19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

30 ਤੱਕ ਘਰ ਬੈਠੇ ਆਨਲਾਈਨ ਸਵੈ-ਗਣਨਾ ਕਰ ਕੇ ਜ਼ਿਲ੍ਹਾ ਵਾਸੀ ਨਿਭਾਉਣ ਆਪਣੀ ਜ਼ਿੰਮੇਵਾਰੀ-ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 19 ਨਵੰਬਰ (ਬਲਜਿੰਦਰਪਾਲ ਸਿੰਘ)-ਜਨਗਣਨਾ-2027 ਤਹਿਤ ਜ਼ਿਲ੍ਹੇ ਵਿਚ ਸਵੈ-ਗਣਨਾ ਦੀ ਪ੍ਰਕਿਰਿਆ ਜਾਰੀ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ 30 ਨਵੰਬਰ 2026 ਤੱਕ ਘਰ ਬੈਠੇ ਆਨਲਾਈਨ ਸਵੈ-ਗਣਨਾ ਦੀ ਪ੍ਰਕਿਰਿਆ ਪੂਰੀ ਕਰਕੇ ਜਨਗਣਨਾ ਮੁਹਿੰਮ ’ਚ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ।

Ad Position 21
No active advertisement
ਸਵੈ-ਗਣਨਾ ਕਰਨ ਤੋਂ ਬਾਅਦ ਜਨਗਣਨਾ ਅਧਿਕਾਰੀਆਂ ਨਾਲ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ। ਤਸਵੀਰ: ਹਮਸ਼ਾਇਨ ਸਟੂਡੀਓ 20-11-2026
ਹੁਸ਼ਿਆਰਪੁਰ, 19 ਨਵੰਬਰ (ਬਲਜਿੰਦਰਪਾਲ ਸਿੰਘ)-ਜਨਗਣਨਾ-2027 ਤਹਿਤ ਜ਼ਿਲ੍ਹੇ ਵਿਚ ਸਵੈ-ਗਣਨਾ ਦੀ ਪ੍ਰਕਿਰਿਆ ਜਾਰੀ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ 30 ਨਵੰਬਰ 2026 ਤੱਕ ਘਰ ਬੈਠੇ ਆਨਲਾਈਨ ਸਵੈ-ਗਣਨਾ ਦੀ ਪ੍ਰਕਿਰਿਆ ਪੂਰੀ ਕਰਕੇ ਜਨਗਣਨਾ ਮੁਹਿੰਮ ’ਚ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ । ਉਨ੍ਹਾਂ ਕਿਹਾ ਕਿ ਨਾਗਰਿਕ ਆਪਣੇ ਮੋਬਾਈਲ ਫ਼ੋਨ, ਲੈਪਟਾਪ ਜਾਂ ਕੰਪਿਊਟਰ ਰਾਹੀਂ ਪਰਿਵਾਰ ਨਾਲ ਸਬੰਧਿਤ ਲੋੜੀਂਦੀ ਜਾਣਕਾਰੀ ਆਸਾਨੀ ਨਾਲ ਆਨਲਾਈਨ ਦਰਜ ਕਰ ਸਕਦੇ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਖ਼ੁਦ ਵੀ ਆਪਣੀ ਆਨਲਾਈਨ ਸਵੈ-ਗਣਨਾ ਦੀ ਪ੍ਰਕਿਰਿਆ ਪੂਰੀ ਕੀਤੀ ਅਤੇ ਜ਼ਿਲ੍ਹਾ ਵਾਸੀਆਂ ਨੂੰ ਇਸ ਮੁਹਿੰਮ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਇਸ ਦੌਰਾਨ ਜਨਗਣਨਾ ਵਿਭਾਗ ਦੇ ਜ਼ਿਲ੍ਹਾ ਇੰਚਾਰਜ ਡਾ. ਰਾਧਾ ਰਮਨ, ਜ਼ਿਲ੍ਹਾ ਕੋਆਰਡੀਨੇਟਰ ਅੰਕਿਤ ਦਲਾਲ ਅਤੇ ਨਿਤਿਸ਼ ਤਿਵਾੜੀ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਵੈ-ਗਣਨਾ ਲਈ ਭਾਰਤ ਸਰਕਾਰ ਦਾ ਅਧਿਕਾਰਤ ਪੋਰਟਲ ਉਪਲਬਧ ਹੈ, ਜਿੱਥੇ ਨਾਗਰਿਕ ਆਪਣਾ ਮੋਬਾਈਲ ਨੰਬਰ ਦਰਜ ਕਰਕੇ ਲੌਗਇਨ ਕਰ ਸਕਦੇ ਹਨ ਅਤੇ ਪੋਰਟਲ ’ਤੇ ਪੁੱਛੇ ਗਏ ਸਵਾਲਾਂ ਦੇ ਜਵਾਬ ਦੇ ਕੇ ਸਵੈ-ਗਣਨਾ ਦੀ ਪ੍ਰਕਿਰਿਆ ਪੂਰੀ ਕਰ ਸਕਦੇ ਹਨ। ਡਿਪਟੀ ਕਮਿਸ਼ਨਰ ਨੇ ਸਪਸ਼ਟ ਕੀਤਾ ਕਿ ਸਵੈ-ਗਣਨਾ ਦੀ ਪੂਰੀ ਪ੍ਰਕਿਰਿਆ ਮੁਫ਼ਤ ਹੈ ਅਤੇ ਇਸ ਲਈ ਕਿਸੇ ਵੀ ਤਰ੍ਹਾਂ ਦੀ ਕੋਈ ਫ਼ੀਸ ਨਹੀਂ ਲਈ ਜਾਂਦੀ। ਡਿਪਟੀ ਕਮਿਸ਼ਨਰ ਨੇ ਵਿਸ਼ਵਾਸ ਪ੍ਰਗਟਾਇਆ ਕਿ ਜ਼ਿਲ੍ਹਾ ਵਾਸੀ ਜਨਗਣਨਾ ਦੇ ਇਸ ਮਹੱਤਵਪੂਰਨ ਕਾਰਜ ਵਿਚ ਉਤਸ਼ਾਹ ਨਾਲ ਸਹਿਯੋਗ ਕਰਨਗੇ ਅਤੇ ਹੁਸ਼ਿਆਰਪੁਰ ਸਵੈ-ਗਣਨਾ ਮੁਹਿੰਮ ਵਿਚ ਦੇਸ਼ ਭਰ ਵਿਚ ਮੋਹਰੀ ਜ਼ਿਲ੍ਹੇ ਵਜੋਂ ਉੱਭਰੇਗਾ।
Ad Position 22
No active advertisement
ਪਿਛਲੀ ਖ਼ਬਰ ਅੱਖਾਂ ਦਾ ਮੁਫ਼ਤ ਜਾਂਚ ਤੇ ਖ਼ੂਨਦਾਨ ਕੈਂਪ ਭਲਕੇ ਅਗਲੀ ਖ਼ਬਰ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਖ਼ਾਲਸਾ ਕਾਲਜ ਵਿਖੇ ‘ਕਿਰਤ ਕਰੋ, ਨਾਮ ਜਪੋ, ਵੰਡ ਛਕੋ’ ਗਤੀਵਿਧੀ ਕਰ...
Ad Position 24