19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਅਕਾਲ ਅਕੈਡਮੀ ਖੇੜਾ ’ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ

ਮਾਹਿਲਪੁਰ, 19 ਨਵੰਬਰ (ਰਜਿੰਦਰ ਸਿੰਘ)-ਅਕਾਲ ਅਕੈਡਮੀ ਖੇੜਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਿੰ. ਮਨਦੀਪ ਕੌਰ ਦੀ ਅਗਵਾਈ ’ਚ ਧਾਰਮਿਕ ਸਮਾਗਮ ਕਰਵਾਇਆ ਗਿਆ।

Ad Position 21
No active advertisement
ਅਜੀਤ ਡੈਸਕ 20-11-2026
ਮਾਹਿਲਪੁਰ, 19 ਨਵੰਬਰ (ਰਜਿੰਦਰ ਸਿੰਘ)-ਅਕਾਲ ਅਕੈਡਮੀ ਖੇੜਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਿੰ. ਮਨਦੀਪ ਕੌਰ ਦੀ ਅਗਵਾਈ ’ਚ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਕੂਲੀ ਬੱਚਿਆਂ ਵਲੋਂ ਕੀਤੇ ਗਏ ਸਹਿਜ ਪਾਠਾਂ ਦੇ ਭੋਗ ਪਾਏ ਗਏ ਉਪਰੰਤ ਸਜਾਏ ਦੀਵਾਨ ਮੌਕੇ ਬੱਚਿਆਂ ਦੇ ਵੱਖ-ਵੱਖ ਜਥਿਆਂ ਨੇ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਸੇਵਾਦਾਰ ਹਰਜੀਤ ਸਿੰਘ ਜ਼ੋਨਲ ਡਾਇਰੈਕਟਰ ਬੜੂ ਸਾਹਿਬ ਨੇ ਬੱਚਿਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਸਬੰਧੀ ਚਾਨਣਾਂ ਪਾਉਂਦੇ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਜੁੜਨ ਦਾ ਸੰਦੇਸ਼ ਦਿੱਤਾ। ਇਸ ਮੌਕੇ ਬੱਚਿਆਂ ਵਲੋਂ ਕਵਿਤਾਵਾਂ ਕੇਸ਼ ਕੀਤੀਆਂ ਗਈਆਂ। ਇਸ ਮੌਕੇ ਅਮਨਦੀਪ ਕੌਰ ਗਿੱਲ, ਨਵਪ੍ਰੀਤ ਕੌਰ, ਗੁਰਪ੍ਰੀਤ ਕੌਰ, ਜਸਪ੍ਰੀਤ ਕੌਰ, ਮਨਪ੍ਰੀਤ ਕੌਰ ਚੱਗਰ, ਮਨਦੀਪ ਕੌਰ, ਸੰਦੀਪ ਕੌਰ ਧਾਮੀ, ਪ੍ਰਭਜੋਤ ਸਿੰਘ, ਮੈਡਮ ਜਸਪ੍ਰੀਤ, ਮਨਮੀਤ ਕੌਰ, ਸੁਖਜੀਤ ਕੌਰ, ਦਲਜੀਤ ਕੌਰ, ਤਰਨਜੀਤ ਕੌਰ, ਆਂਚਲ, ਗੁਰਦੀਪ ਕੌਰ, ਹਰਪ੍ਰੀਤ ਕੌਰ, ਜਸਕਰਨ ਸਿੰਘ, ਮੁਨੀਸ਼ ਕੁਮਾਰ ਅਤੇ ਵਿਦਿਆਰਥੀ ਤੇ ਸਟਾਫ਼ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 17ਵਾਂ ਸ਼ਹੀਦ ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਕੁੱਕੜਾਂ, ਗੜ੍ਹਸ਼ੰਕਰ, ਖ਼ਾਲਸਾ ਕਾਲਜ ਗੜ੍ਹਸ਼ੰਕਰ ਤੇ ਫੁੱਟਬਾਲ ਕਲ... ਅਗਲੀ ਖ਼ਬਰ ਸਿਵਿਲ ਡਿਫੈਂਸ ਵਲੋਂ 27 ਨਵੰਬਰ ਰਾਤ 8 ਵਜੇ ਕਾਰਵਾਈ ਜਾਵੇਗੀ ਮੌਕ ਡਰਿੱਲ ਲੋਕ ਕਿਸੇ ਤਰ੍ਹਾਂ ਦੀ ਘਬਰਾਹਟ ’ਚ ਨਾ ਆਉਣ-ਜ਼ਿ...
Ad Position 24