ਮਨੀਸ਼ ਸਿਸੋਦੀਆ ਨੰਗਲ ਬਿਹਾਲਾਂ ਵਿਖੇ ਕਰਵਾਏ ਸਨਮਾਨ ਸਮਾਗਮ ’ਚ ਹੋਏ ਸ਼ਾਮਿਲ
ਨੰਗਲ ਬਿਹਾਲਾਂ, 19 ਨਵੰਬਰ (ਵਿਨੋਦ ਮਹਾਜਨ)- ਅੱਜ ਨੰਗਲ ਬਿਹਾਲਾਂ ਵਿਖੇ ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਪਰਸਨ ਬਣਨ ਤੇ ਸੰਗੀਤਾ ਕੁਮਾਰੀ ਪਤਨੀ ਤਜਿੰਦਰ ਰਾਣਾ ਜ਼ਿਲ੍ਹਾ ਪ੍ਰਧਾਨ ਸਨਾਤਨ ਸੇਵਾ ਸਮਿਤੀ ਦੇ ਹੱਕ ਵਿਚ ਇਕ ਸਨਮਾਨ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਮੁਨੀਸ਼ ਸਿਸੋਦੀਆ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਮੁਕੇਰੀਆਂ ਹਲਕਾ ਇੰਚਾਰਜ ਸਰਬਜੋਤ ਸਿੰਘ ਸਾਬੀ, ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਿਧਾਇਕ ਦਸੂਹਾ ਅਤੇ ਹੋਰ ਬਹੁਤ ਸਾਰੇ ਨੇਤਾ ਤੇ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਹੋਏ।
ਨੰਗਲ ਬਿਹਾਲਾਂ, 19 ਨਵੰਬਰ (ਵਿਨੋਦ ਮਹਾਜਨ)- ਅੱਜ ਨੰਗਲ ਬਿਹਾਲਾਂ ਵਿਖੇ ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਪਰਸਨ ਬਣਨ ਤੇ ਸੰਗੀਤਾ ਕੁਮਾਰੀ ਪਤਨੀ ਤਜਿੰਦਰ ਰਾਣਾ ਜ਼ਿਲ੍ਹਾ ਪ੍ਰਧਾਨ ਸਨਾਤਨ ਸੇਵਾ ਸਮਿਤੀ ਦੇ ਹੱਕ ਵਿਚ ਇਕ ਸਨਮਾਨ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਆਮ ਆਦਮੀ ਪਾਰਟੀ ਪੰਜਾਬ ਦੇ ਇੰਚਾਰਜ ਮੁਨੀਸ਼ ਸਿਸੋਦੀਆ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਮੁਕੇਰੀਆਂ ਹਲਕਾ ਇੰਚਾਰਜ ਸਰਬਜੋਤ ਸਿੰਘ ਸਾਬੀ, ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਿਧਾਇਕ ਦਸੂਹਾ ਅਤੇ ਹੋਰ ਬਹੁਤ ਸਾਰੇ ਨੇਤਾ ਤੇ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਹੋਏ। ਇਸ ਮੌਕੇ ਮਨੀਸ਼ ਸਿਸੋਦੀਆ ਨੇ ਠਾਕੁਰ ਸੰਗੀਤਾ ਕੁਮਾਰੀ ਨੂੰ ਨਵੀਂ ਜ਼ਿੰਮੇਵਾਰੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਆਮ ਆਦਮੀ ਪਾਰਟੀ ਦੇ ਸਾਰੇ ਨੇਤਾਵਾਂ ਤੇ ਵਰਕਰਾਂ ਨੂੰ ਇਲਾਕੇ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਪ੍ਰੇਰਿਤ ਕੀਤਾ।