ਹਲਕਾ ਦਸੂਹਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਬੀ.ਸੀ. ਵਿੰਗ ਦੀ ਅਹਿਮ ਮੀਟਿੰਗ
ਦਸੂਹਾ, 18 ਨਵੰਬਰ (ਕੌਸ਼ਲ)- ਸ਼੍ਰੋਮਣੀ ਅਕਾਲੀ ਦਲ ਦੇ ਬੀਸੀ ਵਿੰਗ ਵਲੋਂ ਹਲਕਾ ਦਸੂਹਾ ਵਿਖੇ ਇਕ ਵਿਸ਼ੇਸ਼ ਮੀਟਿੰਗ ਹੋਈ ਜਿਸ ਦੀ ਅਗਵਾਈ ਬੀ. ਸੀ.
ਦਸੂਹਾ, 18 ਨਵੰਬਰ (ਕੌਸ਼ਲ)- ਸ਼੍ਰੋਮਣੀ ਅਕਾਲੀ ਦਲ ਦੇ ਬੀਸੀ ਵਿੰਗ ਵਲੋਂ ਹਲਕਾ ਦਸੂਹਾ ਵਿਖੇ ਇਕ ਵਿਸ਼ੇਸ਼ ਮੀਟਿੰਗ ਹੋਈ ਜਿਸ ਦੀ ਅਗਵਾਈ ਬੀ.ਸੀ. ਵਿੰਗ ਦੇ ਪੰਜਾਬ ਪ੍ਰਧਾਨ ਹੀਰਾ ਸਿੰਘ ਗਾਬੜੀਆ ਨੇ ਕੀਤੀ, ਜਦਕਿ ਮੀਟਿੰਗ ਦੇ ਸਮੁੱਚੇ ਪ੍ਰਬੰਧਾਂ ਅਤੇ ਦੇਖ-ਰੇਖ ਦੀ ਜ਼ਿੰਮੇਵਾਰੀ ਬੀ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਕੈਰੇ ਵਲੋਂ ਨਿਭਾਈ ਗਈ। ਮੀਟਿੰਗ ਦੌਰਾਨ ਪਾਰਟੀ ਦੇ ਬੀ.ਸੀ. ਵਿੰਗ ਨੂੰ ਹਲਕਾ ਪੱਧਰ ’ਤੇ ਹੋਰ ਮਜ਼ਬੂਤ ਕਰਨ, ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਅਤੇ ਪਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਲੋਕਾਂ ਦੀਆਂ ਸਮੱਸਿਆਵਾਂ ਨੂੰ ਉਭਾਰਨ ਸਬੰਧੀ ਵਿਸਥਾਰ-ਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਗਾਬੜੀਆ ਨੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੀ ਮਜ਼ਬੂਤੀ ਲਈ ਇਕਜੁੱਟ ਹੋ ਕੇ ਕੰਮ ਕਰਨ ਅਤੇ ਪਾਰਟੀ ਦੀਆਂ ਗਤੀਵਿਧੀਆਂ ਵਿਚ ਸਰਗਰਮ ਭੂਮਿਕਾ ਨਿਭਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਕੈਰੇ ਨੇ ਆਏ ਹੋਏ ਆਗੂਆਂ ਅਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਭਰੋਸਾ ਦਿਵਾਇਆ ਕਿ ਹਲਕਾ ਦਸੂਹਾ ਵਿਚ ਬੀ.ਸੀ. ਵਿੰਗ ਦੀਆਂ ਗਤੀਵਿਧੀਆਂ ਨੂੰ ਹੋਰ ਤੇਜ਼ ਕੀਤਾ ਜਾਵੇਗਾ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਜਥੇਬੰਦੀ ਨਾਲ ਜੋੜਿਆ ਜਾਵੇਗਾ। ਮੀਟਿੰਗ ਵਿਚ ਸਤਨਾਮ ਸਿੰਘ ਬੰਟੀ, ਕਲਸੀ, ਕਸ਼ਮੀਰ ਸਿੰਘ, ਗੁਰਚਰਨ ਸਿੰਘ, ਕੁਲਵੰਤ ਸਿੰਘ, ਬਲਕਾਰ ਸਿੰਘ, ਪ੍ਰੇਮ ਸੰਦੇਸ਼ ਰਾਜ, ਗੁਰਜੀਤ ਸਿੰਘ ਸਮੇਤ ਹੋਰ ਪਾਰਟੀ ਆਗੂ ਅਤੇ ਵਰਕਰ ਹਾਜ਼ਰ ਸਨ।