19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਹੁਸ਼ਿਆਰਪੁਰ ’ਚ ਚੱਲਦੇ ਕੇਸ ਏ.ਡੀ.ਸੀ. ਦਸੂਹਾ ਨੂੰ ਨਾ ਭੇਜੇ ਜਾਣ ਤੇ ਕਮਿਸ਼ਨਰ ਜਲੰਧਰ ਦੀ ਕੈਂਪ ਕੋਰਟ ਜ਼ਿਲ੍ਹਾ ਪੱਧਰ ’ਤੇ 2 ਦਿਨ ਲਗਾਈ ਜਾਵੇ - ਐਡ: ਭਾਰਦਵਾਜ

ਹੁਸ਼ਿਆਰਪੁਰ, 19 ਨਵੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਵਲੋਂ ਪ੍ਰਧਾਨ ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ ਦੀ ਅਗਵਾਈ ’ਚ ਵਕੀਲਾਂ ਦੇ ਵਫ਼ਦ ਨੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੰਗ ਪੱਤਰ ਭੇਜਿਆ। ਇਸ ਮੌਕੇ ਹੁਸ਼ਿਆਰਪੁਰ ਜ਼ਿਲ੍ਹੇ ਦੀ ਤਹਿਸੀਲ ਦਸੂਹਾ ਵਿਖੇ ਕੀਤੀ ਗਈ ਵਧੀਕ ਡਿਪਟੀ ਕਮਿਸ਼ਨਰ ਦੀ ਨਿਯੁਕਤੀ ਸੰਬੰਧੀ ਹੁਸ਼ਿਆਰਪੁਰ ਦੇ ਵਕੀਲ ਭਾਈਚਾਰੇ ਵਲੋਂ ਵਧੀਕ ਡਿਪਟੀ ਕਮਿਸ਼ਨਰ ਦਸੂਹਾ ਨੂੰ ਕੋਰਟ ਕੇਸ ਜਿਹੜੇ ਹੁਸ਼ਿਆਰਪੁਰ ਵਿਖੇ ਚੱਲਦੇ ਹਨ ਉਹ ਨਾ ਭੇਜਣ ਦੀ ਮੰਗ ਕੀਤੀ।

Ad Position 21
No active advertisement
ਅਜੀਤ ਡੈਸਕ 20-11-2026
ਹੁਸ਼ਿਆਰਪੁਰ, 19 ਨਵੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਵਲੋਂ ਪ੍ਰਧਾਨ ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ ਦੀ ਅਗਵਾਈ ’ਚ ਵਕੀਲਾਂ ਦੇ ਵਫ਼ਦ ਨੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਰਾਹੀਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੰਗ ਪੱਤਰ ਭੇਜਿਆ। ਇਸ ਮੌਕੇ ਹੁਸ਼ਿਆਰਪੁਰ ਜ਼ਿਲ੍ਹੇ ਦੀ ਤਹਿਸੀਲ ਦਸੂਹਾ ਵਿਖੇ ਕੀਤੀ ਗਈ ਵਧੀਕ ਡਿਪਟੀ ਕਮਿਸ਼ਨਰ ਦੀ ਨਿਯੁਕਤੀ ਸੰਬੰਧੀ ਹੁਸ਼ਿਆਰਪੁਰ ਦੇ ਵਕੀਲ ਭਾਈਚਾਰੇ ਵਲੋਂ ਵਧੀਕ ਡਿਪਟੀ ਕਮਿਸ਼ਨਰ ਦਸੂਹਾ ਨੂੰ ਕੋਰਟ ਕੇਸ ਜਿਹੜੇ ਹੁਸ਼ਿਆਰਪੁਰ ਵਿਖੇ ਚੱਲਦੇ ਹਨ ਉਹ ਨਾ ਭੇਜਣ ਦੀ ਮੰਗ ਕੀਤੀ। ਇਸ ਦੇ ਨਾਲ-ਨਾਲ ਹੁਸ਼ਿਆਰਪੁਰ ਜ਼ਿਲ੍ਹਾ ਹੈੱਡ ਕੁਆਰਟਰ ਵਿਖੇ ਕਮਿਸ਼ਨਰ ਜਲੰਧਰ ਦੀ ਕੈਂਪ ਕੋਰਟ 2 ਦਿਨਾਂ ਲਈ ਲਗਾਉਣ ਦੀ ਮੰਗ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਭਰੋਸਾ ਦਿੱਤਾ ਕਿ ਵਫ਼ਦ ਦੇ ਮੰਗ ਪੱਤਰ ਨੂੰ ਮੁੱਖ ਮੰਤਰੀ ਪੰਜਾਬ ਨੂੰ ਤੁਰੰਤ ਭੇਜਿਆ ਜਾਵੇਗਾ। ਇਸ ਮੌਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਕੋਈ ਵੀ ਲਿਖਤੀ ਭਰੋਸਾ ਨਾ ਮਿਲਣ ਤੱਕ ਸਾਰੀਆਂ ਰੈਵੀਨਿਊ ਅਦਾਲਤਾਂ ਦਾ ਕੰਮਕਾਜ ਮੁਕੰਮਲ ਠੱਪ ਕਰ ਦਿੱਤਾ ਹੈ। ਇਸ ਮੌਕੇ ਵਕੀਲ ਭਾਈਚਾਰੇ ਨੇ ਚਿਤਾਵਨੀ ਦਿੱਤੀ ਕਿ ਮਸਲੇ ਦਾ ਹੱਲ ਨਾ ਹੋਣ ’ਤੇ ਵੱਡਾ ਸੰਘਰਸ਼ ਕੀਤਾ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ। ਇਸ ਮੌਕੇ ਬਾਰ ਐਸੋਸੀਏਸ਼ਨ ਦੇ ਜਨਰਲ ਸਕੱਤਰ ਐਡਵੋਕੇਟ ਪੁਨੀਤ ਇੰਦਰ ਸਿੰਘ ਕੰਗ, ਮੀਤ ਪ੍ਰਧਾਨ ਐਡਵੋਕੇਟ ਮਾਨਿਕ ਡੋਗਰਾ, ਮੀਤ ਪ੍ਰਧਾਨ ਐਡਵੋਕੇਟ ਗੁਰਪ੍ਰੀਤ ਕੌਰ, ਮੈਂਬਰ ਬਾਰ ਕੌਂਸਲ ਐਡਵੋਕੇਟ ਰਜਨੀ ਨੰਦਾ, ਸਾਬਕਾ ਜਨਰਲ ਸਕੱਤਰ ਬਾਰ ਐਡਵੋਕੇਟ ਗੁਰਵੀਰ ਸਿੰਘ ਚੌਟਾਲਾ, ਸਾਬਕਾ ਮੀਤ ਪ੍ਰਧਾਨ ਐਡਵੋਕੇਟ ਵਿਕਰਮ ਸਿੰਘ, ਐਡਵੋਕੇਟ ਅਭਿਨਵ ਮਹਿੰਦਰੂ, ਐਡਵੋਕੇਟ ਵਿਕਲਪ ਵਤਸ, ਐਡਵੋਕੇਟ ਤਾਜਪ੍ਰੀਤ ਸਿੰਘ ਕੰਗ, ਐਡਵੋਕੇਟ ਅਭਿਨੰਦਨ ਸ਼ਰਮਾ, ਐਡਵੋਕੇਟ ਪ੍ਰੀਤੀ ਜੱਸਲ, ਐਡਵੋਕੇਟ ਵਰਿੰਦਰ ਹੀਰਾ, ਐਡਵੋਕੇਟ ਨਿਰਵੈਰ ਸਿੱਧੂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡੀ.ਏ.ਵੀ. ਬੀ.ਐੱਡ ਕਾਲਜ ਦਾ ਪੰਜਾਬ ਇੰਟਰ ਯੂਨੀਵਰਸਿਟੀ ਯੁਵਕ ਤੇ ਵਿਰਾਸਤੀ ਮੇਲੇ ’ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਦਸੂਹਾ ਵਿਖੇ ਵਿਧਾਇਕ ਕਰਮਵੀਰ ਸਿੰਘ ਘੁੰਮਣ ਨੇ ਸ਼ੁਕਰਾਨਾ ਰੋਡ ਸ਼ੋਅ ਰਾਹੀਂ ਵਜਾਇਆ ਚੋਣ ਬਿਗੁਲ ਪ੍ਰਾਚੀਨ ਪਾਂਡਵ ਸਰੋਵਰ ਤੋ...
Ad Position 24