ਟਾਂਡਾ ਬਲਾਕ ਵਿਚ 22, 23 ਅਤੇ 24 ਨੂੰ ਹੋਵੇਗਾ ਪਲਸ ਪੋਲੀਓ ਰਾਊਂਡ, 142 ਟੀਮਾਂ ਦਾ ਗਠਨ
ਟਾਂਡਾ ਉੜਮੁੜ, 21 ਨਵੰਬਰ (ਭਗਵਾਨ ਸਿੰਘ ਸੈਣੀ)- ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਡਾ.
ਟਾਂਡਾ ਉੜਮੁੜ, 21 ਨਵੰਬਰ (ਭਗਵਾਨ ਸਿੰਘ ਸੈਣੀ)- ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਡਾ. ਜਤਿੰਦਰ ਸਿੰਘ ਗਿੱਲ, ਐੱਸ.ਐਮ.ਓ. ਟਾਂਡਾ, ਡਾ. ਹਰਪ੍ਰੀਤ ਸਿੰਘ ਅਤੇ ਡਾ. ਰਾਜਵੰਤ ਕੌਰ ਦੀ ਅਗਵਾਈ ਹੇਠ ਟਾਂਡਾ ਬਲਾਕ ਵਿਚ 22, 23 ਅਤੇ 24 ਨਵੰਬਰ ਨੂੰ ਪਲਸ ਪੋਲੀਓ ਰਾਊਂਡ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਜਤਿੰਦਰ ਸਿੰਘ ਗਿੱਲ ਨੇ ਦੱਸਿਆ ਕਿ ਇਸ ਮੁਹਿੰਮ ਦੌਰਾਨ ਬਲਾਕ ਵਿਚ 11,986 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਮਿਥਿਆ ਗਿਆ ਹੈ। ਇਸ ਕੰਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਕੁੱਲ 142 ਟੀਮਾਂ ਦਾ ਗਠਨ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਹਿੰਮ ਦੇ ਪਹਿਲੇ ਦਿਨ 22 ਨਵੰਬਰ ਨੂੰ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਬੂਥ ਪੱਧਰ ’ਤੇ ਪਿਲਾਈਆਂ ਜਾਣਗੀਆਂ, ਜਦਕਿ 23 ਅਤੇ 24 ਨਵੰਬਰ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਘਰ-ਘਰ ਜਾ ਕੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ, ਤਾਂ ਜੋ ਕੋਈ ਵੀ ਬੱਚਾ ਇਸ ਮੁਹਿੰਮ ਤੋਂ ਵਾਂਝਾ ਨਾ ਰਹਿ ਸਕੇ। ਇਸ ਮੁਹਿੰਮ ਦੀ ਨਿਗਰਾਨੀ ਲਈ 13 ਸੁਪਰਵਾਈਜ਼ਰ ਨਿਯੁਕਤ ਕੀਤੇ ਗਏ ਹਨ। ਇਸ ਤੋਂ ਇਲਾਵਾ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਜਿੱਠਣ ਲਈ ਇਕ ਮੋਬਾਈਲ ਟੀਮ ਦਾ ਵੀ ਗਠਨ ਕੀਤਾ ਗਿਆ ਹੈ।