ਪ੍ਰਿੰਸੀਪਲ ਭਾਨੂ ਗੁਪਤਾ ਦਾ ਸਨਮਾਨ
ਦਸੂਹਾ, 18 ਨਵੰਬਰ (ਕੌਸ਼ਲ)-ਆਰਿਆ ਸਮਾਜ ਐਜੂਕੇਸ਼ਨਲ ਐਂਡ ਵੈੱਲਫੇਅਰ ਸੁਸਾਇਟੀ ਦਸੂਹਾ ਦੇ ਪ੍ਰਧਾਨ ਐਡਵੋਕੇਟ ਵਿਜੇ ਕੁਮਾਰ ਬੱਸੀ ਅਤੇ ਸਮੂਹ ਮੈਂਬਰਾਂ ਵਲੋਂ ਉੱਘੇ ਸਿੱਖਿਆ ਸ਼ਾਸਤਰੀ ਅਤੇ ਜੇ. ਸੀ.
ਦਸੂਹਾ, 18 ਨਵੰਬਰ (ਕੌਸ਼ਲ)-ਆਰਿਆ ਸਮਾਜ ਐਜੂਕੇਸ਼ਨਲ ਐਂਡ ਵੈੱਲਫੇਅਰ ਸੁਸਾਇਟੀ ਦਸੂਹਾ ਦੇ ਪ੍ਰਧਾਨ ਐਡਵੋਕੇਟ ਵਿਜੇ ਕੁਮਾਰ ਬੱਸੀ ਅਤੇ ਸਮੂਹ ਮੈਂਬਰਾਂ ਵਲੋਂ ਉੱਘੇ ਸਿੱਖਿਆ ਸ਼ਾਸਤਰੀ ਅਤੇ ਜੇ.ਸੀ. ਡੀ.ਏ.ਵੀ. ਕਾਲਜ ਦਸੂਹਾ ਦੇ ਪ੍ਰਿੰਸੀਪਲ ਭਾਨੂ ਗੁਪਤਾ ਨੂੰ ਸਨਮਾਨ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਐਡਵੋਕੇਟ ਵਿਜੇ ਕੁਮਾਰ ਬੱਸੀ ਨੇ ਕਿਹਾ ਕਿ ਭਾਨੂ ਗੁਪਤਾ ਨੇ ਛੋਟੀ ਉਮਰ ਵਿੱਚ ਸਿੱਖਿਆ ਅਤੇ ਖੇਡਾਂ ਦੇ ਖੇਤਰ ਵਿਚ ਵੱਡੀਆਂ ਉਪਲਬਧੀਆਂ ਹਾਸਲ ਕਰਕੇ ਆਪਣੀ ਵਿਸ਼ੇਸ਼ ਪਛਾਣ ਬਣਾਈ ਹੈ। ਉਨ੍ਹਾਂ ਦੀਆਂ ਸੇਵਾਵਾਂ ਸ਼ਲਾਘਾਯੋਗ ਹਨ। ਪ੍ਰਿੰਸੀਪਲ ਭਾਨੂ ਗੁਪਤਾ ਨੇ ਸੁਸਾਇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਕਾਲਜ ਨੂੰ ਨਵੀਆਂ ਬੁਲੰਦੀਆਂ ਤੱਕ ਪਹੁੰਚਾਉਣਾ ਅਤੇ ਸਮਾਜ ਨੂੰ ਨਵੀਂ ਸੋਚ ਤੇ ਦਿਸ਼ਾ ਪ੍ਰਦਾਨ ਕਰਨਾ ਹੈ। ਇਸ ਮੌਕੇ ਸਾਬਕਾ ਪ੍ਰਿੰਸੀਪਲ ਸੁਤੰਤਰ ਕੁਮਾਰ ਚੋਪੜਾ, ਪ੍ਰਿੰਸੀਪਲ ਰਾਜੇਸ਼ ਗੁਪਤਾ, ਓਮਕਾਰ ਨਾਥ ਰਲਣ, ਅਮਿਤ ਬੱਸੀ, ਪ੍ਰਿੰਸੀਪਲ ਚੈਨ ਸਿੰਘ, ਪ੍ਰਿੰਸੀਪਲ ਜੇ.ਪੀ. ਚੌਹਾਨ, ਸੁਮਿਤ ਚੋਪੜਾ ਸਮੇਤ ਸੁਸਾਇਟੀ ਦੇ ਮੈਂਬਰ ਹਾਜ਼ਰ ਸਨ।