19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਸਪਰਿੰਗਡੇਲਜ਼ ਪਬਲਿਕ ਸਕੂਲ ਗਾਲੜੀਆਂ (ਮੁਕੇਰੀਆਂ) ਦੇ ਹੋਣਹਾਰ ਵਿਦਿਆਰਥੀਆਂ ਦਾ “ਹੁਨਰ 2026’’ ਪ੍ਰੋਗਰਾਮ ’ਚ ਸ਼ਾਨਦਾਰ ਪ੍ਰਦਰਸ਼ਨ

ਮੁਕੇਰੀਆਂ, 18 ਨਵੰਬਰ (ਰਾਮਗੜ੍ਹੀਆ)-ਸਪਰਿੰਗਡੇਲਜ਼ ਪਬਲਿਕ ਸਕੂਲ ਗਾਲੜੀਆਂ (ਮੁਕੇਰੀਆਂ) ਦੇ ਹੋਣਹਾਰ ਵਿਦਿਆਰਥੀਆਂ ਦੁਆਰਾ ਐੱਸ. ਪੀ.

Ad Position 21
No active advertisement
ਅਜੀਤ ਡੈਸਕ 19-11-2026
ਮੁਕੇਰੀਆਂ, 18 ਨਵੰਬਰ (ਰਾਮਗੜ੍ਹੀਆ)-ਸਪਰਿੰਗਡੇਲਜ਼ ਪਬਲਿਕ ਸਕੂਲ ਗਾਲੜੀਆਂ (ਮੁਕੇਰੀਆਂ) ਦੇ ਹੋਣਹਾਰ ਵਿਦਿਆਰਥੀਆਂ ਦੁਆਰਾ ਐੱਸ. ਪੀ. ਐਨ. ਕਾਲਜ ਵਿਚ ਆਯੋਜਿਤ “ਹੁਨਰ 2026’’ ਪ੍ਰੋਗਰਾਮ ਵਿਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਪ੍ਰੋਗਰਾਮ ਵਿਚ ਦਸਵੀਂ ਜਮਾਤ ਦੀ ਵਿਦਿਆਰਥਣ ਸੁਖਮਨ ਕੌਰ ਨੇ ਸੋਲੋ ਡਾਂਸ ਮੁਕਾਬਲੇ ’ ਚ ਸ਼ਾਨਦਾਰ ਪੇਸ਼ਕਾਰੀ ਦਿੰਦਿਆਂ ਦੂਸਰਾ ਸਥਾਨ ਹਾਸਿਲ ਕੀਤਾ। ਮਹਿੰਦੀ ਅਤੇ ਬੈੱਸਟ ਆਊਟ ਆਫ਼ ਵੇਸਟ ਮੁਕਾਬਲੇ ਵਿਚ ਅਲੀਸ਼ਾ ਅਤੇ ਹਰਸ਼ਦੀਪ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਦਿੱਤਾ। ਇਸ ਭਾਗੀਦਾਰੀ ਲਈ ਦੋਨੋਂ ਵਿਦਿਆਰਥਣਾਂ ਨੂੰ ਹੌਸਲਾ ਅਫਜਾਈ ਇਨਾਮ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ’ਤੇ ਸਕੂਲ ਦੇ ਚੇਅਰਮੈਨ ਐਡਵੋਕੇਟ ਡਾ. ਜੇ. ਐੱਸ. ਮਿਨਹਾਸ ਅਤੇ ਪ੍ਰਿੰਸੀਪਲ ਰੇਨੂੰ ਬਾਲਾ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਵਿਦਿਆਰਥੀਆਂ ਨੂੰ ਅੱਗੇ ਵਧਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਖ਼ਾਲਸਾ ਕਾਲਜ ਦੀ ਵਾਲੀਬਾਲ ਟੀਮ ਨੇ ਪੰਜਾਬ ’ਵਰਸਿਟੀ ਅੰਤਰ-ਕਾਲਜ ਮੁਕਾਬਲੇ ’ਚ ਜਿੱਤਿਆ ਸੋਨ ਤਗ਼ਮਾ ਅਗਲੀ ਖ਼ਬਰ ਕਿਸਾਨਾਂ ਵਲੋਂ ਸ਼ੂਗਰ ਮਿੱਲ ਮੁਕੇਰੀਆਂ ਅੱਗੇ ਲਾਏ ਧਰਨੇ ਕਾਰਨ ਲੱਗੇ ਜਾਮ ’ਚ ਲੋਕ ਰਾਤ ਲੰਮਾ ਸਮਾਂ ਫਸੇ ਰਹੇ
Ad Position 24