ਨਸ਼ੀਲੇ ਪਦਾਰਥਾਂ ਸਮੇਤ 2 ਕਾਬੂ
ਹੁਸ਼ਿਆਰਪੁਰ, 18 ਨਵੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ’ਤੇ ਭਾਰੀ ਮਾਤਰਾ ’ਚ ਨਸ਼ੀਲੇ ਪਦਾਰਥਾਂ ਸਮੇਤ 2 ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕੀਤਾ ਹੈ। ਜਾਣਕਾਰੀ ਅਨੁਸਾਰ ਬੁੱਲੋ੍ਹਵਾਲ ਪੁਲਿਸ ਨੇ ਇਲਾਕੇ ’ਚ ਗਸ਼ਤ ਦੌਰਾਨ ਇਕ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਉਸ ਤੋਂ ਭਾਰੀ ਮਾਤਰਾ ’ਚ ਪਾਬੰਦੀ ਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਹਨ।
ਹੁਸ਼ਿਆਰਪੁਰ, 18 ਨਵੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ’ਤੇ ਭਾਰੀ ਮਾਤਰਾ ’ਚ ਨਸ਼ੀਲੇ ਪਦਾਰਥਾਂ ਸਮੇਤ 2 ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕੀਤਾ ਹੈ। ਜਾਣਕਾਰੀ ਅਨੁਸਾਰ ਬੁੱਲੋ੍ਹਵਾਲ ਪੁਲਿਸ ਨੇ ਇਲਾਕੇ ’ਚ ਗਸ਼ਤ ਦੌਰਾਨ ਇਕ ਕਥਿਤ ਦੋਸ਼ੀ ਨੂੰ ਕਾਬੂ ਕਰਕੇ ਉਸ ਤੋਂ ਭਾਰੀ ਮਾਤਰਾ ’ਚ ਪਾਬੰਦੀ ਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਹਨ। ਦੋਸ਼ੀ ਦੀ ਪਹਿਚਾਣ ਅਨੀਕੇਤ ਵਾਸੀ ਗੋਰਾਇਆ ਵਜੋਂ ਹੋਈ ਹੈ। ਇਸੇ ਤਰ੍ਹਾਂ ਥਾਣਾ ਚੱਬੇਵਾਲ ਪੁਲਿਸ ਨੇ ਇਲਾਕੇ ’ਚ ਨਾਕਾਬੰਦੀ ਦੌਰਾਨ ਕਾਰ ਨੂੰ ਰੋਕ ਕੇ ਤਲਾਸ਼ੀ ਦੌਰਾਨ ਉਸ ਚੋਂ 108 ਬੋਤਲ ਸ਼ਰਾਬ ਬਰਾਮਦ ਕਰਕੇ ਕਥਿਤ ਦੋਸ਼ੀ ਸਾਗਰ ਜਸਵਾਲ ਵਾਸੀ ਸੀਤਲਾ ਮੰਦਿਰ ਹੁਸ਼ਿਆਰਪੁਰ ਨੂੰ ਕਾਬੂ ਕਰ ਲਿਆ ਹੈ। ਪੁਲਿਸ ਨੇ ਮਾਮਲੇ ਦਰਜ਼ ਕਰ ਲਏ ਹਨ।