21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਵਿਸ਼ੇਸ਼ ਲੋਕ ਅਦਾਲਤ ’ਚ 554 ਕੇਸਾਂ ’ਚੋਂ 226 ਕੇਸਾਂ ਦਾ ਮੌਕੇ ’ਤੇ ਨਿਪਟਾਰਾ

ਹੁਸ਼ਿਆਰਪੁਰ, 21 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਹੁਸ਼ਿਆਰਪੁਰ ਵਲੋਂ ਪੰਜਾਬ ਸਟੇਟ ਕਾਨੂੰਨੀ ਸੇਵਾਵਾਂ ਅਥਾਰਿਟੀ ਐਸ. ਏ.

Ad Position 21
No active advertisement
ਵਿਸ਼ੇਸ਼ ਲੋਕ ਅਦਾਲਤ ਦੌਰਾਨ ਕੇਸਾਂ ਦਾ ਨਿਪਟਾਰਾ ਕਰਦੇ ਹੋਏ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਹੁਸ਼ਿਆਰਪੁਰ ਰਜਿੰਦਰ ਅਗਰਵਾਲ ਤੇ ਜੱਜ । ਤਸਵੀਰ : ਹਮਸ਼ਾਇਨ ਸਟੂਡੀਓ 22-11-2026
ਹੁਸ਼ਿਆਰਪੁਰ, 21 ਨਵੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਹੁਸ਼ਿਆਰਪੁਰ ਵਲੋਂ ਪੰਜਾਬ ਸਟੇਟ ਕਾਨੂੰਨੀ ਸੇਵਾਵਾਂ ਅਥਾਰਿਟੀ ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅੱਜ ਜ਼ਿਲ੍ਹੇ ’ਚ ਦੂਜੀ ਵਿਸ਼ੇਸ਼ ਲੋਕ ਅਦਾਲਤ ਲਗਾਈ ਗਈ। ਇਸ ਲੋਕ ਅਦਾਲਤ ’ਚ ਐਨ.ਆਈ ਐਕਟ ਕੇਸਾ ਅਧੀਨ ਧਾਰਾ 138, ( ਲੰਬਿਤ) ਕੇਸ ਰੱਖੇ ਗਏ। ਇਹ ਲੋਕ ਅਦਾਲਤ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਹੁਸ਼ਿਆਰਪੁਰ ਰਜਿੰਦਰ ਅਗਰਵਾਲ ਦੀ ਯੋਗ ਅਗਵਾਈ ਹੇਠਾਂ ਲਗਾਈ ਗਈ ਹੈ। ਇਸ ਲੋਕ ਅਦਾਲਤ ’ਚ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਜ਼ਿਲ੍ਹਾ ਪੱਧਰ ਅਤੇ ਸਬ ਡਵੀਜ਼ਨ ਪੱਧਰ ’ਤੇ ਜੁਡੀਸ਼ੀਅਲ ਕੋਰਟਾਂ ਦੇ ਕੁੱਲ 10 ਬੈਂਚ ਬਣਾਏ ਗਏ, ਜਿਨ੍ਹਾਂ ’ਚੋਂ ਹੁਸ਼ਿਆਰਪੁਰ ਜੁਡੀਸ਼ੀਅਲ ਕੋਰਟਾਂ ਦੇ 04 ਬੈਂਚ, ਸਬ ਡਵੀਜ਼ਨ ਦਸੂਹਾ ਵਿਖੇ 02 ਬੈਂਚ, ਮੁਕੇਰੀਆਂ ਵਿਖੇ 03 ਅਤੇ ਗੜ੍ਹਸ਼ੰਕਰ ਵਿਖੇ 01 ਬੈਂਚ ਦਾ ਗਠਨ ਕੀਤਾ ਗਿਆ। ਜ਼ਿਲ੍ਹਾ ਹੁਸ਼ਿਆਰਪੁਰ ਦੀ ਵਿਸ਼ੇਸ਼ ਲੋਕ ਅਦਾਲਤ ’ਚ 554 ਕੇਸਾਂ ਦੀ ਸੁਣਵਾਈ ਹੋਈ, 226 ਕੇਸਾਂ ਦਾ ਮੌਕੇ ‘ਤੇ ਨਿਪਟਾਰਾ ਕੀਤਾ ਅਤੇ ਧਿਰਾਂ ਦੇ ਕੁੱਲ 47669555 ਰੁਪਏ ਦੇ ਐਵਾਰਡ ਪਾਸ ਕੀਤੇ ਗਏ। ਇਸ ਲੋਕ ਅਦਾਲਤ ਵਿਚ ਇੱਕ ਫ਼ੌਜਦਾਰੀ ਅਪੀਲ, ਜੋ ਕਿ ਜੁਡੀਸ਼ੀਅਲ ਮੈਜਿਸਟਰੇਟ ਫ਼ਸਟ ਕਲਾਸ, ਦਸੂਹਾ ਵੱਲੋਂ 07 ਅਗਸਤ, 2023 ਨੂੰ ਸੁਣਾਏ ਗਏ ਫ਼ੈਸਲੇ ਦੇ ਵਿਰੁੱਧ ਦਾਇਰ ਕੀਤੀ ਗਈ ਸੀ, ਜਿਸ ਦਾ ਸੀ.ਆਈ.ਐਸ ਨੰਬਰ ਸੀ.ਆਰ .ਏ./244/2023, ਕੇਸ ਬਾਬਤ ਪਰਮਿੰਦਰ ਕੌਰ ਬਨਾਮ ਹਰਦੀਪ ਸਿੰਘ ਸੀ, ਜੋ ਕਿ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਦੀ ਧਾਰਾ 138 ਅਧੀਨ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੀ ਅਦਾਲਤ ਵਿਚ ਵਿਚਾਰ ਅਧੀਨ ਸੀ। ਇਸ ਵਿਵਾਦ ਦੀ ਸ਼ੁਰੂਆਤ ਸਾਲ 2019 ’ਚ ਹੋਈ ਸੀ, ਜਦੋਂ ਸ਼ਿਕਾਇਤ ਕਰਤਾ ਹਰਦੀਪ ਸਿੰਘ ਵਲੋਂ ਮੁਲਜ਼ਮ ਪਰਮਿੰਦਰ ਕੌਰ ਦੇ ਵਿਰੁੱਧ ਧਾਰਾ 138 ਐਨ.ਆਈ. ਐਕਟ ਅਧੀਨ ਸ਼ਿਕਾਇਤ ਦਾਇਰ ਕੀਤੀ ਗਈ ਸੀ, ਅਖੀਰ ਵਿਚ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਾਜਿੰਦਰ ਅਗਰਵਾਲ ਦੇ ਯਤਨਾਂ ਸਦਕਾ, ਮਿਤੀ 29 ਸਤੰਬਰ, 2026 ਨੂੰ ਲਗਾਈ ਗਈ ਪ੍ਰੀ-ਲੋਕ ਅਦਾਲਤ ਵਿਚ ਦੋਵਾਂ ਧਿਰਾਂ ਵਿਚਕਾਰ ਸਮਝੌਤਾ ਹੋ ਗਿਆ। ਜਿਸ ਅਨੁਸਾਰ ਅਪੀਲ ਕਰਤਾ ਨੇ ਆਪਣਾ ਬਿਆਨ ਦਰਜ ਕਰਵਾਇਆ ਕਿ ਉਸ ਵੱਲੋਂ ਸ਼ਿਕਾਇਤ ਕਰਤਾ ਸਵ: ਹਰਦੀ ਪ ਸਿੰਘ ਦੀ ਪਤਨੀ ਰਜਵੰਤ ਕੌਰ ਨੂੰ 2,10,000 ਰੁਪਏ ਦੀ ਅਦਾਇਗੀ ਕਰ ਦਿੱਤੀ ਗਈ ਹੈ ਅਤੇ ਵਿਵਾਦ ਦਾ ਨਿਪਟਾਰਾ ਕਰ ਲਿਆ ਗਿਆ ਹੈ। ਉਸ ਵੱਲੋਂ ਇਹ ਵੀ ਬੇਨਤੀ ਕੀਤੀ ਗਈ ਕਿ ਅਦਾਲਤ ਵਿਚ ਜਮ੍ਹਾਂ ਪਈ 60,000 ਰੁਪਏ ਦੀ ਰਕਮ ਸ਼ਿਕਾਇਤਕਰਤਾ ਸਵ: ਹਰਦੀਪ ਸਿੰਘ ਦੀ ਪਤਨੀ ਰਜਵੰਤ ਕੌਰ ਨੂੰ ਅਦਾ ਕੀਤੀ ਜਾਵੇ। ਉਕਤ ਮਾਮਲੇ ਦਾ ਅੰਤਿਮ ਨਿਪਟਾਰਾ ਅੱਜ 21 ਨਵੰਬਰ, 2026 ਦੀ ਵਿਸ਼ੇਸ਼ ਲੋਕ ਅਦਾਲਤ ਵਿਚ ਐਡੀਸ਼ਨਲ ਸੈਸ਼ਨ ਜੱਜ ਹੁਸ਼ਿਆਰਪੁਰ ਗੁਰਮੋਹਨ ਸਿੰਘ ਅਤੇ ਐਡੀਸ਼ਨਲ ਸੈਸ਼ਨ ਜੱਜ ਹੁਸ਼ਿਆਰਪੁਰ ਰਾਜ ਪਾਲ ਰਾਵਲ ਦੇ ਬੈਂਚ ਨੰਬਰ 03 ਨੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਹੁਸ਼ਿਆਰਪੁਰ ਵਲੋਂ ਉਕਤ ਸਮਝੌਤੇ ਦੇ ਅਨੁਸਾਰ ਕਰ ਦਿੱਤਾ ਗਿਆ। ਇਸ ਤਰ੍ਹਾਂ ਦੋਵਾਂ ਧਿਰਾਂ ਵਿਚਕਾਰ ਆਪਸੀ ਸਹਿਮਤੀ ਨਾਲ ਸਮਝੌਤਾ ਹੋਣ ਕਾਰਨ ਉਕਤ ਵਿਵਾਦ ਅਤੇ ਮੁਕੱਦਮੇਬਾਜ਼ੀ ਦਾ ਅੰਤ ਹੋ ਗਿਆ। ਸੀ.ਜੇ.ਐਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਨੀਰਜ ਗੋਇਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਅਦਾਲਤਾਂ ਵਿਚ ਕੇਸ ਲਗਾ ਕੇ ਵੱਧ ਤੋਂ ਵੱਧ ਲਾਭ ਲੈਣ, ਕਿਉਂਕਿ ਇਸ ਨਾਲ ਸਮੇਂ ਅਤੇ ਧੰਨ ਦੀ ਬੱਚਤ ਹੁੰਦੀ ਹੈ।
Ad Position 22
No active advertisement
ਪਿਛਲੀ ਖ਼ਬਰ ਚੋਰਾਂ ਵਲੋਂ ਬੈਂਡ ਦਾ ਸਾਮਾਨ ਚੋਰੀ ਅਗਲੀ ਖ਼ਬਰ ਸੰਯੁਕਤ ਮੁੱਖ ਚੋਣ ਅਫ਼ਸਰ ਵਲੋਂ ਈ.ਵੀ.ਐਮ. ਮਸ਼ੀਨਾਂ ਦੀ ਚੈਕਿੰਗ ਪ੍ਰਕਿਰਿਆ ਦਾ ਨਿਰੀਖਣ
Ad Position 24