ਸਤਨਾਮ ਸਿੰਘ ਖੁਣ-ਖੁਣ ਕਲਾ ਨੂੰ ਸਦਮਾ, ਮਾਤਾ ਦਾ ਦਿਹਾਂਤ
ਦਸੂਹਾ, 20 ਨਵੰਬਰ (ਭੁੱਲਰ)-ਅਕਾਲ ਸਹਾਇ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਸਤਨਾਮ ਸਿੰਘ ਖੁਣ-ਖੁਣ ਕਲਾ ਨੂੰ ਉਸ ਵੇਲੇ ਭਾਰੀ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੀ ਮਾਤਾ ਪ੍ਰੇਮ ਕੌਰ ਦਾ ਦਿਹਾਂਤ ਹੋ ਗਿਆ, ਉਹ 82 ਵਰ੍ਹਿਆਂ ਦੇ ਸਨ। ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲੇ ਆ ਰਹੇ ਸਨ।
ਦਸੂਹਾ, 20 ਨਵੰਬਰ (ਭੁੱਲਰ)-ਅਕਾਲ ਸਹਾਇ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਸਤਨਾਮ ਸਿੰਘ ਖੁਣ-ਖੁਣ ਕਲਾ ਨੂੰ ਉਸ ਵੇਲੇ ਭਾਰੀ ਸਦਮਾ ਪਹੁੰਚਿਆ ਜਦੋਂ ਉਨ੍ਹਾਂ ਦੀ ਮਾਤਾ ਪ੍ਰੇਮ ਕੌਰ ਦਾ ਦਿਹਾਂਤ ਹੋ ਗਿਆ, ਉਹ 82 ਵਰ੍ਹਿਆਂ ਦੇ ਸਨ। ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਚੱਲੇ ਆ ਰਹੇ ਸਨ। ਅੱਜ ਉਨ੍ਹਾਂ ਦਾ ਅੰਤਿਮ ਸੰਸਕਾਰ ਉਨ੍ਹਾਂ ਦੇ ਜੱਦੀ ਪਿੰਡ ਖੁਣਖੁਣ ਕਲਾਂ ਵਿਖੇ ਧਾਰਮਿਕ ਰਸਮਾਂ ਅਨੁਸਾਰ ਕਰ ਦਿੱਤਾ ਗਿਆ। ਇਸ ਮੌਕੇ ਅਰਦਾਸ ਪਰਮਜੀਤ ਸਿੰਘ ਵਲੋਂ ਕੀਤੀ ਗਈ ਜਦਕਿ ਉਨਾਂ ਦੀ ਚਿਖਾ ਨੂੰ ਮੁੱਖ ਅਗਨੀ ਉਨ੍ਹਾਂ ਦੇ ਹੋਣਹਾਰ ਸਪੁੱਤਰ ਗੁਰਵਿੰਦਰ ਸਿੰਘ ਅਤੇ ਸਤਨਾਮ ਸਿੰਘ ਪ੍ਰਧਾਨ ਅਕਾਲ ਸਾਹਿਬ ਵੈਲਫੇਅਰ ਸੁਸਾਇਟੀ ਵਲੋਂ ਦਿਖਾਈ ਗਈ। ਉਨ੍ਹਾਂ ਦੀ ਅੰਤਿਮ ਯਾਤਰਾ ਵਿਚ ਉਘੇ ਸਮਾਜ ਸੇਵਕ ਰਵਿੰਦਰ ਪਾਲ ਸਿੰਘ ਗੋਰਾ ਟਾਂਡਾ, ਸੁਰਿੰਦਰ ਸਿੰਘ ਪੱਪੂ ਖੁਣ ਖੁਣ ਕਲਾਂ, ਅਸ਼ੋਕ ਕੁਮਾਰ, ਮਨਜੀਤ ਸਿੰਘ, ਗੁਰਦੀਪ ਸਿੰਘ ਦਸੂਹਾ, ਨਿਰਮਲ ਸਿੰਘ ਸਾਬਕਾ ਸਰਪੰਚ, ਪਰਮਜੀਤ ਸਿੰਘ, ਰਿੱਕੀ ਸੈਣੀ, ਸਾਬਕਾ ਪ੍ਰਿੰਸੀਪਲ ਇੰਦਰਜੀਤ ਸਿੰਘ, ਮਹਿੰਦਰ ਸਿੰਘ ਦਸੂਹਾ, ਰਮਨਦੀਪ ਸਿੰਘ, ਰਵਿੰਦਰ ਸਿੰਘ, ਅਵਤਾਰ ਸਿੰਘ ਖਾਨਪੁਰ, ਕਸ਼ਮੀਰ ਸਿੰਘ, ਜਸਵਿੰਦਰ ਸਿੰਘ, ਰਣਜੀਤ ਕੌਰ, ਮਨਪ੍ਰੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿਚ ਸ਼ਖ਼ਸੀਅਤਾਂ ਹਾਜ਼ਰ ਸਨ।