19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਮਾਸਟਰ ਅਤਰ ਸਿੰਘ ਬਣੇ ਬੀ.ਸੀ. ਵਿੰਗ ਪੰਜਾਬ ਦੇ ਦੋਆਬਾ ਜ਼ੋਨ ਤੋਂ ਵਾਈਸ ਪ੍ਰਧਾਨ

ਭੰਗਾਲਾ, 19 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਬੀ.

Ad Position 21
No active advertisement
ਅਜੀਤ ਡੈਸਕ 20-11-2026
ਭੰਗਾਲਾ, 19 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਬੀ.ਸੀ. ਵਿੰਗ ਪੰਜਾਬ ਦੇ ਪ੍ਰਧਾਨ ਅਤੇ ਸਾਬਕਾ ਮੰਤਰੀ ਪੰਜਾਬ ਹੀਰਾ ਸਿੰਘ ਗਾਬੜੀਆ ਵਲੋਂ ਮਾਸਟਰ ਅਤਰ ਸਿੰਘ ਨੂੰ ਬੀ.ਸੀ. ਵਿੰਗ ਪੰਜਾਬ ਵਿਚ ਦੋਆਬਾ ਜ਼ੋਨ ਦਾ ਵਾਈਸ ਪ੍ਰਧਾਨ ਨਿਯੁਕਤ ਕੀਤਾ ਹੈ। ਇਸ ਅਹਿਮ ਨਿਯੁਕਤੀ ’ਤੇ ਮੁਕੇਰੀਆਂ ਹਲਕੇ ਤੋਂ ਸੀਨੀਅਰ ਅਕਾਲੀ ਆਗੂ ਅਤੇ ਮੁਲਾਜ਼ਮ ਵਿੰਗ ਪੰਜਾਬ ਦੇ ਪ੍ਰਧਾਨ ਈਸ਼ਰ ਸਿੰਘ ਮੰਝਪੁਰ ਨੇ ਸੁਖਬੀਰ ਸਿੰਘ ਬਾਦਲ, ਹੀਰਾ ਸਿੰਘ ਗਾਬੜੀਆ, ਹਰਜਿੰਦਰ ਸਿੰਘ ਧਾਮੀ, ਸਿਕੰਦਰ ਸਿੰਘ ਮਲੂਕਾ ਅਤੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਲੱਖੀ ਗਿਲਜੀਆਂ ਦਾ ਧੰਨਵਾਦ ਕੀਤਾ । ਪਾਰਟੀ ਵਿਚ ਇਸ ਨਵੀਂ ਨਿਯੁਕਤੀ ’ਤੇ ਸਤਨਾਮ ਸਿੰਘ ਬੰਟੀ ਚੱਗਰ, ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਕੈਰੇ, ਵਰਿੰਦਰ ਲਗਵਾਲ ਹਲਕਾ ਇੰਚਾਰਜ, ਵਪਾਰ ਤੇ ਟਰੇਡ ਵਿੰਗ ਪੰਜਾਬ ਦੇ ਵਾਈਸ ਪ੍ਰਧਾਨ ਅੰਮ੍ਰਿਤਪਾਲ ਸਿੰਘ ਮੰਝਪੁਰ, ਸਰਕਲ ਪ੍ਰਧਾਨ ਅਮਰਜੀਤ ਸਿੰਘ ਨੁਸ਼ਹਿਰਾ, ਅਕਾਲੀ ਦਲ ਦੇ ਜ਼ਿਲ੍ਹਾ ਜਨਰਲ ਸਕੱਤਰ ਇੰਦਰਜੀਤ ਸਿੰਘ ਕਾਹਲੋਂ, ਵੀਰ ਸਿੰਘ, ਸਰਪੰਚ ਸੰਦੀਪ ਸਿੰਘ, ਰੌਸ਼ਨ ਖ਼ਾਨ ਕਿਸਾਨ ਆਗੂ, ਸਰਬਜੀਤ ਸਿੰਘ ਸਰਕਲ ਪ੍ਰਧਾਨ, ਸਵਰਨ ਸਿੰਘ ਕੋਟਲੀ ਸਰਕਲ ਪ੍ਰਧਾਨ, ਬਲਵਿੰਦਰ ਸਿੰਘ, ਕੇਵਲ ਕ੍ਰਿਸ਼ਨ, ਰੱਮੀ ਨੁਸ਼ਹਿਰਾ, ਸਵਰਨ ਸਿੰਘ ਉਮਰਪੁਰ, ਅਕਾਲੀ ਆਗੂ ਰਘੂਨੰਦਨ ਕਲੋਤਾ, ਹਰਬੰਤ ਸਿੰਘ ਸੋਨੂੰ, ਯੂਥ ਅਕਾਲੀ ਆਗੂ ਜਗਤਾਰ ਸਿੰਘ, ਜਥੇਦਾਰ ਮੋਹਨ ਸਿੰਘ ਤੇ ਹੋਰ ਕਈ ਆਗੂਆਂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਜਥੇ. ਤਾਰਾ ਸਿੰਘ ਸ਼ੇਖੂਪੁਰ ਨੇ ‘ਆਪ’ ਨੂੰ ਅਲਵਿਦਾ ਆਖਿਆ ਅਗਲੀ ਖ਼ਬਰ ਡੀ.ਏ.ਵੀ. ਬੀ.ਐੱਡ ਕਾਲਜ ਦਾ ਪੰਜਾਬ ਇੰਟਰ ਯੂਨੀਵਰਸਿਟੀ ਯੁਵਕ ਤੇ ਵਿਰਾਸਤੀ ਮੇਲੇ ’ਚ ਸ਼ਾਨਦਾਰ ਪ੍ਰਦਰਸ਼ਨ
Ad Position 24