21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਕਾਂਗਰਸ ਸਰਕਾਰ ਬਣਨ ’ਤੇ ਹੁਸ਼ਿਆਰਪੁਰ ਨੂੰ ਮੁੜ ਵਿਕਾਸ ਦੀ ਰਾਹ ’ਤੇ ਲਿਆਂਦਾ ਜਾਵੇਗਾ: ਸੁੰਦਰ ਸ਼ਾਮ ਅਰੋੜਾ

ਹੁਸ਼ਿਆਰਪੁਰ, 20 ਨਵੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਨ ’ਤੇ ਹੁਸ਼ਿਆਰਪੁਰ ਨੂੰ ਮੁੜ ਵਿਕਾਸ ਦੇ ਰਾਹ ’ਤੇ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਜਦੋਂ-ਜਦੋਂ ਵੀ ਸੂਬੇ ਵਿਚ ਕਾਂਗਰਸ ਦੀ ਸਰਕਾਰ ਬਣੀ ਹੈ, ਉਦੋਂ ਲੋਕਾਂ ਦੀ ਸਹੂਲਤ ਲਈ ਕਈ ਲੋਕ ਭਲਾਈ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ।

Ad Position 21
No active advertisement
ਅਜੀਤ ਡੈਸਕ 21-11-2026
ਹੁਸ਼ਿਆਰਪੁਰ, 20 ਨਵੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਕਿਹਾ ਕਿ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣਨ ’ਤੇ ਹੁਸ਼ਿਆਰਪੁਰ ਨੂੰ ਮੁੜ ਵਿਕਾਸ ਦੇ ਰਾਹ ’ਤੇ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਇਤਿਹਾਸ ਇਸ ਗੱਲ ਦਾ ਗਵਾਹ ਹੈ ਕਿ ਜਦੋਂ-ਜਦੋਂ ਵੀ ਸੂਬੇ ਵਿਚ ਕਾਂਗਰਸ ਦੀ ਸਰਕਾਰ ਬਣੀ ਹੈ, ਉਦੋਂ ਲੋਕਾਂ ਦੀ ਸਹੂਲਤ ਲਈ ਕਈ ਲੋਕ ਭਲਾਈ ਯੋਜਨਾਵਾਂ ਸ਼ੁਰੂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਸਾਲ 2022 ਵਿਚ ਜਦੋਂ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਸੀ, ਉਸ ਸਮੇਂ ਵੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਵਿਕਾਸ ਕਾਰਜਾਂ ਲਈ ਲਿਆਂਦੀ ਗਈ ਕਰੋੜਾਂ ਰੁਪਏ ਦੀ ਗ੍ਰਾਂਟ ਸਰਕਾਰ ਕੋਲ ਮੌਜੂਦ ਸੀ। ਉਸੇ ਰਕਮ ਨਾਲ ਆਮ ਆਦਮੀ ਪਾਰਟੀ ਦੇ ਆਗੂ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਦੇ ਰਹੇ। ਉਨ੍ਹਾਂ ਕਿਹਾ ਕਿ ਅੱਜ ਸ਼ਹਿਰ ਦੀਆਂ ਸੜਕਾਂ ਦੀ ਹਾਲਤ ਇੰਨੀ ਮਾੜੀ ਹੋ ਚੁੱਕੀ ਹੈ ਕਿ ਉਨ੍ਹਾਂ ’ਤੇ ਪੈਦਲ ਚੱਲਣਾ ਵੀ ਮੁਸ਼ਕਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਬਹੁਤ ਸਾਰੇ ਲੋਕ ਅੱਜ ਵੀ ਸੀਵਰੇਜ ਦੀ ਸਮੱਸਿਆ ਨਾਲ ਜੂਝ ਰਹੇ ਹਨ। ਸਿੱਖਿਆ ਕ੍ਰਾਂਤੀ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਸਰਕਾਰ ਦੇ ਰਾਜ ਵਿਚ ਕਈ ਸਰਕਾਰੀ ਸਕੂਲਾਂ ਵਿਚ ਅਧਿਆਪਕਾਂ ਦੀਆਂ ਕਈ-ਕਈ ਅਸਾਮੀਆਂ ਖ਼ਾਲੀ ਪਈਆਂ ਹਨ। ਉਨ੍ਹਾਂ ਕਿਹਾ ਕਿ 2027 ’ਚ ਸੂਬਾ ਵਾਸੀ ਕਾਂਗਰਸ ਦੀ ਸਰਕਾਰ ਬਣਾਉਣ ਲਈ ਤਿਆਰ ਬੈਠੇ ਹਨ।
Ad Position 22
No active advertisement
ਪਿਛਲੀ ਖ਼ਬਰ ਐਡਵੋਕੇਟ ਸਿੱਧੂ ਨੰਗਲ ਬਿਹਾਲਾਂ ਵਿਖੇ ਹਨੂੰਮਾਨ ਮੰਦਰ ’ਚ ਹੋਏ ਨਤਮਸਤਕ ਅਗਲੀ ਖ਼ਬਰ ਸਹਾਇਕ ਇੰਸਪੈਕਟਰ ਸਤਨਾਮ ਸਿੰਘ ਨੂੰ ਮਿਲੀ ਇੰਸਪੈਕਟਰ ਵਜੋਂ ਪਦਉੱਨਤੀ
Ad Position 24