19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਸੰਗਰੂਰ ਪੱਕੇ ਮੋਰਚੇ ਲਈ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦਾ ਜਥਾ ਰਵਾਨਾ

ਮੁਕੇਰੀਆਂ, 19 ਨਵੰਬਰ (ਰਾਮਗੜ੍ਹੀਆ)-ਮੁਲਾਜ਼ਮ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਅਤੇ ਸਾਂਝਾ ਮੁਲਾਜ਼ਮ ਮੰਚ ਦੇ ਸੱਦੇ ’ਤੇ ਪੁਰਾਣੀ ਪੈਂਨਸ਼ਨ ਬਹਾਲੀ ਸੰਘਰਸ਼ ਕਮੇਟੀ ਦਾ ਭਾਰੀ ਜਥਾ ਸੰਗਰੂਰ ਪੱਕੇ ਮੋਰਚੇ ਲਈ ਪ੍ਰਧਾਨ ਰਜਤ ਮਹਾਜਨ ਅਤੇ ਜਨਰਲ ਸਕੱਤਰ ਸਤੀਸ਼ ਕੁਮਾਰ ਦੀ ਅਗਵਾਈ ਹੇਠ ਰੈਸਟ ਹਾਊਸ ਮੁਕੇਰੀਆਂ ਤੋਂ ਰਵਾਨਾ ਹੋਇਆ। ਇਸ ਮੌਕੇ ਗੱਲਬਾਤ ਕਰਦੇ ਹੋਏ ਉਪਰੋਕਤ ਆਗੂਆਂ ਨੇ ਕਿਹਾ ਕਿ ਸਰਕਾਰ ਪੁਰਾਣੀ ਪੈਨਸ਼ਨ ਬਹਾਲ ਕਰੇ, ਹਾਈ ਕੋਰਟ ਦੇ ਫੈਸਲੇ ਅਨੁਸਾਰ ਡੀ.

Ad Position 21
No active advertisement
ਅਜੀਤ ਡੈਸਕ 20-11-2026
ਮੁਕੇਰੀਆਂ, 19 ਨਵੰਬਰ (ਰਾਮਗੜ੍ਹੀਆ)-ਮੁਲਾਜ਼ਮ ਪੈਨਸ਼ਨਰ ਸਾਂਝੀ ਤਾਲਮੇਲ ਕਮੇਟੀ ਅਤੇ ਸਾਂਝਾ ਮੁਲਾਜ਼ਮ ਮੰਚ ਦੇ ਸੱਦੇ ’ਤੇ ਪੁਰਾਣੀ ਪੈਂਨਸ਼ਨ ਬਹਾਲੀ ਸੰਘਰਸ਼ ਕਮੇਟੀ ਦਾ ਭਾਰੀ ਜਥਾ ਸੰਗਰੂਰ ਪੱਕੇ ਮੋਰਚੇ ਲਈ ਪ੍ਰਧਾਨ ਰਜਤ ਮਹਾਜਨ ਅਤੇ ਜਨਰਲ ਸਕੱਤਰ ਸਤੀਸ਼ ਕੁਮਾਰ ਦੀ ਅਗਵਾਈ ਹੇਠ ਰੈਸਟ ਹਾਊਸ ਮੁਕੇਰੀਆਂ ਤੋਂ ਰਵਾਨਾ ਹੋਇਆ। ਇਸ ਮੌਕੇ ਗੱਲਬਾਤ ਕਰਦੇ ਹੋਏ ਉਪਰੋਕਤ ਆਗੂਆਂ ਨੇ ਕਿਹਾ ਕਿ ਸਰਕਾਰ ਪੁਰਾਣੀ ਪੈਨਸ਼ਨ ਬਹਾਲ ਕਰੇ, ਹਾਈ ਕੋਰਟ ਦੇ ਫੈਸਲੇ ਅਨੁਸਾਰ ਡੀ. ਏ ਦਾ ਭੁਗਤਾਨ ਕਰੇ, ਪੈਨਸ਼ਨਰ ਦਾ 2.59 ਗੁਣਾਂਕ ਲਾਗੂ ਕਰੇ, ਕੱਚੇ ਅਧਿਆਪਕ ਪੱਕੇ ਕਰੇ, ਕੰਪਿਊਟਰ ਅਧਿਆਪਕ ਸਿੱਖਿਆ ਵਿਭਾਗ ਵਿਚ ਮਰਜ ਕੀਤੇ ਜਾਣ ਅਤੇ ਹੋਰ ਮੰਗਾਂ ਨੂੰ ਤੁਰੰਤ ਪੂਰਾ ਕਰੇ। ਉਨ੍ਹਾਂ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਸਰਕਾਰ ਨੇ ਉਪਰੋਕਤ ਮੰਗਾਂ ਦਾ ਨਿਪਟਾਰਾ ਜਲਦੀ ਨਾ ਕੀਤਾ ਤਾਂ ਮੁਲਾਜ਼ਮ ਆਉਂਦੀਆਂ ਚੋਣਾਂ ਵਿਚ ਸਰਕਾਰ ਦਾ ਤਖਤਾ ਪਲਟ ਦੇਣਗੇ। ਇਸ ਮੌਕੇ ’ਤੇ ਬਲਵਿੰਦਰ ਟਾਕ, ਬ੍ਰਿਜ ਮੋਹਨ, ਰਿਸ਼ਵ ਦੇਵ, ਪਰਸ ਰਾਮ, ਸ਼ੀਸਪਾਲ ਚੌਹਾਨ, ਨਰੇਸ਼ ਮਿੱਡਾ, ਰਾਜੀਵ ਸ਼ਰਮਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦੁਕਾਨਦਾਰਾਂ ਨੇ ਲਗਾਤਾਰ ਹੋ ਰਹੀਆਂ ਚੋਰੀਆਂ ਦੇ ਸੰਬੰਧ ’ਚ ਪੁਲਿਸ ਖ਼ਿਲਾਫ਼ ਲਗਾਇਆ ਧਰਨਾ ਅਗਲੀ ਖ਼ਬਰ ਦਸੂਹਾ ਵਿਖੇ ‘ਸਮਰਸਤਾ ਸੰਕਲਪ ਯਾਤਰਾ’ ਦਾ ਫੁੱਲਾਂ ਦੀ ਵਰਖਾ ਕਰ ਕੇ ਕੀਤਾ ਨਿੱਘਾ ਸਵਾਗਤ
Ad Position 24