20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਰੰਜਿਸ਼ ਦੇ ਚੱਲਦਿਆਂ ਨੌਜਵਾਨ ’ਤੇ ਚਲਾਈਆਂ ਗੋਲੀਆਂ, ਵਾਲ-ਵਾਲ ਬਚਿਆ

ਹੁਸ਼ਿਆਰਪੁਰ, 20 ਨਵੰਬਰ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਵਿਖੇ ਦੁਸਹਿਰਾ ਗਰਾਊਂਡ ਨਜ਼ਦੀਕ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਪੁਰਾਣੀ ਰੰਜਿਸ਼ ਦੇ ਚੱਲਦਿਆਂ ਕੁੱਝ ਨੌਜਵਾਨਾਂ ਨੇ ਇਕ ਨੌਜਵਾਨ ’ਤੇ ਗੋਲੀਆਂ ਚਲਾ ਦਿੱਤੀਆਂ, ਹਾਲਾਂਕਿ ਇਸ ਘਟਨਾ ਦੌਰਾਨ ਨੌਜਵਾਨ ਵਾਲ-ਵਾਲ ਬਚ ਗਿਆ। ਇਸ ਸੰਬੰਧੀ ਪੀੜਤ ਨੌਜਵਾਨ ਰਾਹੁਲ ਵਾਸੀ ਮੁਹੱਲਾ ਬਹਾਦਰਪੁਰ ਨੇ ਦੱਸਿਆ ਕਿ ਕੁੱਝ ਸਮਾਂ ਪਹਿਲਾਂ ਇਕ ਲੜਾਈ ਹੋਈ ਸੀ।

Ad Position 21
No active advertisement
ਅਜੀਤ ਡੈਸਕ 21-11-2026
ਹੁਸ਼ਿਆਰਪੁਰ, 20 ਨਵੰਬਰ (ਬਲਜਿੰਦਰਪਾਲ ਸਿੰਘ)-ਹੁਸ਼ਿਆਰਪੁਰ ਵਿਖੇ ਦੁਸਹਿਰਾ ਗਰਾਊਂਡ ਨਜ਼ਦੀਕ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਪੁਰਾਣੀ ਰੰਜਿਸ਼ ਦੇ ਚੱਲਦਿਆਂ ਕੁੱਝ ਨੌਜਵਾਨਾਂ ਨੇ ਇਕ ਨੌਜਵਾਨ ’ਤੇ ਗੋਲੀਆਂ ਚਲਾ ਦਿੱਤੀਆਂ, ਹਾਲਾਂਕਿ ਇਸ ਘਟਨਾ ਦੌਰਾਨ ਨੌਜਵਾਨ ਵਾਲ-ਵਾਲ ਬਚ ਗਿਆ। ਇਸ ਸੰਬੰਧੀ ਪੀੜਤ ਨੌਜਵਾਨ ਰਾਹੁਲ ਵਾਸੀ ਮੁਹੱਲਾ ਬਹਾਦਰਪੁਰ ਨੇ ਦੱਸਿਆ ਕਿ ਕੁੱਝ ਸਮਾਂ ਪਹਿਲਾਂ ਇਕ ਲੜਾਈ ਹੋਈ ਸੀ। ਉਸ ਲੜਾਈ ’ਚ ਉਸ ਨੇ ਆਪਣੇ ਦੋਸਤ ਦਾ ਰਾਜ਼ੀਨਾਮਾ ਕਰਵਾ ਦਿੱਤਾ ਸੀ, ਪ੍ਰੰਤੂ ਦੂਸਰੀ ਧਿਰ ਵਲੋਂ ਇਸ ਗੱਲ ਨੂੰ ਲੈ ਕੇ ਉਸ ਨਾਲ ਰੰਜਿਸ਼ ਰੱਖੀ ਜਾ ਰਹੀ ਸੀ। ਪੀੜਤ ਨੌਜਵਾਨ ਨੇ ਦੱਸਿਆ ਕਿ ਜਦੋਂ ਉਹ ਦੁਸਹਿਰਾ ਗਰਾਊਂਡ ਨਜ਼ਦੀਕ ਮੌਜੂਦ ਸੀ ਤਾਂ ਉਕਤ ਰੰਜਿਸ਼ ਦੇ ਚੱਲਦਿਆਂ ਕੁੱਝ ਨੌਜਵਾਨਾਂ ਨੇ ਉਸ ਨੂੰ ਜਾਨੋਂ ਮਾਰ ਦੇਣ ਦੀ ਨੀਅਤ ਨਾਲ ਉਸ ’ਤੇ ਗੋਲੀਆਂ ਚਲਾ ਦਿੱਤੀਆਂ ਅਤੇ ਫ਼ਰਾਰ ਹੋ ਗਏ, ਪ੍ਰੰਤੂ ਖ਼ੁਸ਼ਕਿਸਮਤੀ ਨਾਲ ਉਹ ਬਚ ਗਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਸਿਟੀ ਦੇ ਐਸ.ਐਚ.ਓ. ਅਨਿਲ ਕੁਮਾਰ ਨੇ ਪੁਲਿਸ ਪਾਰਟੀ ਸਮੇਤ ਮੌਕੇ ‘ਤੇ ਪਹੁੰਚ ਕੇ ਘਟਨਾ ਸਥਾਨ ਦਾ ਜਾਇਜ਼ਾ ਲਿਆ। ਪੁਲਿਸ ਅਨੁਸਾਰ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜਲਦ ਕਥਿਤ ਦੋਸ਼ੀਆਂ ਦੀ ਪਹਿਚਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਥਾਣਾ ਸਿਟੀ ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Ad Position 22
No active advertisement
ਪਿਛਲੀ ਖ਼ਬਰ ਪਿੰਡਾਂ ’ਚ ਬਣਾਏ ਗਏ ਖੇਡ ਸਟੇਡੀਅਮਾਂ ਦੇ ਨਾਂਅ ’ਤੇ ਹੋਏ ਕਥਿਤ ਘਪਲੇ ਦੀ ਉੱਚ ਪੱਧਰੀ ਜਾਂਚ ਹੋਵੇ-ਵਿਜੇ ਭਾਟੀਆ ਅਗਲੀ ਖ਼ਬਰ ਬਿਨਾਂ ਦਸਤਾਵੇਜ਼ਾਂ ਤੋਂ ਸੜਕਾਂ ’ਤੇ ਚਲ ਰਹੀਆਂ ਨੇ ਮੋਟਰਸਾਈਕਲ ਵਾਲੀਆਂ ਜੁਗਾੜੂ ਰੇਹੜੀਆਂ, ਪ੍ਰਸ਼ਾਸਨ ਬੇਖ਼ਬਰ
Ad Position 24