ਵਾਈਸ ਚੇਅਰਮੈਨ, ਲਖਵੀਰ ਕੌਰ ਘੁੰਮਣ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨਵ-ਨਿਯੁਕਤ ਸਰਕਲ ਪ੍ਰਧਾਨ ਪਰਦੀਪ ਸਿੰਘ ਦੀਪਾ ਦਾ ਕੀਤਾ ਸਨਮਾਨ ਅਗਲੀ ਖ਼ਬਰ ਸਰਕਾਰੀ ਸਕੂਲ ਘਗਵਾਲ ਦੇ ਬੱਚਿਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ
Ad Position 24