17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਜ਼ੋਨਲ ਯੁਵਕ ਅਤੇ ਵਿਰਾਸਤੀ ਮੇਲੇ ਵਿਚ ਜੀ.ਟੀ.ਬੀ. ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਦੀ ਸ਼ਾਨਦਾਰ ਪ੍ਰਾਪਤੀ- ਜਿੱਤੇ 9 ਇਨਾਮ

ਦਸੂਹਾ, 17 ਨਵੰਬਰ (ਕੌਸ਼ਲ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅਧੀਨ ਚੱਲ ਰਹੇ ਡੀ. ਏ.

Ad Position 21
No active advertisement
ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ ਕਰਦੇ ਹੋਏ ਮੁੱਖ ਮਹਿਮਾਨ। ਤਸਵੀਰ : ਕੌਸ਼ਲ 18-11-2026
ਦਸੂਹਾ, 17 ਨਵੰਬਰ (ਕੌਸ਼ਲ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅਧੀਨ ਚੱਲ ਰਹੇ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਹੁਸ਼ਿਆਰਪੁਰ ਵਿਖੇ 24 ਤੋਂ 27 ਅਕਤੂਬਰ 2026 ਤੱਕ ਕਰਵਾਏ ਗਏ ਜ਼ੋਨ-6 (ਐਜੂਕੇਸ਼ਨ- ਏ) ਦੇ ਜ਼ੋਨਲ ਯੁਵਕ ਅਤੇ ਵਿਰਾਸਤੀ ਮੇਲੇ ਵਿਚ ਜੀ.ਟੀ.ਬੀ. ਖਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਮੁਕਾਬਲਿਆਂ ਵਿਚ ਕੁੱਲ 9 ਇਨਾਮ ਜਿੱਤ ਕੇ ਕਾਲਜ ਦਾ ਨਾਮ ਰੌਸ਼ਨ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਸੰਦੀਪ ਕੌਰ ਬੋਸਕੀ ਨੇ ਦੱਸਿਆ ਕਿ ਕਾਲਜ ਦੇ ਵਿਦਿਆਰਥੀਆਂ ਨੇ ਕਲਾ, ਸਾਹਿਤ ਅਤੇ ਸੱਭਿਆਚਾਰ ਨਾਲ ਸਬੰਧਤ ਵੱਖ-ਵੱਖ ਮੁਕਾਬਲਿਆਂ ਵਿਚ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ। ਉਨ੍ਹਾਂ ਦੱਸਿਆ ਕਿ ਬੀ.ਐੱਡ. ਤੀਜੇ ਸਮੈਸਟਰ ਦੀ ਵਿਦਿਆਰਥਣ ਹਰਸ਼ਿਤਾ ਨੇ ਸਟਿਲ ਲਾਈਫ ਡਰਾਇੰਗ ਅਤੇ ਕਵਿਤਾ ਉਚਾਰਨ ਵਿੱਚ ਪਹਿਲਾ ਸਥਾਨ ਹਾਸਲ ਕੀਤਾ। ਬੀ.ਐੱਡ. ਪਹਿਲੇ ਸਮੈਸਟਰ ਦੀ ਵਿਦਿਆਰਥਣ ਕੁਸਮਪ੍ਰੀਤ ਨੇ ਕੋਲਾਜ ਬਣਾਉਣ ਵਿਚ ਦੂਜਾ ਸਥਾਨ ਪ੍ਰਾਪਤ ਕੀਤਾ, ਜਦਕਿ ਸਿਮਰਨ ਠਾਕੁਰ ਨੇ ਡਿਬੇਟ ਮੁਕਾਬਲੇ ਵਿਚ ਤੀਜਾ ਸਥਾਨ ਹਾਸਲ ਕੀਤਾ। ਇਸੇ ਤਰ੍ਹਾਂ ਬੀ.ਐੱਡ. ਤੀਜੇ ਸਮੈਸਟਰ ਦੀ ਕੋਮਲ ਠਾਕੁਰ ਨੇ ਸੁੰਦਰ ਪੰਜਾਬੀ ਲਿਖਤ ਵਿਚ ਦੂਜਾ ਸਥਾਨ, ਮਹਿਰੂਮ ਨਿਸ਼ਾ ਨੇ ਰਚਨਾਤਮਕ ਕਹਾਣੀ ਲੇਖਣ ਵਿਚ ਤੀਜਾ ਸਥਾਨ ਅਤੇ ਅਮਨਦੀਪ ਨੇ ਦਸੂਤੀ ਮੁਕਾਬਲੇ ਵਿਚ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਤੋਂ ਇਲਾ ਵਾ ਔਰਤਾਂ ਦੇ ਰਵਾਇਤੀ ਗੀਤ ਮੁਕਾਬਲੇ ਵਿਚ ਕਾਲਜ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ ਅਤੇ ਇਸੇ ਮੁਕਾਬਲੇ ਵਿੱਚ ਬੀ.ਐੱਡ. ਤੀਜੇ ਸਮੈਸਟਰ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ ਵਿਅਕਤੀਗਤ ਤੌਰ ’ਤੇ ਪਹਿਲਾ ਸਥਾਨ ਪ੍ਰਾਪਤ ਕਰਕੇ ਕਾਲਜ ਦੀਆਂ ਪ੍ਰਾਪਤੀਆਂ ਵਿਚ ਹੋਰ ਵਾਧਾ ਕੀਤਾ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਸਫਲਤਾ ’ਤੇ ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਜਸਵੀਰ ਸਿੰਘ ਰੰਧਾਵਾ, ਉਪ ਪ੍ਰਧਾਨ ਅਜਮੇਰ ਪਾਲ ਸਿੰਘ ਘੁੰਮਣ, ਮੈਨੇਜਰ ਗੁਰਪ੍ਰੀਤ ਸਿੰਘ ਚੀਮਾ, ਉਪ ਮੈਨੇਜਰ ਦੀਪ ਗਗਨ ਸਿੰਘ ਗਿੱਲ, ਸੈਕਟਰੀ ਭੁਪਿੰਦਰ ਸਿੰਘ ਰੰਧਾਵਾ, ਜੁਆਇੰਟ ਸੈਕਟਰੀ ਮਹਿੰਦਰ ਸਿੰਘ ਸ਼ਰੀਹਪੁਰ ਅਤੇ ਕਾਲਜ ਦੇ ਮੈਂਟਰ ਡਾ. ਵਰਿੰਦਰ ਕੌਰ, ਪ੍ਰਿੰਸੀਪਲ ਜੀ.ਟੀ.ਬੀ. ਖਾਲਸਾ ਕਾਲਜ ਫ਼ਾਰ ਵੁਮੈਨ ਦਸੂਹਾ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਮੂਹ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ। ਉਨ੍ਹਾਂ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਸੰਦੀਪ ਕੌਰ ਬੋਸਕੀ, ਕਨਵੀਨਰ ਇੰਚਾਰਜ ਪ੍ਰਦੀਪ ਸਿੰਘ ਸਹੋਤਾ, ਵੱਖ-ਵੱਖ ਟੀਮਾਂ ਦੇ ਇੰਚਾਰਜਾਂ ਅਤੇ ਸਾਰੇ ਪ੍ਰਤੀਯੋਗੀਆਂ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਯੁਵਕ ਅਤੇ ਵਿਰਾਸਤੀ ਮੇਲੇ ਵਿਦਿਆਰਥੀਆਂ ਦੀ ਛੁਪੀ ਹੋਈ ਪ੍ਰਤਿਭਾ ਨੂੰ ਨਿਖਾਰਨ ਅਤੇ ਪੰਜਾਬੀ ਸੱਭਿਆਚਾਰ ਤੇ ਵਿਰਾਸਤ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਭਵਿੱਖ ਵਿਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਕਾਲਜ ਅਤੇ ਇਲਾਕੇ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪਿੰਡ ਬਰਨਾਲਾ ਦੇ ਗੁਰਦੁਆਰਾ ਸਿੰਘ ਸਭਾ ’ਚ ਕੀਰਤਨ ਸਮਾਗਮ ਕਰਵਾਇਆ ਅਗਲੀ ਖ਼ਬਰ ਨਰਸਿੰਗ ਕਾਲਜ ਕੰਧਾਲਾ ਜੱਟਾਂ ਦਾ ਨਤੀਜਾ ਸ਼ਾਨਦਾਰ
Ad Position 24