ਸੈਨੇਟਰ ਸੰਦੀਪ ਸਿੰਘ ਸੀਕਰੀ ਗੁਰੂ ਤੇਗ਼ ਬਹਾਦਰ ਐਜੂਕੇਸ਼ਨ ਟਰੱਸਟ ਦਸੂਹਾ ਵਲੋਂ ਸਨਮਾਨਿਤ
ਦਸੂਹਾ, 17 ਨਵੰਬਰ (ਕੌਸ਼ਲ)-ਗੁਰੂ ਤੇਗ਼ ਬਹਾਦਰ ਐਜੂਕੇਸ਼ਨ ਟਰੱਸਟ ਦਸੂਹਾ ਦੇ ਅਹੁਦੇਦਾਰਾਂ ਵਲੋਂ ਵਿਦਿਆਰਥੀਆਂ ਦੇ ਹਰਮਨ ਪਿਆਰੇ ਨੇਤਾ ਅਤੇ ਲਗਾਤਾਰ ਤੀਸਰੀ ਵਾਰ ਚੁਣੇ ਗਏ ਸੈਨੇਟ ਮੈਂਬਰ ਸੰਦੀਪ ਸਿੰਘ ਸੀਕਰੀ ਨੂੰ ਪਿਛਲੇ ਦਿਨੀਂ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਵਿਖੇ ਸਨਮਾਨਿਤ ਕੀਤਾ ਗਿਆ। ਸੰਦੀਪ ਸਿੰਘ ਸੀਕਰੀ ਵਿਦਿਆਰਥੀਆਂ ਦੇ ਹੱਕਾਂ ਉੱਤੇ ਪਹਿਰਾ ਦੇਣ ਵਾਲੇ ਅਤੇ ਵਿਦਿਆਰਥੀਆਂ ਦੀ ਪਹਿਲੀ ਪਸੰਦ ਵਾਲੇ ਹਰਮਨ ਪਿਆਰੇ ਵਿਦਿਆਰਥੀ ਨੇਤਾ ਹਨ।
ਦਸੂਹਾ, 17 ਨਵੰਬਰ (ਕੌਸ਼ਲ)-ਗੁਰੂ ਤੇਗ਼ ਬਹਾਦਰ ਐਜੂਕੇਸ਼ਨ ਟਰੱਸਟ ਦਸੂਹਾ ਦੇ ਅਹੁਦੇਦਾਰਾਂ ਵਲੋਂ ਵਿਦਿਆਰਥੀਆਂ ਦੇ ਹਰਮਨ ਪਿਆਰੇ ਨੇਤਾ ਅਤੇ ਲਗਾਤਾਰ ਤੀਸਰੀ ਵਾਰ ਚੁਣੇ ਗਏ ਸੈਨੇਟ ਮੈਂਬਰ ਸੰਦੀਪ ਸਿੰਘ ਸੀਕਰੀ ਨੂੰ ਪਿਛਲੇ ਦਿਨੀਂ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਵਿਖੇ ਸਨਮਾਨਿਤ ਕੀਤਾ ਗਿਆ। ਸੰਦੀਪ ਸਿੰਘ ਸੀਕਰੀ ਵਿਦਿਆਰਥੀਆਂ ਦੇ ਹੱਕਾਂ ਉੱਤੇ ਪਹਿਰਾ ਦੇਣ ਵਾਲੇ ਅਤੇ ਵਿਦਿਆਰਥੀਆਂ ਦੀ ਪਹਿਲੀ ਪਸੰਦ ਵਾਲੇ ਹਰਮਨ ਪਿਆਰੇ ਵਿਦਿਆਰਥੀ ਨੇਤਾ ਹਨ। ‘ਆਪ’ ਦੋ ਵਾਰ ਲਗਾਤਾਰ ਸੈਨੇਟ ਮੈਂਬਰ ਅਤੇ ਸਿੰਡੀਕੇਟ ਮੈਂਬਰ ਵੀ ਰਹੇ। ਇਸ ਵਰ੍ਹੇ ਲਗਾਤਾਰ ਤੀਸਰੀ ਵਾਰ ‘ਆਪ’ ਨ‘ ਸੈਨੇਟ ਚੋਣਾਂ ਵਿਚ ਭਾਰੀ ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ। ਆਪ ਦੀ ਇਸ ਸਫਲਤਾ ’ਤੇ ਗੁਰੂ ਤੇਗ਼ ਬਹਾਦਰ ਐਜੂਕੇਸ਼ਨ ਟਰੱਸਟ ਦਸੂਹਾ ਦੇ ਪ੍ਰਧਾਨ ਜਸਬੀਰ ਸਿੰਘ ਰੰਧਾਵਾ, ਉਪ ਪ੍ਰਧਾਨ ਅਜਮੇਰ ਪਾਲ ਸਿੰਘ ਘੁੰਮਣ, ਮੈਨੇਜਰ ਗੁਰਪ੍ਰੀਤ ਸਿੰਘ ਚੀਮਾ, ਉਪ ਮੈਨੇਜਰ ਦੀਪ ਗਗਨ ਸਿੰਘ ਗਿੱਲ, ਸਕੱਤਰ ਭੁਪਿੰਦਰ ਸਿੰਘ ਰੰਧਾਵਾ, ਉਪ ਸਕੱਤਰ ਮਹਿੰਦਰ ਸਿੰਘ, ਟਰੱਸਟੀ ਅਜੈ ਸਿੰਘ ਵਿਰਕ, ਗੁਰਪ੍ਰੀਤ ਸਿੰਘ ਘੁੰਮਣ, ਜਸਵੰਤ ਸਿੰਘ, ਦਵਿੰਦਰ ਸਿੰਘ ਕਾਹਲੋਂ, ਤਿੰਨਾਂ ਹੀ ਇੰਸਟੀਟਿਊਸ਼ਨਾਂ ਦੇ ਪ੍ਰਿੰਸੀਪਲਾਂ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਦੇ ਪ੍ਰਿੰ. ਡਾ. ਵਰਿੰਦਰ ਕੌਰ, ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦੇ ਪ੍ਰਿੰ. ਸੰਦੀਪ ਕੌਰ ਬੋਸਕੀ, ਗੁਰੂ ਤੇਗ਼ ਬਹਾਦਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰ. ਡਾ. ਸੁਰਜੀਤ ਕੌਰ ਬਾਜਵਾ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਸੰਦੀਪ ਸਿੰਘ ਸੀਕਰੀ ਨੂੰ ਵਧਾਈਆਂ ਦਿੱਤੀਆਂ।