ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਮੁਕੇਰੀਆਂ, 21 ਨਵੰਬਰ (ਰਾਮਗੜ੍ਹੀਆ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਨਵੀਨ ਸ੍ਰੀ ਗੁਰੂ ਸਿੰਘ ਸਭਾ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਪੂਰਵਕ ਨਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਨੂੰ ਫੁੱਲਾਂ ਨਾਲ ਸਜਾਇਆ।
ਮੁਕੇਰੀਆਂ, 21 ਨਵੰਬਰ (ਰਾਮਗੜ੍ਹੀਆ)- ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਨਵੀਨ ਸ੍ਰੀ ਗੁਰੂ ਸਿੰਘ ਸਭਾ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸੰਗਤਾਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਪੂਰਵਕ ਨਾਲ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ ਨੂੰ ਫੁੱਲਾਂ ਨਾਲ ਸਜਾਇਆ। ਨਗਰ ਕੀਰਤਨ ਵਿਚ ਸੰਗਤਾਂ ਸਤਿਨਾਮ-ਵਾਹਿਗੁਰੂ ਦਾ ਜਾਪ ਤੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਗੁਣਗਾਨ ਕਰਦੀਆਂ ਪਿੱਛੇ ਚੱਲ ਰਹੀਆਂ ਸਨ। ਇਲਾਕੇ ਦੀਆਂ ਸੰਗਤਾਂ ਵਲੋਂ ਨਗਰ ਕੀਰਤਨ ਦੇ ਸਵਾਗਤ ਲਈ ਵੱਖ-ਵੱਖ ਥਾਵਾਂ ’ਤੇ ਚਾਹ, ਪਕੌੜੇ, ਫਲ, ਫਰੂਟ ਤੋਂ ਇਲਾਵਾ ਲੰਗਰ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਸੀ। ਇਸ ਮੌਕੇ ਵੱਖ-ਵੱਖ ਗਤਕਾ ਪਾਰਟੀਆਂ ਵਲੋਂ ਵੀ ਆਪਣੇ ਗਤਕੇ ਦੇ ਜੌਹਰ ਦਿਖਾਏ ਗਏ। ਨਗਰ ਕੀਰਤਨ ਗੁਰਦੁਆਰਾ ਸਿੰਘ ਸਭਾ ਤੋਂ ਅਰੰਭ ਹੋ ਕੇ ਸ਼ਹਿਰ ਦੀ ਪ੍ਰਕਰਮਾ ਕਰਦਾ ਹੋਇਆ ਵਾਪਸ ਗੁਰਦੁਆਰਾ ਸਾਹਿਬ ਵਿਖੇ ਆ ਕੇ ਸਮਾਪਤ ਹੋਇਆ । ਨਗਰ ਕੀਰਤਨ ਵਿਚ ਮੁਕੇਰੀਆਂ ਸ਼ਹਿਰ ਦੀ ਵੱਡੀ ਗਿਣਤੀ ਵਿਚ ਸੰਗਤ ਤੋਂ ਇਲਾਵਾ ਵੱਖ-ਵੱਖ ਸਕੂਲੀ ਬੱਚਿਆਂ ਵਲੋਂ ਵੀ ਆਪਣੀ ਹਾਜ਼ਰੀ ਲਗਵਾਈ ਗਈ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।