ਚੀਮਾ ਵਲੋਂ ਯੂਥ ਅਕਾਲੀ ਦਲ ਦੇ ਦੂਜੀ ਵਾਰ ਹਲਕਾ ਦਸੂਹਾ ਦੇ ਬਣੇ ਪ੍ਰਧਾਨ ਜਨਮਜੀਤ ਸਿੰਘ ਘੁੰਮਣ ਦਾ ਸਨਮਾਨ
ਦਸੂਹਾ, 18 ਨਵੰਬਰ (ਭੁੱਲਰ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਵੱਲੋਂ ਯੂਥ ਅਕਾਲੀ ਦਲ ਦੇ ਲਗਾਤਾਰ ਦੂਜੀ ਵਾਰ ਹਲਕਾ ਦਸੂਹਾ ਦੇ ਬਣੇ ਪ੍ਰਧਾਨ ਜਨਮਜੀਤ ਸਿੰਘ ਘੁੰਮਣ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਸਿਰੋਪਾਉ ਭੇਟ ਕੀਤਾ ਗਿਆ ਅਤੇ ਜਨਮਜੀਤ ਸਿੰਘ ਘੁੰਮਣ ਦੀ ਦੇ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ ਗਈ।
ਯ
ਯੂਥ ਅਕਾਲੀ ਦਲ ਦੇ ਨਵ ਨਿਯੁਕਤ ਪ੍ਰਧਾਨ ਜਨਮਜੀਤ ਸਿੰਘ ਘੁੰਮਣ ਦਾ ਸਨਮਾਨ ਕਰਦੇ ਹੋਏ ਦਲਜੀਤ ਸਿੰਘ ਚੀਮਾ ਨਾਲ ਗੁਰਪ੍ਰੀਤ ਸਿੰਘ ਬਿੱਕਾ ਚੀਮਾ ਤੇ ਹੋਰ। ਤਸਵੀਰ : ਭੁੱਲਰ
19-11-2026
ਦਸੂਹਾ, 18 ਨਵੰਬਰ (ਭੁੱਲਰ)- ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਦਲਜੀਤ ਸਿੰਘ ਚੀਮਾ ਵੱਲੋਂ ਯੂਥ ਅਕਾਲੀ ਦਲ ਦੇ ਲਗਾਤਾਰ ਦੂਜੀ ਵਾਰ ਹਲਕਾ ਦਸੂਹਾ ਦੇ ਬਣੇ ਪ੍ਰਧਾਨ ਜਨਮਜੀਤ ਸਿੰਘ ਘੁੰਮਣ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਸਿਰੋਪਾਉ ਭੇਟ ਕੀਤਾ ਗਿਆ ਅਤੇ ਜਨਮਜੀਤ ਸਿੰਘ ਘੁੰਮਣ ਦੀ ਦੇ ਚੰਗੇਰੇ ਭਵਿੱਖ ਦੀ ਕਾਮਨਾ ਕੀਤੀ ਗਈ। ਉਨ੍ਹਾਂ ਕਿਹਾ ਕਿ ਜਨਮਜੀਤ ਸਿੰਘ ਘੁੰਮਣ ਨੂੰ ਦੂਜੀ ਵਾਰ ਯੂਥ ਅਕਾਲੀ ਦਲ ਹਲਕਾ ਦਸੂਹਾ ਦਾ ਹਲਕਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਪਾਰਟੀ ਵਰਕਰਾਂ ਅਤੇ ਨੌਜਵਾਨਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਉਨ੍ਹਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਵਧਾਈਆਂ ਦਿੱਤੀਆਂ। ਇਸ ਮੌਕੇ ਜਨਮਜੀਤ ਸਿੰਘ ਘੁੰਮਣ ਨੇ ਪਾਰਟੀ ਦੀ ਸਮੁੱਚੀ ਹਾਈਕਮਾਂਡ ਦਾ ਦਿਲੋਂ ਧੰਨਵਾਦ ਕਰਦਿਆਂ ਵਿਸ਼ੇਸ਼ ਤੌਰ ’ਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਦਲਜੀਤ ਸਿੰਘ ਚੀਮਾ, ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ, ਹਲਕਾ ਇੰਚਾਰਜ ਦਸੂਹਾ ਗੁਰਪ੍ਰੀਤ ਸਿੰਘ ਚੀਮਾ, ਸਤਵਿੰਦਰਪਾਲ ਸਿੰਘ, ਭੁਪਿੰਦਰ ਸਿੰਘ ਨੀਲੂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੀਨੀਅਰ ਲੀਡਰਸ਼ਿਪ ਵੱਲੋਂ ਉਨ੍ਹਾਂ ’ਤੇ ਮੁੜ ਭਰੋਸਾ ਜਤਾਉਣਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ। ਉਨ੍ਹਾਂ ਨੇ ਕਿਹਾ ਕਿ ਉਹ ਪਾਰਟੀ ਵੱਲੋਂ ਸੌਂਪੀ ਗਈ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਮਿਹਨਤ ਅਤੇ ਲਗਨ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਵੱਧ ਤੋਂ ਵੱਧ ਸ਼੍ਰੋਮਣੀ ਅਕਾਲੀ ਦਲ ਨਾਲ ਜੋੜਨਾ, ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਉਣਾ ਅਤੇ ਹਲਕਾ ਦਸੂਹਾ ਵਿਚ ਯੂਥ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨਾ ਉਨ੍ਹਾਂ ਦੀ ਪਹਿਲ ਰਹੇਗੀ। ਉਨ੍ਹਾਂ ਨੇ ਸਮੂਹ ਨੌਜਵਾਨਾਂ ਨੂੰ ਨਾਲ ਲੈ ਕੇ ਪਾਰਟੀ ਦੀ ਚੜ੍ਹਦੀ ਕਲਾ ਲਈ ਦਿਨ-ਰਾਤ ਮਿਹਨਤ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਹਲਕਾ ਦਸੂਹਾ ਦੇ ਇੰਚਾਰਜ ਗੁਰਪ੍ਰੀਤ ਸਿੰਘ ਬਿਕਾ ਚੀਮਾ, ਲਵਦੀਪ ਸਿੰਘ ਚੰਡੀਦਾਸ, ਹਰਸ਼ਰੂਪ ਸਿੰਘ ਘੁੰਮਣ, ਮਨਪ੍ਰੀਤ ਸਿੰਘ ਰੰਧਾਵਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਖ਼ਸੀਅਤਾਂ ਹਾਜ਼ਰ ਸਨ।