17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਜਨਗਣਨਾ-2027: ਸਵੈ-ਗਣਨਾ ਪ੍ਰਕਿਰਿਆ ਸੰਬੰਧੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਾਗਰੂਕਤਾ ਮੁਹਿੰਮ ਤੇਜ਼

ਹੁਸ਼ਿਆਰਪੁਰ, 17 ਨਵੰਬਰ (ਨਰਿੰਦਰ ਸਿੰਘ ਬੱਡਲਾ)-ਜਨਗਣਨਾ-2027 ਤਹਿਤ ਸਵੈ-ਗਣਨਾ ਪ੍ਰਕਿਰਿਆ ਨੂੰ ਸਫ਼ਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਸਵੈ-ਗਣਨਾ ਪ੍ਰਕਿਰਿਆ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਜਿਨ੍ਹਾਂ ਪਰਿਵਾਰਾਂ ਨੇ ਅਜੇ ਤੱਕ ਆਪਣੇ ਫਾਰਮ ਜਮ੍ਹਾਂ ਨਹੀਂ ਕਰਵਾਏ ਹਨ, ਉਹ 30 ਨਵੰਬਰ ਤੱਕ ਅਧਿਕਾਰਤ ਪੋਰਟਲ ਰਾਹੀਂ ਆਪਣੀ ਜਾਣਕਾਰੀ ਦਰਜ ਕਰਵਾ ਕੇ ਫਾਰਮ ਜਮ੍ਹਾਂ ਕਰਵਾਉਣ।

Ad Position 21
No active advertisement
ਅਜੀਤ ਡੈਸਕ 18-11-2026
ਹੁਸ਼ਿਆਰਪੁਰ, 17 ਨਵੰਬਰ (ਨਰਿੰਦਰ ਸਿੰਘ ਬੱਡਲਾ)-ਜਨਗਣਨਾ-2027 ਤਹਿਤ ਸਵੈ-ਗਣਨਾ ਪ੍ਰਕਿਰਿਆ ਨੂੰ ਸਫ਼ਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਸਵੈ-ਗਣਨਾ ਪ੍ਰਕਿਰਿਆ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਅਤੇ ਜਿਨ੍ਹਾਂ ਪਰਿਵਾਰਾਂ ਨੇ ਅਜੇ ਤੱਕ ਆਪਣੇ ਫਾਰਮ ਜਮ੍ਹਾਂ ਨਹੀਂ ਕਰਵਾਏ ਹਨ, ਉਹ 30 ਨਵੰਬਰ ਤੱਕ ਅਧਿਕਾਰਤ ਪੋਰਟਲ ਰਾਹੀਂ ਆਪਣੀ ਜਾਣਕਾਰੀ ਦਰਜ ਕਰਵਾ ਕੇ ਫਾਰਮ ਜਮ੍ਹਾਂ ਕਰਵਾਉਣ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਨੇ ਸਵੈ-ਗਣਨਾ ਪ੍ਰਕਿਰਿਆ ਵਿੱਚ ਪੰਜਾਬ ਭਰ ਵਿੱਚੋਂ ਦੂਜਾ ਸਥਾਨ ਹਾਸਲ ਕੀਤਾ ਹੈ। ਇਸ ਪ੍ਰਾਪਤੀ ਲਈ ਉਨ੍ਹਾਂ ਜ਼ਿਲ੍ਹੇ ਦੇ ਨਾਗਰਿਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਭਾਗੀਦਾਰੀ ਨੂੰ ਹੋਰ ਬਿਹਤਰ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਐੱਸ.ਡੀ.ਐੱਮ. ਹੁਸ਼ਿਆਰਪੁਰ ਪਰਮਪ੍ਰੀਤ ਸਿੰਘ ਅਤੇ ਐੱਸ.ਡੀ.ਐੱਮ. ਗੜ੍ਹਸ਼ੰਕਰ ਸੰਜੀਵ ਕੁਮਾਰ ਵੱਲੋਂ ਵੀ ਆਪਣੇ-ਆਪਣੇ ਉਪਮੰਡਲਾਂ ਵਿੱਚ ਵੱਖ-ਵੱਖ ਪੱਧਰਾਂ ‘ਤੇ ਮੀਟਿੰਗਾਂ ਕਰਕੇ ਅਧਿਕਾਰੀਆਂ, ਕਰਮਚਾਰੀਆਂ ਅਤੇ ਆਮ ਨਾਗਰਿਕਾਂ ਨੂੰ ਸਵੈ-ਗਣਨਾ ਪ੍ਰਕਿਰਿਆ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਅਲਾਇੰਸ ਕਲੱਬ ਦਸੂਹਾ ਨੇ ਮੁਫ਼ਤ ਮੈਡੀਕਲ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ’ਆਪ’ ਸਰਕਾਰ ਗੜ੍ਹਸ਼ੰਕਰ ’ਤੇ ਨਹੀਂ ਹੋਈ ਮਿਹਰਬਾਨ : ਬਾਈਪਾਸ ਦਾ ਮੁੱਦਾ ਹਾਲੇ ਵੀ ਬਰਕਰਾਰ
Ad Position 24