ਪਿੰਡ ਕਾਲਰਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਪੱਸੀ ਕੰਢੀ, 21 ਨਵੰਬਰ (ਜਗਤਾਰ ਸਿੰਘ ਰਜਪਾਲਮਾ)- ਗੜ੍ਹਦੀਵਾਲਾ ਨਜ਼ਦੀਕ ਪਿੰਡ ਕਾਲਰਾ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਦੂਸਰਾ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਜੋ ਕਿ ਗੁਰਦੁਆਰਾ ਸਿੰਘ ਸਾਹਿਬ ਤੋਂ ਸ਼ੁਰੂ ਹੋ ਕੇ ਪਿੰਡ ਦੀ ਪ੍ਰਕਰਮਾ ਕਰਦਾ ਹੋਏ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਨਗਰ ਕੀਰਤਨ ਦਾ ਵੱਖ-ਵੱਖ ਥਾਈਂ ਸ਼ਾਨਦਾਰ ਸਵਾਗਤ ਕੀਤਾ ਗਿਆ ਅਤੇ ਅਨੇਕ ਪ੍ਰਕਾਰ ਦੇ ਲੰਗਰ ਲਗਾਏ ਗਏ।
ਪੱਸੀ ਕੰਢੀ, 21 ਨਵੰਬਰ (ਜਗਤਾਰ ਸਿੰਘ ਰਜਪਾਲਮਾ)- ਗੜ੍ਹਦੀਵਾਲਾ ਨਜ਼ਦੀਕ ਪਿੰਡ ਕਾਲਰਾ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਦੂਸਰਾ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਜੋ ਕਿ ਗੁਰਦੁਆਰਾ ਸਿੰਘ ਸਾਹਿਬ ਤੋਂ ਸ਼ੁਰੂ ਹੋ ਕੇ ਪਿੰਡ ਦੀ ਪ੍ਰਕਰਮਾ ਕਰਦਾ ਹੋਏ ਵਾਪਸ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ। ਨਗਰ ਕੀਰਤਨ ਦਾ ਵੱਖ-ਵੱਖ ਥਾਈਂ ਸ਼ਾਨਦਾਰ ਸਵਾਗਤ ਕੀਤਾ ਗਿਆ ਅਤੇ ਅਨੇਕ ਪ੍ਰਕਾਰ ਦੇ ਲੰਗਰ ਲਗਾਏ ਗਏ। ਇਸ ਮੌਕੇ ਭਾਈ ਸਾਹਿਬ ਭਾਈ ਧਨਵੰਤ ਸਿੰਘ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਾਲੇ ਰਾਗੀ ਜਥੇ ਨੇ ਸੰਗਤਾਂ ਨੂੰ ਗੁਰੂ ਜੱਸ ਸਰਵਣ ਕਰਵਾਇਆ। ਇਸ ਮੌਕੇ ਜਥੇਦਾਰ ਕੁਲਦੀਪ ਸਿੰਘ ਨੇ ਦੱਸਿਆ ਕਿ 24 ਨਵੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਜਾਣਗੇ ਉਪਰੰਤ ਕੀਰਤਨ ਜਥਿਆਂ ਵੱਲੋਂ ਸੰਗਤਾਂ ਨੂੰ ਨਿਹਾਲ ਕੀਤਾ ਜਾਏਗਾ। ਇਸ ਮੌਕੇ ਲੰਗਰ ਅਤੁੱਟ ਵਰਤਾਇਆ ਜਾਵੇਗਾ। ਇਸ ਮੌਕੇ ਜਥੇਦਾਰ ਕੁਲਦੀਪ ਸਿੰਘ, ਦਲਜੀਤ ਸਿੰਘ, ਲੰਬੜਦਾਰ ਗੁਰਮੀਤ ਸਿੰਘ ਭੱਟੀ, ਕੁਲਵੰਤ ਸਿੰਘ ਰੁਲੀਆ ਸਿੰਘ, ਮਾਸਟਰ ਗੁਰਚਰਨ ਸਿੰਘ, ਮਲਕੀਤ ਸਿੰਘ, ਰਸ਼ਪਿੰਦਰ ਸਿੰਘ, ਤਲਵੀਰ ਸਿੰਘ, ਸ਼ੀਰਾ, ਬੱਲੀ, ਇੰਸਪੈਕਟਰ ਸੰਤੋਖ ਸਿੰਘ ਭੱਟੀ, ਸਰਪੰਚ ਜਸਮੀਨ ਕੌਰ, ਸਾਬਕਾ ਸਰਪੰਚ ਮਹਿੰਦਰ ਕੌਰ, ਹਰਪਾਲ ਸਿੰਘ ਭੱਟੀ , ਸੁਰਜੀਤ ਸਿੰਘ , ਹਰਦੀਪ ਸਿੰਘ , ਸੋਨੂੰ, ਜਸਵਿੰਦਰ ਸਿੰਘ ਤੰਦੁ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।