20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਕਿਸਾਨਾਂ ਨੇ ਸ਼ੂਗਰ ਮਿੱਲ ਮੁਕੇਰੀਆਂ ਸਾਹਮਣੇ ਕੇਨ ਕਮਿਸ਼ਨਰ ਦਾ ਪੁਤਲਾ ਫੂਕਿਆ

ਐਮਾਂ ਮਾਂਗਟ, 20 ਨਵੰਬਰ (ਗੁਰਾਇਆ)-ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਪਿਛਲੇ ਕਾਫ਼ੀ ਦਿਨਾਂ ਤੋਂ ਸ਼ੂਗਰ ਮਿਲ ਮੁਕੇਰੀਆਂ ਦੇ ਅੱਗੇ ਪਿਛਲੇ ਕਾਫ਼ੀ ਦਿਨਾਂ ਤੋਂ ਸ਼ੂਗਰ ਮਿਲਾਂ ਨੂੰ ਚਲਾਉਣ ਅਤੇ ਗੰਨੇ ਦਾ ਰੇਟ ਨੂੰ ਵਧਾਉਣ ਲਈ ਧਰਨਾ ਲਗਾਇਆ ਹੋਇਆ ਹੈ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਪੰਜਾਬ ਦੀ ਸਰਕਾਰ ਹਰ ਸਾਲ ਹੀ ਕਿਸਾਨਾਂ ਨੂੰ ਧਰਨੇ ਲਗਾਉਣ ਲਈ ਮਜਬੂਰ ਕਰਦੀ ਹੈ।

Ad Position 21
No active advertisement
ਅਜੀਤ ਡੈਸਕ 21-11-2026
ਐਮਾਂ ਮਾਂਗਟ, 20 ਨਵੰਬਰ (ਗੁਰਾਇਆ)-ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਪਿਛਲੇ ਕਾਫ਼ੀ ਦਿਨਾਂ ਤੋਂ ਸ਼ੂਗਰ ਮਿਲ ਮੁਕੇਰੀਆਂ ਦੇ ਅੱਗੇ ਪਿਛਲੇ ਕਾਫ਼ੀ ਦਿਨਾਂ ਤੋਂ ਸ਼ੂਗਰ ਮਿਲਾਂ ਨੂੰ ਚਲਾਉਣ ਅਤੇ ਗੰਨੇ ਦਾ ਰੇਟ ਨੂੰ ਵਧਾਉਣ ਲਈ ਧਰਨਾ ਲਗਾਇਆ ਹੋਇਆ ਹੈ। ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਪੰਜਾਬ ਦੀ ਸਰਕਾਰ ਹਰ ਸਾਲ ਹੀ ਕਿਸਾਨਾਂ ਨੂੰ ਧਰਨੇ ਲਗਾਉਣ ਲਈ ਮਜਬੂਰ ਕਰਦੀ ਹੈ। ਸਰਕਾਰ ਨੇ ਕਦੇ ਵੀ ਸ਼ੂਗਰ ਮਿੱਲਾਂ ਨੂੰ ਚਲਾਉਣ ਅਤੇ ਗੰਨੇ ਦੇ ਭਾਅ ਨੂੰ ਵਧਾਉਣ ਲਈ ਕੋਈ ਵੀ ਤਾਰੀਖ਼ ਨਿਰਧਾਰਿਤ ਨਹੀਂ ਕੀਤੀ ਜਿਸ ਕਰਕੇ ਕਿਸਾਨ ਮਜਬੂਰੀ ਬੱਸ ਹੀ ਧਰਨੇ ਪ੍ਰਦਰਸ਼ਨ ਕਰਕੇ ਪੰਜਾਬ ਸਰਕਾਰ ਅਤੇ ਸ਼ੂਗਰ ਮਿੱਲਾਂ ਅੱਗੇ ਧਰਨੇ ਲਗਾਉਣੇ ਪੈਂਦੇ ਹਨ। ਕਿਸਾਨਾਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਸ਼ੂਗਰ ਮਿੱਲਾਂ ਨੂੰ ਚਲਾਉਣ ਲਈ ਅਤੇ ਗੰਨੇ ਦੇ ਰੇਟ ਨੂੰ ਤੈਅ ਕਰਕੇ ਇੱਕ ਮਹੀਨਾ ਪਹਿਲਾਂ ਹੀ ਚਲਾਉਣ ਦਾ ਨੋਟੀਫ਼ਿਕੇਸ਼ਨ ਜਾਰੀ ਹੋ ਜਾਣਾ ਚਾਹੀਦਾ ਹੈ ਜਿਸ ਕਰਕੇ ਕੋਈ ਵੀ ਪ੍ਰੇਸ਼ਾਨੀ ਪੇਸ਼ ਨਾ ਆਵੇ। ਇਸ ਦੌਰਾਨ ਹੀ ਕਿਸਾਨ ਆਗੂਆਂ ਨੇ ਕਿਹਾ ਕਿ ਅੱਜ ਸ਼ੂਗਰ ਕੇਨ ਕੰਟਰੋਲ ਬੋਰਡ ਪੰਜਾਬ ਚਿੱਟਾ ਹਾਥੀ ਸਾਬਤ ਹੋ ਰਿਹਾ ਹੈ ਜਿਸ ਦਾ ਅੱਜ ਕਿਸਾਨਾਂ ਵਲੋਂ ਪੁਤਲਾ ਵੀ ਫੁਕਿਆ ਗਿਆ। ਕਿਸਾਨਾਂ ਦੀ ਮੰਗ ਹੈ ਕਿ ਗੰਨਾਂ ਕਾਸ਼ਤਕਾਰਾਂ ਨੂੰ ਇਕ ਸਾਲ ਪਹਿਲਾਂ ਰੇਟ ਅਤੇ ਸ਼ੂਗਰ ਮਿੱਲਾਂ ਨੂੰ ਚਲਾਉਣ ਲਈ ਮਿਤੀ ਦੱਸੀ ਜਾਵੇ। ਇਸ ਮੌਕੇ ਕਿਸਾਨ ਬਲਵਿੰਦਰ ਸਿੰਘ, ਸੁਲੱਖਣ ਸਿੰਘ, ਦਲੀਪ ਸਿੰਘ, ਵਿਜੇ ਬਹਿਬਲ ਮੰਜ, ਰਵੇਲ ਸਿੰਘ, ਜੋਧ ਸਿੰਘ, ਮਨਦੀਪ ਸਿੰਘ, ਤਰਸੇਮ ਸਿੰਘ, ਜਗਦੀਸ਼ ਰਾਜਾ ਸੇਠ, ਆਦਿ ਕਿਸਾਨ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬਿਨਾਂ ਦਸਤਾਵੇਜ਼ਾਂ ਤੋਂ ਸੜਕਾਂ ’ਤੇ ਚਲ ਰਹੀਆਂ ਨੇ ਮੋਟਰਸਾਈਕਲ ਵਾਲੀਆਂ ਜੁਗਾੜੂ ਰੇਹੜੀਆਂ, ਪ੍ਰਸ਼ਾਸਨ ਬੇਖ਼ਬਰ ਅਗਲੀ ਖ਼ਬਰ ‘ਆਪ’ ਆਗੂ ਦੀ ਦੁਕਾਨ ਅੱਗੇ ਬਣਾਏ ਛੱਪਰ ਨੂੰ ਸ਼ਰਾਰਤੀ ਅਨਸਰਾਂ ਨੇ ਲਗਾਈ ਅੱਗ, ਭਾਰੀ ਨੁਕਸਾਨ
Ad Position 24