ਗੁਰਦੁਆਰਾ ਸਰਬ ਧਰਮ ਪ੍ਰਕਾਸ਼ ਮੰਝਪੁਰ ਵਿਖੇ ਪ੍ਰਕਾਸ਼ ਪੁਰਬ ਭਲਕੇ ਮਨਾਇਆ ਜਾਵੇਗਾ-ਭਾਈ ਦਿਲਾਵਰ ਸਿੰਘ ਮੰਝਪੁਰ
ਭੰਗਾਲਾ, 20 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸਰਬ ਧਰਮ ਪ੍ਰਕਾਸ਼ ਮੰਝਪੁਰ ਵਿਖੇ 22 ਨਵੰਬਰ ਦਿਨ ਐਤਵਾਰ ਨੂੰ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾਵੇਗਾ। ਇਸ ਪਵਿੱਤਰ ਦਿਹਾੜੇ ਨੂੰ ਮੁੱਖ ਰੱਖਦਿਆਂ ਸੰਤ ਹਰਜਿੰਦਰ ਸਿੰਘ ਮੰਝਪੁਰ ਵਾਲਿਆਂ ਦੀ ਰਹਿਨੁਮਾਈ ਹੇਠ ਸ਼ੁੱਕਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ।
ਭੰਗਾਲਾ, 20 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਗੁਰਦੁਆਰਾ ਸਰਬ ਧਰਮ ਪ੍ਰਕਾਸ਼ ਮੰਝਪੁਰ ਵਿਖੇ 22 ਨਵੰਬਰ ਦਿਨ ਐਤਵਾਰ ਨੂੰ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾਵੇਗਾ। ਇਸ ਪਵਿੱਤਰ ਦਿਹਾੜੇ ਨੂੰ ਮੁੱਖ ਰੱਖਦਿਆਂ ਸੰਤ ਹਰਜਿੰਦਰ ਸਿੰਘ ਮੰਝਪੁਰ ਵਾਲਿਆਂ ਦੀ ਰਹਿਨੁਮਾਈ ਹੇਠ ਸ਼ੁੱਕਰਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਭਾਈ ਦਿਲਾਵਰ ਸਿੰਘ ਮੰਝਪੁਰ ਨੇ ਦੱਸਿਆ ਕਿ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ 22 ਨਵੰਬਰ ਨੂੰ ਸਵੇਰੇ 5.15 ਵਜੇ ’ਤੇ ਪਾਏ ਜਾਣਗੇ। ਉਪਰੰਤ ਮਹਾਨ ਕੀਰਤਨ ਦੀਵਾਨ ਸਜਾਏ ਜਾਣਗੇ, ਜਿਸ ਵਿਚ ਬਾਹਰੋਂ ਪਹੁੰਚ ਰਹੇ ਮਹਾਂਪੁਰਖ ਅਤੇ ਸੰਤ ਹਰਜਿੰਦਰ ਸਿੰਘ ਜੀ ਵਲੋਂ ਆਪਣੇ ਵਡਮੁੱਲੇ ਵਿਚਾਰਾਂ ਤੇ ਗੁਰਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਉਨ੍ਹਾਂ ਸਮੂਹ ਇਲਾਕਾ ਨਿਵਾਸੀਆਂ ਅਤੇ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਇਸ ਪਵਿੱਤਰ ਸਮਾਗਮ ਵਿਚ ਸ਼ਾਮਿਲ ਹੋ ਕੇ ਗੁਰੂ ਘਰ ਦੀਆਂ ਖ਼ੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਕੀਤੀ।