18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਮਾਹਿਲਪੁਰ ’ਚ ਟ੍ਰੈਫਿਕ ਜਾਮ ਨੇ ਲੋਕਾਂ ਦੇ ਛੁਡਾਏ ਪਸੀਨੇ, ਪੁਲਿਸ ਬਣੀ ਮੂਕ ਦਰਸ਼ਕ

ਮਾਹਿਲਪੁਰ,18 ਨਵੰਬਰ (ਰਜਿੰਦਰ ਸਿੰਘ)-ਮਾਹਿਲਪੁਰ ਸ਼ਹਿਰ ਅੰਦਰ ਦਿਨੋ-ਦਿਨ ਉਲਝਦੀ ਜਾ ਰਹੀ ਟ੍ਰੈਫਿਕ ਸਮੱਸਿਆ ਨੇ ਜਿੱਥੇ ਪੁਲਿਸ ਪ੍ਰਸ਼ਾਸਨ ਦੀ ਟ੍ਰੈਫ਼ਿਕ ਵਿਵਸਥਾ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ ਉੱਥੇ ਰੇਹੜੀ ਤੇ ਦੁਕਾਨਦਾਰਾਂ ਵਲੋਂ ਕੀਤੇ ਨਾਜਾਇਜ਼ ਕਬਜ਼ਿਆਂ ਕਾਰਨ ਨਗਰ ਪੰਚਾਇਤ ਮਾਹਿਲਪੁਰ ਦੀ ਵੀ ਕਾਰਗੁਜ਼ਾਰੀ ’ਤੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ। ਮਾਹਿਲਪੁਰ ਪੁਲਿਸ ਪ੍ਰਸ਼ਾਸਨ ਦੀ ਢਿੱਲੀ ਜਾਂ ਨਾ ਮਾਤਰ ਕਾਰਗੁਜ਼ਾਰੀ ਕਰਕੇ ਸ਼ਹਿਰ ਅੰਦਰ ਹਰ ਸਮੇਂ ਜਾਮ ਵਰਗੀ ਸਥਿਤੀ ਬਣੀ ਰਹਿੰਦੀ ਹੈ।

Ad Position 21
No active advertisement
ਮਾਹਿਲਪੁਰ ਸ਼ਹਿਰ ’ਚ ਲੱਗੇ ਜਾਮ ’ਚ ਫਸੇ ਲੋਕਾਂ ਦਾ ਦ੍ਰਿਸ਼। ਤਸਵੀਰ : ਗੁਰਨਾਮ ਸਟੂਡੀਓ 19-11-2026
ਮਾਹਿਲਪੁਰ,18 ਨਵੰਬਰ (ਰਜਿੰਦਰ ਸਿੰਘ)-ਮਾਹਿਲਪੁਰ ਸ਼ਹਿਰ ਅੰਦਰ ਦਿਨੋ-ਦਿਨ ਉਲਝਦੀ ਜਾ ਰਹੀ ਟ੍ਰੈਫਿਕ ਸਮੱਸਿਆ ਨੇ ਜਿੱਥੇ ਪੁਲਿਸ ਪ੍ਰਸ਼ਾਸਨ ਦੀ ਟ੍ਰੈਫ਼ਿਕ ਵਿਵਸਥਾ ਦੀ ਪੋਲ ਖੋਲ੍ਹ ਕੇ ਰੱਖ ਦਿੱਤੀ ਹੈ ਉੱਥੇ ਰੇਹੜੀ ਤੇ ਦੁਕਾਨਦਾਰਾਂ ਵਲੋਂ ਕੀਤੇ ਨਾਜਾਇਜ਼ ਕਬਜ਼ਿਆਂ ਕਾਰਨ ਨਗਰ ਪੰਚਾਇਤ ਮਾਹਿਲਪੁਰ ਦੀ ਵੀ ਕਾਰਗੁਜ਼ਾਰੀ ’ਤੇ ਕਈ ਸਵਾਲ ਖੜ੍ਹੇ ਕਰ ਦਿੱਤੇ ਹਨ। ਮਾਹਿਲਪੁਰ ਪੁਲਿਸ ਪ੍ਰਸ਼ਾਸਨ ਦੀ ਢਿੱਲੀ ਜਾਂ ਨਾ ਮਾਤਰ ਕਾਰਗੁਜ਼ਾਰੀ ਕਰਕੇ ਸ਼ਹਿਰ ਅੰਦਰ ਹਰ ਸਮੇਂ ਜਾਮ ਵਰਗੀ ਸਥਿਤੀ ਬਣੀ ਰਹਿੰਦੀ ਹੈ। ਟ੍ਰੈਫ਼ਿਕ ਜਾਮ ਦੀਆਂ ਲੰਬੀਆਂ-ਲੰਬੀਆਂ ਲਾਈਨਾਂ ’ਚ ਫਸੇ ਰਾਹਗੀਰ ਕਾਫ਼ੀ ਪ੍ਰੇਸ਼ਾਨ ਹੁੰਦੇ ਹਨ ਅਤੇ ਕਈ ਸਕੂਲੀ ਬੱਸਾਂ ਤੇ ਐਂਬੂਲੈਂਸ ਵੀ ਟ੍ਰੈਫ਼ਿਕ ਜਾਮ ਦਾ ਸ਼ਿਕਾਰ ਹੁੰਦੀਆਂ ਹਨ। ਸ਼ਹਿਰ ਜਾਮ ਦੀ ਇਹ ਸਮੱਸਿਆ ਦਿਨ-ਪ੍ਰਤੀ-ਦਿਨ ਵਧਦੀ ਜਾ ਰਹੀ ਹੈ ਪਰ ਕੋਈ ਵੀ ਪ੍ਰਸ਼ਾਸਨ ਹੱਲ ਕਰਨ ਦੀ ਬਜਾਏ ਕੁੰਭਕਰਨੀ ਨੀਂਦ ਸੁੱਤੇ ਪਏ ਹਨ। ਸਰਕਾਰ ਇਸ ਦੇ ਹੱਲ ਲਈ ਖ਼ਾਸ ਯਤਨ ਨਹੀਂ ਕਰ ਰਹੀ ਜਿਸ ਕਰਕੇ ਲੋਕਾਂ ਦਾ ਪੰਜਾਬ ਸਰਕਾਰ ਪ੍ਰਤੀ ਭਾਰੀ ਰੋਸ ਪਾਇਆ ਜਾ ਰਿਹਾ ਹੈ । ਇਸ ਜਾਮ ਕਾਰਨ ਆਏ ਦਿਨ ਕੋਈ ਨਾ ਕੋਈ ਹਾਦਸਾ ਅਕਸਰ ਵਾਪਰਦਾ ਰਹਿੰਦਾ ਹੈ ਅਤੇ ਲੋਕ ਆਪਣਾ ਜਾਨੀ ਤੇ ਮਾਲੀ ਨੁਕਸਾਨ ਕਰਵਾ ਬੈਠਦੇ ਹਨ। ਸ਼ਹਿਰ ’ਚ ਹਸਪਤਾਲ ਰੋਡ, ਫਗਵਾੜਾ ਰੋਡ, ਜੇਜੋਂ ਰੋਡ ਸ਼ਹੀਦਾਂ ਅਤੇ ਮਾਹਿਲਪੁਰ ਸ਼ਹਿਰ ਦੇ ਮੁੱਖ ਚੌਂਕਾਂ ਵਿਚ ਟ੍ਰੈਫ਼ਿਕ ਲਾਈਟਾਂ ਨਾ ਹੋਣ ਕਰਕੇ ਇੱਥੇ ਜਾਮ ਦੀ ਸਮੱਸਿਆ ਬਣੀ ਹਰ ਵੇਲੇ ਬਣੀ ਰਹਿੰਦੀ ਹੈ। ਸ਼ਹਿਰ ’ਚ ਭਾਰੀ ਓਵਰਲੋਡ ਟਿੱਪਰ ਤੇ ਵਾਹਨਾਂ ਤੋਂ ਇਲਾਵਾ ਮੁਕੇਰੀਆਂ ਸ਼ਹਿਰ ਅੰਦਰ ਟ੍ਰੈਫ਼ਿਕ ਸਮੱਸਿਆ ਦਾ ਮੁੱਖ ਕਾਰਨ ਲੋਕਾਂ ਵਲੋਂ ਨਾਜਾਇਜ਼ ਤੋਰ ’ਤੇ ਕਬਜ਼ੇ ਵੀ ਹਨ ਅਤੇ ਸ਼ਰੇਆਮ ਸਬਜ਼ੀ, ਫਰੂਟ ਵਾਲੇ ਅੱਧੀ ਸੜਕ ਨੂੰ ਮੱਲ ਕੇ ਬੈਠੇ ਹੁੰਦੇ ਹਨ। ਇੱਥੇ ਜ਼ਿਕਰਯੋਗ ਹੈ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਲੋਂ ਕੁੱਝ ਸਮਾਂ ਪਹਿਲਾਂ ਸ਼ਹਿਰ ਦੀ ਟ੍ਰੈਫ਼ਿਕ ਸਮੱਸਿਆ ਦੇ ਹੱਲ ਲਈ ਕਰੈਸ਼ਰ ਦੇ ਟਰੱਕਾਂ ਨੂੰ ਸ਼ਹਿਰ ਅੰਦਰ ਦਿਨ ਵੇਲੇ ਦਾਖ਼ਲੇ ’ਤੇ ਰੋਕ ਲਗਾਈ ਗਈ ਹੈ ਪਰ ਓਵਰਲੋਡ ਟਿੱਪਰ ਤਾਂ ਘੱਟ ਹੀ ਚਲਦੇ ਪਰ ਖਾਲੀ ਟਿੱਪਰਾਂ ਦਾ ਦਿਨ ਵੇਲੇ ਸ਼ਹਿਰ ’ਚੋਂ ਲੰਘਣਾ ਜਾਮ ਦਾ ਮੁੱਖ ਕਾਰਨ ਬਣ ਰਹੇ ਹਨ ਜਿਨ੍ਹਾਂ ’ਤੇ ਪ੍ਰਸ਼ਾਸਨ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ। ਨਗਰ ਪੰਚਾਇਤ ਮਾਹਿਲਪੁਰ ਰੇਹੜੀ ਤੇ ਦੁਕਾਨਦਾਰਾਂ ਵਲੋਂ ਕੀਤੇ ਨਾਜਾਇਜ਼ ਕਬਜ਼ੇ ਹਟਾਉਣ ਦੀ ਬਜਾਏ ਉਨ੍ਹਾਂ ਕੋਲੋਂ ਪਰਚੀ ’ਤੇ ਰੂਪ ਆਪਣੀ ਆਮਦਨੀ ਦਾ ਸਾਧਨ ਬਣਾਇਆ ਹੋਇਆ ਹੈ, ਉਥੇ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ਦੇ ਮੋਹਰੇ ਰੇਹੜੀ ਵਾਲਿਆਂ ਨੂੰ ਖੜ੍ਹਾ ਕਰਕੇ ਵੱਡੀ ਰਕਮ ਵਸੂਲੀ ਜਾ ਰਹੀ ਹੈ। ਲੋਕਾਂ ਨੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਅਤੇ ਐਸ.ਐਸ.ਪੀ. ਹੁਸ਼ਿਆਰਪੁਰ ਪਾਸੋਂ ਮੰਗ ਕੀਤੀ ਕਿ ਮਾਹਿਲਪੁਰ ਸ਼ਹਿਰ ਅੰਦਰ ਟ੍ਰੈਫਿਕ ਸਮੱਸਿਆ ਦੇ ਹੱਲ ਲਈ ਠੋਕ ਕਦਮ ਚੁੱਕੇ ਜਾਣ ਜਿਸ ਨਾਲ ਰਾਹਗੀਰਾਂ ਦੀ ਟ੍ਰੈਫਿਕ ਸਮੱਸਿਆ ਦਾ ਹੱਲ ਹੋ ਸਕੇ।
Ad Position 22
No active advertisement
ਪਿਛਲੀ ਖ਼ਬਰ ਦੌਲਤਪੁਰ ਨੇ ਆਪਣੇ ਨਾਂਅ ਕੀਤਾ ਫਾਈਨਲ ਦਾ ਖ਼ਿਤਾਬ ਅਗਲੀ ਖ਼ਬਰ ਖ਼ਾਲਸਾ ਕਾਲਜ ਗੜ੍ਹਸ਼ੰਕਰ ਦੇ ਵਿਦਿਆਰਥੀਆਂ ਦਾ ਖੇਤਰੀ ਯੁਵਕ ਤੇ ਵਿਰਾਸਤੀ ਮੇਲੇ ’ਚ ਸ਼ਾਨਦਾਰ ਪ੍ਰਦਰਸ਼ਨ
Ad Position 24