ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮਹੀਨਾਵਾਰ ਮੀਟਿੰਗ
ਬੁੱਲ੍ਹੋਵਾਲ, 17 ਨਵੰਬਰ (ਲੁਗਾਣਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪ੍ਰਧਾਨ ਸ਼ਿੰਗਾਰਾ ਸਿੰਘ ਦੀ ਅਗਵਾਈ ਵਿਚ ਪਿੰਡ ਖਡਿਆਲਾ ਸੈਣੀਆਂ ਵਿਖੇ ਮਹੀਨਾਵਾਰ ਮੀਟਿੰਗ ਹੋਈ। ਇਸ ਮੀਟਿੰਗ ਵਿਚ ਯੂਨੀਅਨ ਦੇ ਵੱਖ-ਵੱਖ ਆਗੂਆਂ ਵਲੋਂ ਕਿਸਾਨਾਂ ਦੀਆਂ ਫ਼ਸਲਾਂ ਸੰਬੰਧੀ ਆ ਰਹੀਆਂ ਸਮੱਸਿਆਵਾਂ ’ਤੇ ਵਿਚਾਰ ਚਰਚਾ ਕੀਤਾ ਗਿਆ।
ਪਿੰਡ ਖਡਿਆਲਾ ਸੈਣੀਆਂ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੀਟਿੰਗ ’ਚ ਹਾਜ਼ਰ ਅਹੁਦੇਦਾਰ ਤੇ ਕਿਸਾਨ। ਤਸਵੀਰ : ਲੁਗਾਣਾ
18-11-2026