19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਵੋਟਰ ਸੂਚੀ ’ਚ ਦਾਅਵੇ ਤੇ ਇਤਰਾਜ਼ ਦਰਜ ਕਰਵਾਉਣ ਲਈ 22 ਨਵੰਬਰ ਤੇ 6 ਦਸੰਬਰ ਨੂੰ ਲੱਗਣਗੇ ਕੈਂਪ-ਆਸ਼ਿਕਾ ਜੈਨ

ਹੁਸ਼ਿਆਰਪੁਰ, 19 ਨਵੰਬਰ (ਬਲਜਿੰਦਰਪਾਲ ਸਿੰਘ,ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਵਿਸ਼ੇਸ਼ ਸੰਖੇਪ ਸੁਧਾਈ (ਐੱਸ. ਐੱਸ.

Ad Position 21
No active advertisement
ਅਜੀਤ ਡੈਸਕ 20-11-2026
ਹੁਸ਼ਿਆਰਪੁਰ, 19 ਨਵੰਬਰ (ਬਲਜਿੰਦਰਪਾਲ ਸਿੰਘ,ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਆਸ਼ਿਕਾ ਜੈਨ ਨੇ ਦੱਸਿਆ ਕਿ ਮੁੱਖ ਚੋਣ ਅਫ਼ਸਰ, ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਵਿਸ਼ੇਸ਼ ਸੰਖੇਪ ਸੁਧਾਈ (ਐੱਸ.ਐੱਸ.ਆਰ.) ਪ੍ਰੋਗਰਾਮ ਤਹਿਤ ਵੋਟਰ ਸੂਚੀ ’ਚ ਦਾਅਵੇ ਅਤੇ ਇਤਰਾਜ਼ ਦਰਜ ਕਰਵਾਉਣ ਲਈ ਜ਼ਿਲ੍ਹੇ ’ਚ 22 ਨਵੰਬਰ ਅਤੇ 6 ਦਸੰਬਰ ਨੂੰ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਇਹ ਕੈਂਪ ਦੋਵੇਂ ਦਿਨ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਵਿਸ਼ੇਸ਼ ਸੰਖੇਪ ਸੁਧਾਈ ਦਾ ਕੰਮ 1 ਜਨਵਰੀ 2027 ਨੂੰ ਆਧਾਰ ਮਿਤੀ ਮੰਨ ਕੇ ਕੀਤਾ ਜਾ ਰਿਹਾ ਹੈ। ਇਨ੍ਹਾਂ ਵਿਸ਼ੇਸ਼ ਕੈਂਪਾਂ ਦਾ ਉਦੇਸ਼ ਵੋਟਰਾਂ ਨੂੰ ਵੋਟਰ ਸੂਚੀ ਨਾਲ ਸੰਬੰਧਿਤ ਦਾਅਵੇ ਅਤੇ ਇਤਰਾਜ਼ ਦਰਜ ਕਰਵਾਉਣ ਦੀ ਸਹੂਲਤ ਪ੍ਰਦਾਨ ਕਰਨਾ ਹੈ, ਤਾਂ ਜੋ ਯੋਗ ਨਾਗਰਿਕ ਆਪਣੇ ਵੋਟਰ ਵੇਰਵਿਆਂ ਦੀ ਜਾਂਚ ਕਰਕੇ ਲੋੜੀਂਦੀ ਪ੍ਰਕਿਰਿਆ ਪੂਰੀ ਕਰ ਸਕਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੈਂਪਾਂ ਦੌਰਾਨ ਸਾਰੇ ਬੂਥ ਲੈਵਲ ਅਫ਼ਸਰ (ਬੀ.ਐੱਲ.ਓ.) ਆਪਣੇ-ਆਪਣੇ ਨਿਰਧਾਰਿਤ ਪੋਲਿੰਗ ਸਟੇਸ਼ਨਾਂ ‘ ਤੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਹਾਜ਼ਰ ਰਹਿਣਗੇ। ਉਨ੍ਹਾਂ ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੈਂਪ ਵਾਲੇ ਦਿਨ ਪੋਲਿੰਗ ਸਟੇਸ਼ਨਾਂ ਦੀਆਂ ਇਮਾਰਤਾਂ ਖੁੱਲ੍ਹੀਆਂ ਰੱਖੀਆਂ ਜਾਣ ਅਤੇ ਉੱਥੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ।
Ad Position 22
No active advertisement
ਪਿਛਲੀ ਖ਼ਬਰ ਨਿਗਮ ਦੀ ਹੱਦ ’ਚ ਰਹਿਣ ਵਾਲੇ 30 ਤੱਕ ਆਨਲਾਈਨ ਸਵੈ-ਗਣਨਾ ਪ੍ਰਕਿਰਿਆ ’ਚ ਭਾਗ ਲੈਣ - ਬੈਂਸ ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਵੱਖ-ਵੱਖ ਜਗ੍ਹਾ ’ਤੇ ਛਾਪੇਮਾਰੀ ਦੌਰਾਨ 4 ਦਰਜਨ ਵਿਅਕਤੀ ਗ੍ਰਿਫ਼ਤਾਰ - ਐੱਸ.ਐੱਸ.ਪੀ. ਸੁਰਿੰਦਰ ਲਾਂ...
Ad Position 24