18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਦਸਮੇਸ਼ ਪਬਲਿਕ ਸਕੂਲ ਸੀਪਰੀਆਂ ਵਿਖੇ ਬਾਲ ਦਿਵਸ ਮਨਾਇਆ

ਨੰਗਲ ਬਿਹਾਲਾਂ, 18 ਨਵੰਬਰ (ਵਿਨੋਦ ਮਹਾਜਨ)-ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਟਰੱਸਟ ਅਧੀਨ ਚੱਲ ਰਹੇ ਦਸਮੇਸ਼ ਪਬਲਿਕ ਸਕੂਲ ਸੀਪਰੀਆਂ ਵਿਖੇ ਪ੍ਰਿੰਸੀਪਲ ਸੁਮਨ ਸ਼ੁਕਲਾ ਦੀ ਅਗਵਾਈ ਹੇਠ ਬਾਲ ਦਿਵਸ ਅਤੇ ਭਾਈ ਦੂਜ ਦਾ ਤਿਉਹਾਰ ਮਨਾਇਆ ਗਿਆ। ਸਕੂਲ ਦੀ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਅਤੇ ਭਾਈ ਦੂਜ ਦੀ ਵਧਾਈ ਦਿੱਤੀ।

Ad Position 21
No active advertisement
ਦਸਮੇਸ਼ ਪਬਲਿਕ ਸਕੂਲ ਸੀਪਰੀਆਂ ਵਿਖੇ ਪ੍ਰਿੰਸੀਪਲ ਸੁਮਨ ਸ਼ੁਕਲਾ ਦੀ ਅਗਵਾਈ ਹੇਠ ਕਰਵਾਏ ਸਮਾਗਮ ਦਾ ਦ੍ਰਿਸ਼। ਤਸਵੀਰ : ਵਿਨੋਦ ਮਹਾਜਨ 19-11-2026
ਨੰਗਲ ਬਿਹਾਲਾਂ, 18 ਨਵੰਬਰ (ਵਿਨੋਦ ਮਹਾਜਨ)-ਸ੍ਰੀ ਗੁਰੂ ਗੋਬਿੰਦ ਸਿੰਘ ਐਜੂਕੇਸ਼ਨਲ ਟਰੱਸਟ ਅਧੀਨ ਚੱਲ ਰਹੇ ਦਸਮੇਸ਼ ਪਬਲਿਕ ਸਕੂਲ ਸੀਪਰੀਆਂ ਵਿਖੇ ਪ੍ਰਿੰਸੀਪਲ ਸੁਮਨ ਸ਼ੁਕਲਾ ਦੀ ਅਗਵਾਈ ਹੇਠ ਬਾਲ ਦਿਵਸ ਅਤੇ ਭਾਈ ਦੂਜ ਦਾ ਤਿਉਹਾਰ ਮਨਾਇਆ ਗਿਆ। ਸਕੂਲ ਦੀ ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਬਾਲ ਦਿਵਸ ਅਤੇ ਭਾਈ ਦੂਜ ਦੀ ਵਧਾਈ ਦਿੱਤੀ। ਉਨ੍ਹਾਂ ਨੇ ਬਾਲ ਦਿਵਸ ਦੇ ਇਤਿਹਾਸ ਅਤੇ ਮਹੱਤਵ ਦੇ ਬਾਰੇ ਵਿਸਥਾਰ ਪੂਰਵਕ ਦੱਸਦੇ ਹੋਏ ਕਿਹਾ ਕਿ ਇਹ ਸਾਡੇ ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਸ੍ਰੀ ਜਵਾਹਰ ਲਾਲ ਨਹਿਰੂ ਦੇ ਜੀਵਨ, ਬੱਚਿਆਂ ਦੇ ਪ੍ਰਤੀ ਉਨ੍ਹਾਂ ਦੇ ਪਿਆਰ ਅਤੇ ਲਗਾਓ ਨੂੰ ਦਰਸਾਉਂਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਭਾਈ ਦੂਜ ਦੇ ਪਵਿੱਤਰ ਤਿਉਹਾਰ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਇਹ ਤਿਉਹਾਰ ਭੈਣ-ਭਰਾ ਦੇ ਪਿਆਰ, ਸਨੇਹ ਅਤੇ ਆਪਸੀ ਸਤਿਕਾਰ ਦੇ ਰਿਸ਼ਤੇ ਨੂੰ ਮਜ਼ਬੂਤ ਬਣਾਉਣ ਦਾ ਸੰਦੇਸ਼ ਦਿੰਦਾ ਹੈ। ਪ੍ਰੋਗਰਾਮ ਦੌਰਾਨ ਬੱਚਿਆਂ ਨੇ ਕਵਿਤਾਵਾਂ, ਭਾਸ਼ਣ, ਨਾਚ ਅਤੇ ਵੱਖ-ਵੱਖ ਪ੍ਰਕਾਰ ਦੀਆਂ ਪੁਸ਼ਾਕਾਂ ਪਹਿਨ ਕੇ ਵੱਧ-ਚੜ੍ਹ ਕੇ ਭਾਗ ਲਿਆ। ਇਸ ਮੌਕੇ ਸਕੂਲ ਦੇ ਚੇਅਰਮੈਨ ਰਵਿੰਦਰ ਸਿੰਘ ਚੱਕ ਅਤੇ ਹੋਰ ਟਰੱਸਟ ਮੈਂਬਰਾਂ ਸਤਪਾਲ ਸਿੰਘ, ਹਰਪਾਲ ਸਿੰਘ, ਵਿਕਰਮਜੀਤ ਸਿੰਘ, ਹਰਿੰਦਰਜੀਤ ਸਿੰਘ, ਸੁਰਜੀਤ ਸਿੰਘ ਭੱਟੀਆਂ, ਹਰਮਨਜੀਤ ਸਿੰਘ ਅਤੇ ਦਵਿੰਦਰ ਸਿੰਘ ਨੇ ਸਾਰਿਆਂ ਨੂੰ ਬਾਲ ਦਿਵਸ ਅਤੇ ਭਾਈ ਦੂਜ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਦੇ ਆਤਮ ਵਿਸ਼ਵਾਸ, ਰਚਨਾਤਮਿਕਤਾ ਤੇ ਸ਼ਖ਼ਸੀਅਤ ਦੇ ਸਰਬਪੱਖੀ ਵਿਕਾਸ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ।
Ad Position 22
No active advertisement
ਪਿਛਲੀ ਖ਼ਬਰ ਐਨ.ਪੀ.ਐਸ. ਮੁਲਾਜ਼ਮਾਂ ਨੇ ਮੁੱਖ ਮੰਤਰੀ ਦਾ ਪੁਤਲਾ ਅਤੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕੀਆਂ ਅਗਲੀ ਖ਼ਬਰ ਚੀਮਾ ਵਲੋਂ ਯੂਥ ਅਕਾਲੀ ਦਲ ਦੇ ਦੂਜੀ ਵਾਰ ਹਲਕਾ ਦਸੂਹਾ ਦੇ ਬਣੇ ਪ੍ਰਧਾਨ ਜਨਮਜੀਤ ਸਿੰਘ ਘੁੰਮਣ ਦਾ ਸਨਮਾਨ
Ad Position 24