ਡੀ.ਏ.ਵੀ. ਬੀ.ਐੱਡ ਕਾਲਜ ਦਾ ਪੰਜਾਬ ਇੰਟਰ ਯੂਨੀਵਰਸਿਟੀ ਯੁਵਕ ਤੇ ਵਿਰਾਸਤੀ ਮੇਲੇ ’ਚ ਸ਼ਾਨਦਾਰ ਪ੍ਰਦਰਸ਼ਨ
ਹੁਸ਼ਿਆਰਪੁਰ, 19 ਨਵੰਬਰ (ਬਲਜਿੰਦਰਪਾਲ ਸਿੰਘ)-ਡੀ. ਏ.
ਹੁਸ਼ਿਆਰਪੁਰ, 19 ਨਵੰਬਰ (ਬਲਜਿੰਦਰਪਾਲ ਸਿੰਘ)-ਡੀ.ਏ.ਵੀ. ਕਾਲਜ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਅਨੂਪ ਕੁਮਾਰ, ਸਕੱਤਰ ਆਰ.ਐਮ. ਭੱਲਾ ਅਤੇ ਕਾਲਜ ਸਕੱਤਰ ਐਡਵੋਕੇਟ ਨਵਰੋਜ ਸ਼ਰਮਾ ਦੇ ਮਾਰਗ ਦਰਸ਼ਨ ਅਤੇ ਕਾਲਜ ਪ੍ਰਿੰ. ਡਾ. ਵਿਧੀ ਭੱਲਾ ਦੀ ਅਗਵਾਈ ’ਚ ਚੱਲ ਰਹੀ ਸੰਸਥਾ ਡੀ.ਏ.ਵੀ. ਕਾਲਜ ਆਫ਼ ਐਜੂਕੇਸ਼ਨ ਹੁਸ਼ਿਆਰਪੁਰ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ’ਚ ਕਰਵਾਏ ਇੰਟਰ ਯੂਨੀਵਰਸਿਟੀ ਯੁਵਕ ਅਤੇ ਵਿਰਾਸਤੀ ਮੇਲੇ ’ਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਕਾਲਜ ਪ੍ਰਿੰਸੀਪਲ ਡਾ. ਵਿਧੀ ਭੱਲਾ ਨੇ ਦੱਸਿਆ ਕਿ ਇਸ ਮੇਲੇ ’ਚ ਕੁੱਲ 24 ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਡੀ.ਏ.ਵੀ. ਕਾਲਜ ਦੇ ਵਿਦਿਆਰਥੀਆਂ ਨੇ 4 ਇਨਾਮ ਹਾਸਿਲ ਕੀਤੇ, ਜੋ ਕਿ ਮਾਣ ਵਾਲੀ ਗੱਲ ਹੈ। ਉਨ੍ਹਾਂ ਕਿਹਾ ਕਿ ਅੱਜ ਤੱਕ ਕਿਸੇ ਵੀ ਅਧਿਆਪਕ ਸਿੱਖਿਆ ਨਾਲ ਸੰਬੰਧਿਤ ਸੰਸਥਾ ਨੇ ਇਸ ਇੰਟਰ ਯੂਨੀਵਰਸਿਟੀ ਮੇਲੇ ’ਚ ਇੰਨੇ ਇਨਾਮ ਪ੍ਰਾਪਤ ਨਹੀਂ ਕੀਤੇ। ਕਾਲਜ ਦੇ ਪ੍ਰਤਿਭਾਸ਼ਾਲੀ ਵਿਦਿਆਰਥੀਆਂ ਨੇ ਰੱਸਾ ਮੇਕਿੰਗ ’ਚ ਰੋਹਿਤ ਨੇ ਪਹਿਲਾ, ਖਿੱਦੋ ਮੇਕਿੰਗ ’ਚ ਭੁਪਿੰਦਰ ਕੌਰ ਤੇ ਬਾਗ਼ ’ਚ ਪਲਵੀ ਨੇ ਦੂਸਰਾ ਸਥਾਨ ਅਤੇ ਗੁੱਡੀਆਂ ਪਟੋਲੇ ’ਚ ਲਖਵੀਰ ਕੌਰ ਨੇ ਤੀਸਰਾ ਸਥਾਨ ਹਾਸਲ ਕਰਕੇ ਕਾਲਜ ਅਤੇ ਮਾਪਿਆਂ ਦਾ ਨਾਂਅ ਰੌਸ਼ਨ ਕੀਤਾ। ਕਾਲਜ ਪ੍ਰਧਾਨ ਡਾ. ਅਨੂਪ ਕੁਮਾਰ ਨੇ ਕਿਹਾ ਕਿ ਅਧਿਆਪਕ ਸਿੱਖਿਆ ਦਾ ਕਾਲਜ ਹੁੰਦੇ ਹੋਏ ਇੰਟਰ ਯੂਨੀਵਰਸਿਟੀ ਯੁਵਕ ਅਤੇ ਵਿਰਾਸਤੀ ਮੇਲੇ ਵਿਚ 4 ਇਨਾਮ ਹਾਸਲ ਕਰਨਾ ਕਾਲਜ ਦੀ ਵੱਡੀ ਉਪਲਬਧੀ ਹੈ ਅਤੇ ਇਸ ਸ਼ਾਨਦਾਰ ਜਿੱਤ ਲਈ ਕਾਲਜ ਪ੍ਰਿੰ. ਡਾ. ਵਿਧੀ ਭੱਲਾ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ। ਸਕੱਤਰ ਆਰ.ਐਮ. ਭੱਲਾ ਅਤੇ ਕਾਲਜ ਸਕੱਤਰ ਨਵਰੋਜ਼ ਸ਼ਰਮਾ ਨੇ ਵੀ ਵਿਦਿਆਰਥੀਆਂ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਭਵਿੱਖ ’ਚ ਸਫਲਤਾ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਪ੍ਰਿੰ. ਡਾ. ਵਿਧੀ ਭੱਲਾ ਨੇ ਜੇਤੂ ਵਿਦਿਆਰਥੀਆਂ ਅਤੇ ਵੱਖ-ਵੱਖ ਵੰਨਗੀਆਂ ਦੇ ਅਧਿਆਪਕ ਇੰਚਾਰਜਾਂ ਦੀ ਮਿਹਨਤ ਦੀ ਸ਼ਲਾਘਾ ਕੀਤੀ।