18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਫ਼ਤਿਹ ਅਕੈਡਮੀ ਵਿਖੇ ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਲਾਲਾ ਲਾਜਪਤ ਰਾਏ ਦੀ ਸ਼ਹਾਦਤ ਨੂੰ ਸਮਰਪਿਤ ਸੈਮੀਨਾਰ ਕਰਵਾਇਆ

ਟਾਂਡਾ ਉੜਮੁੜ, 18 ਨਵੰਬਰ (ਭਗਵਾਨ ਸਿੰਘ ਸੈਣੀ)-ਫ਼ਤਿਹ ਅਕੈਡਮੀ ਟਾਂਡਾ ਵਿਖੇ ਮਹਾਨ ਆਜ਼ਾਦੀ ਘੁਲਾਟੀਆਂ ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਸ਼ਹੀਦ ਲਾਲਾ ਲਾਜਪਤ ਰਾਏ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਸਭਾ ਅਤੇ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਦੋਵਾਂ ਮਹਾਨ ਸ਼ਹੀਦਾਂ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕਰਦਿਆਂ ਦੇਸ਼ ਦੀ ਆਜ਼ਾਦੀ ਲਈ ਉਨ੍ਹਾਂ ਵਲੋਂ ਦਿੱਤੀਆਂ ਮਹਾਨ ਕੁਰਬਾਨੀਆਂ ਨੂੰ ਯਾਦ ਕੀਤਾ।

Ad Position 21
No active advertisement
ਅਜੀਤ ਡੈਸਕ 19-11-2026
ਟਾਂਡਾ ਉੜਮੁੜ, 18 ਨਵੰਬਰ (ਭਗਵਾਨ ਸਿੰਘ ਸੈਣੀ)-ਫ਼ਤਿਹ ਅਕੈਡਮੀ ਟਾਂਡਾ ਵਿਖੇ ਮਹਾਨ ਆਜ਼ਾਦੀ ਘੁਲਾਟੀਆਂ ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਸ਼ਹੀਦ ਲਾਲਾ ਲਾਜਪਤ ਰਾਏ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਸਭਾ ਅਤੇ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਦੋਵਾਂ ਮਹਾਨ ਸ਼ਹੀਦਾਂ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕਰਦਿਆਂ ਦੇਸ਼ ਦੀ ਆਜ਼ਾਦੀ ਲਈ ਉਨ੍ਹਾਂ ਵਲੋਂ ਦਿੱਤੀਆਂ ਮਹਾਨ ਕੁਰਬਾਨੀਆਂ ਨੂੰ ਯਾਦ ਕੀਤਾ। ਸੰਸਥਾ ਦੇ ਐੱਮ.ਡੀ. ਤਜਿੰਦਰ ਸਿੰਘ ਢਿੱਲੋਂ ਅਤੇ ਸੁਖਨਿੰਦਰ ਸਿੰਘ ਕਲੋਟੀ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਅਤੇ ਪ੍ਰਿੰਸੀਪਲ ਰਾਜੇਸ਼ ਕੁਮਾਰ ਤ੍ਰੇਹਨ ਦੀ ਅਗਵਾਈ ਹੇਠ ਕਰਵਾਏ ਗਏ ਇਸ ਸੈਮੀਨਾਰ ਦੌਰਾਨ ਅਧਿਆਪਕਾਂ ਅਤੇ ਵਿਦਿਆਰਥੀਆਂ ਨੇ ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਲਾਲਾ ਲਾਜਪਤ ਰਾਏ ਦੇ ਜੀਵਨ, ਸੰਘਰਸ਼ ਅਤੇ ਦੇਸ਼ ਦੀ ਆਜ਼ਾਦੀ ਲਈ ਨਿਭਾਈ ਅਹਿਮ ਭੂਮਿਕਾ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ। ਇਸ ਮੌਕੇ ਪ੍ਰਿੰਸੀਪਲ ਰਾਜੇਸ਼ ਕੁਮਾਰ ਤ੍ਰੇਹਨ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਨੂੰ ਸਿਰਫ਼ ਯਾਦ ਕਰਨਾ ਹੀ ਕਾਫ਼ੀ ਨਹੀਂ, ਸਗੋਂ ਉਨ੍ਹਾਂ ਦੇ ਵਿਚਾਰਾਂ ਅਤੇ ਆਦਰਸ਼ਾਂ ਨੂੰ ਆਪਣੇ ਜੀਵਨ ਵਿਚ ਅਪਣਾਉਣਾ ਵੀ ਜ਼ਰੂਰੀ ਹੈ। ਸੈਮੀਨਾਰ ਦੌਰਾਨ ਵਿਦਿਆਰਥੀਆਂ ਨੇ ਸ਼ਹੀਦਾਂ ਦੇ ਜੀਵਨ ਨਾਲ ਸਬੰਧਿਤ ਵਿਚਾਰ ਸਾਂਝੇ ਕਰਦਿਆਂ ਉਨ੍ਹਾਂ ਦੀ ਦੇਸ਼ ਭਗਤੀ ਅਤੇ ਕੁਰਬਾਨੀ ਨੂੰ ਨਮਨ ਕੀਤਾ। ਇਸ ਮੌਕੇ ਸੰਸਥਾ ਦੇ ਅਧਿਆਪਕਾਂ ਨੇ ਵੀ ਵਿਦਿਆਰਥੀਆਂ ਨੂੰ ਦੇਸ਼ ਦੇ ਇਤਿਹਾਸ ਅਤੇ ਆਜ਼ਾਦੀ ਸੰਗਰਾਮ ਦੇ ਮਹਾਨ ਨਾਇਕਾਂ ਬਾਰੇ ਜਾਣੂ ਕਰਵਾਉਣ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਇਸ ਮੌਕੇ ਸੰਦੀਪ ਕੌਰ, ਸੁਖਜਿੰਦਰ ਕੌਰ, ਅਚਨ ਸਿਵਾ ਠਾਕੁਰ, ਜੋਤੀ ਸੂਦ, ਰਜਿੰਦਰ ਕੌਰ, ਪੂਜਾ ਸੈਣੀ, ਪ੍ਰਿਅੰਕਾ, ਮਨਦੀਪ ਕੌਰ ਅਤੇ ਅੰਸ਼ੂ ਕਮਲ ਸਮੇਤ ਹੋਰ ਸਟਾਫ਼ ਮੈਂਬਰ ਅਤੇ ਵਿਦਿਆਰਥੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ’ਤੇ ਕੀਤੇ ਕਬਜ਼ੇ ਦਾ ਸਖ਼ਤੀ ਨਾਲ ਵਿਰੋਧ ਕੀਤਾ ਜਾਵੇਗਾ-ਸਿੰਗੜੀਵਾਲਾ ਅਗਲੀ ਖ਼ਬਰ ‘ਆਪ’ ਸਰਕਾਰ ਦੇ ਰਾਜ ’ਚ ਗੜ੍ਹਸ਼ੰਕਰ ਹਲਕੇ ਨੂੰ ਝੂਠੇ ਲਾਰਿਆਂ ਤੋਂ ਸਿਵਾਏ ਕੁਝ ਨਹੀਂ ਮਿਲਿਆ-ਨਿਮਿਸ਼ਾ ਮਹਿਤਾ
Ad Position 24