17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ’ਚ 21 ਤੱਕ ਲੱਗੇਗਾ ਪੈਨਸ਼ਨਰ ਸੇਵਾ ਮੇਲਾ-ਦੇਸਰਾਜ

ਹੁਸ਼ਿਆਰਪੁਰ, 17 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਅਤੇ ਪਰਿਵਾਰਕ ਪੈਨਸ਼ਨਰਾਂ ਦੀ ਸਹੂਲਤ ਲਈ 3 ਨਵੰਬਰ 2025 ਤੋਂ ਪੈਨਸ਼ਨ ਸੇਵਾ ਪੋਰਟਲ ਸ਼ੁਰੂ ਕੀਤਾ ਗਿਆ ਹੈ। ਇਸ ਪੋਰਟਲ ਰਾਹੀਂ ਪੈਨਸ਼ਨ ਸੰਬੰਧੀ ਸੇਵਾਵਾਂ ਦਾ ਲਾਭ ਲੈਣ ਲਈ ਪੈਨਸ਼ਨਰਾਂ ਦੀ ਈ-ਕੇਵਾਈਸੀ ਕਰਵਾਉਣੀ ਅਤੇ ਡਿਜੀਟਲ ਜੀਵਨ ਸਰਟੀਫਿਕੇਟ ਅਪਲੋਡ ਕਰਨਾ ਲਾਜ਼ਮੀ ਹੈ।

Ad Position 21
No active advertisement
ਅਜੀਤ ਡੈਸਕ 18-11-2026
ਹੁਸ਼ਿਆਰਪੁਰ, 17 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਵਲੋਂ ਪੈਨਸ਼ਨਰਾਂ ਅਤੇ ਪਰਿਵਾਰਕ ਪੈਨਸ਼ਨਰਾਂ ਦੀ ਸਹੂਲਤ ਲਈ 3 ਨਵੰਬਰ 2025 ਤੋਂ ਪੈਨਸ਼ਨ ਸੇਵਾ ਪੋਰਟਲ ਸ਼ੁਰੂ ਕੀਤਾ ਗਿਆ ਹੈ। ਇਸ ਪੋਰਟਲ ਰਾਹੀਂ ਪੈਨਸ਼ਨ ਸੰਬੰਧੀ ਸੇਵਾਵਾਂ ਦਾ ਲਾਭ ਲੈਣ ਲਈ ਪੈਨਸ਼ਨਰਾਂ ਦੀ ਈ-ਕੇਵਾਈਸੀ ਕਰਵਾਉਣੀ ਅਤੇ ਡਿਜੀਟਲ ਜੀਵਨ ਸਰਟੀਫਿਕੇਟ ਅਪਲੋਡ ਕਰਨਾ ਲਾਜ਼ਮੀ ਹੈ। ਇਸੇ ਉਦੇਸ਼ ਨਾਲ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਹੁਸ਼ਿਆਰਪੁਰ ਵਿਖੇ 19, 20 ਅਤੇ 21 ਨਵੰਬਰ ਨੂੰ ਜ਼ਿਲ੍ਹਾ ਪੱਧਰੀ ਪੈਨਸ਼ਨਰ ਸੇਵਾ ਮੇਲਾ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖ਼ਜ਼ਾਨਾ ਅਫ਼ਸਰ ਹੁਸ਼ਿਆਰਪੁਰ ਦੇਸਰਾਜ ਨੇ ਦੱਸਿਆ ਕਿ ਇਸ ਮੇਲੇ ਦਾ ਮੁੱਖ ਉਦੇਸ਼ ਪੈਨਸ਼ਨਰਾਂ ਦੀ ਈ-ਕੇਵਾਈਸੀ ਅਤੇ ਜੀਵਨ ਸਰਟੀਫਿਕੇਟ ਨਾਲ ਸਬੰਧਿਤ ਪ੍ਰਕਿਰਿਆ ਨੂੰ ਪੂਰਾ ਕਰਵਾਉਣਾ ਅਤੇ ਉਨ੍ਹਾਂ ਨੂੰ ਪੈਨਸ਼ਨ ਸੇਵਾ ਪੋਰਟਲ ’ਤੇ ਉਪਲਬਧ ਸਹੂਲਤਾਂ ਬਾਰੇ ਜਾਗਰੂਕ ਕਰਨਾ ਹੈ। ਇਸ ਲਈ ਪੈਨਸ਼ਨਰ ਜ਼ਿਲ੍ਹਾ ਖ਼ਜ਼ਾਨਾ ਦਫ਼ਤਰ ਹੁਸ਼ਿਆਰਪੁਰ ਜਾਂ ਆਪਣੇ ਨੇੜਲੇ ਉਪ-ਖ਼ਜ਼ਾਨਾ ਦਫ਼ਤਰ ਵਿਖੇ ਜਾ ਕੇ ਈ-ਕੇਵਾਈਸੀ ਕਰਵਾਉਣ ਦੇ ਨਾਲ-ਨਾਲ ਜੀਵਨ ਸਰਟੀਫਿਕੇਟ ਵੀ ਜਮ੍ਹਾਂ ਕਰਵਾ ਸਕਦੇ ਹਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਘੁੰਮਣ ਵਲੋਂ ਪਿੰਡ ਹੀਰ ਬਹਿ ਨੂੰ ਸਟੀਲ ਦਾ ਟੈਂਕਰ ਭੇਟ ਅਗਲੀ ਖ਼ਬਰ ਸੈਨੇਟਰ ਸੰਦੀਪ ਸਿੰਘ ਸੀਕਰੀ ਗੁਰੂ ਤੇਗ਼ ਬਹਾਦਰ ਐਜੂਕੇਸ਼ਨ ਟਰੱਸਟ ਦਸੂਹਾ ਵਲੋਂ ਸਨਮਾਨਿਤ
Ad Position 24