20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਬਲਾਕ ਪੱਧਰੀ ਵਿੱਦਿਅਕ ਮੁਕਾਬਲਿਆਂ ’ਚ ਭਾਗੜਾਂ ਸਕੂਲ ਦੇ ਵਿਦਿਆਰਥੀ ਰਹੇ ਮੋਹਰੀ

ਨੰਗਲ ਬਿਹਾਲਾਂ, 20 ਨਵੰਬਰ (ਵਿਨੋਦ ਮਹਾਜਨ)- ਸਿੱਖਿਆ ਵਿਭਾਗ ਵਲੋਂ ਕਰਵਾਏ ਜਾ ਰਹੇ ਬਲਾਕ ਪੱਧਰੀ ਵਿੱਦਿਅਕ ਅਤੇ ਸਹਿ-ਵਿੱਦਿਅਕ ਮੁਕਾਬਲਿਆਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਭਾਗੜਾਂ (ਕਲੱਸਟਰ ਸਿੰਘੋਵਾਲ) ਬਲਾਕ ਹਾਜੀਪੁਰ ਜ਼ਿਲ੍ਹਾ ਹੁਸ਼ਿਆਰਪੁਰ ਦੇ ਬੱਚਿਆਂ ਵਲੋਂ ਸੀ. ਐਚ.

Ad Position 21
No active advertisement
ਅਜੀਤ ਡੈਸਕ 21-11-2026
ਨੰਗਲ ਬਿਹਾਲਾਂ, 20 ਨਵੰਬਰ (ਵਿਨੋਦ ਮਹਾਜਨ)- ਸਿੱਖਿਆ ਵਿਭਾਗ ਵਲੋਂ ਕਰਵਾਏ ਜਾ ਰਹੇ ਬਲਾਕ ਪੱਧਰੀ ਵਿੱਦਿਅਕ ਅਤੇ ਸਹਿ-ਵਿੱਦਿਅਕ ਮੁਕਾਬਲਿਆਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਭਾਗੜਾਂ (ਕਲੱਸਟਰ ਸਿੰਘੋਵਾਲ) ਬਲਾਕ ਹਾਜੀਪੁਰ ਜ਼ਿਲ੍ਹਾ ਹੁਸ਼ਿਆਰਪੁਰ ਦੇ ਬੱਚਿਆਂ ਵਲੋਂ ਸੀ. ਐਚ. ਟੀ. ਮਨਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਕੂਲ ਮੁਖੀ ਅਜਿੰਦਰ ਸਿੰਘ ਅਤੇ ਮੈਡਮ ਰੇਨੂੰ ਦੀ ਅਗਵਾਈ ਹੇਠ ਵਧ ਚੜ੍ਹ ਕੇ ਹਿੱਸਾ ਲਿਆ। ਸੰਧਵਾਲ ਵਿਖੇ ਆਯੋਜਿਤ ਇਨ੍ਹਾਂ ਮੁਕਾਬਲਿਆਂ ਵਿਚ ਭਾਗੜਾਂ ਸਕੂਲ ਦੇ ਬੱਚਿਆਂ ਨੇ ਵਧੀਆ ਪ੍ਰਦਰਸ਼ਨ ਕਰਦੇ ਹੋਏ ਭਾਸ਼ਣ ਮੁਕਾਬਲੇ ਵਿਚ ਦੀਪਤੀ ਚੌਧਰੀ ਨੇ ਪਹਿਲਾ ਸਥਾਨ, ਰਾਜਵਿੰਦਰ ਕੌਰ ਨੇ ਪੇਂਟਿੰਗ ਮੁਕਾਬਲੇ ਵਿੱਚ ਪਹਿਲਾ ਸਥਾਨ, ਕਹਾਣੀ ਸੁਣਾਉਣ ਵਿੱਚ ਪ੍ਰਭਜੋਤ ਕੌਰ ਨੇ ਪਹਿਲਾ ਸਥਾਨ ਅਤੇ ਕਵਿਤਾ ਗਾਇਨ ਮੁਕਾਬਲੇ ਵਿਚ ਤਨਵੀ ਵਸ਼ਿਸ਼ਟ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਬੱਚਿਆਂ ਦੀ ਇਸ ਪ੍ਰਾਪਤੀ ਤੇ ਸ਼ੁਭਕਾਮਨਾਵਾਂ ਅਤੇ ਆਸ਼ੀਰਵਾਦ ਦਿੰਦੇ ਹੋਏ ਸਕੂਲ ਮੁਖੀ ਅਜਿੰਦਰ ਸਿੰਘ ਨੇ ਕਿਹਾ ਮਿਹਨਤ ਅਤੇ ਲਗਨ ਹੀ ਸਫ਼ਲਤਾ ਦੀ ਕੂੰਜੀ ਹੈ ਅਤੇ ਜ਼ਿੰਦਗੀ ਵਿਚ ਵੱਡੇ ਟੀਚੇ ਹਾਸਲ ਕਰਨ ਲਈ ਅਨੁਸ਼ਾਸਨ, ਲਗਨ ਅਤੇ ਸਖ਼ਤ ਮਿਹਨਤ ਜ਼ਰੂਰੀ ਹੈ।
Ad Position 22
No active advertisement
ਪਿਛਲੀ ਖ਼ਬਰ ‘ਆਪ’ ਆਗੂ ਦੀ ਦੁਕਾਨ ਅੱਗੇ ਬਣਾਏ ਛੱਪਰ ਨੂੰ ਸ਼ਰਾਰਤੀ ਅਨਸਰਾਂ ਨੇ ਲਗਾਈ ਅੱਗ, ਭਾਰੀ ਨੁਕਸਾਨ ਅਗਲੀ ਖ਼ਬਰ ਸਤਨਾਮ ਸਿੰਘ ਖੁਣ-ਖੁਣ ਕਲਾ ਨੂੰ ਸਦਮਾ, ਮਾਤਾ ਦਾ ਦਿਹਾਂਤ
Ad Position 24