ਐਡਵੋਕੇਟ ਧਾਮੀ ਦੇ 6ਵੀਂ ਵਾਰ ਪ੍ਰਧਾਨ ਬਣਨ ’ਤੇ ਜੌਹਲ ਤੇ ਮੋਮੀ ਨੇ ਦਿੱਤੀ ਵਧਾਈ
ਗੜ੍ਹਦੀਵਾਲਾ, 21 ਨਵੰਬਰ (ਚੱਗਰ)-ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਛੇਵੀਂ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਚੁਣੇ ਜਾਣ ‘ਤੇ ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਇਕਬਾਲ ਸਿੰਘ ਜੌਹਲ ਅਤੇ ਸ਼੍ਰੋਮਣੀ ਅਕਾਲੀ ਦਲ ਐਸ. ਸੀ.
ਗੜ੍ਹਦੀਵਾਲਾ, 21 ਨਵੰਬਰ (ਚੱਗਰ)-ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਛੇਵੀਂ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਚੁਣੇ ਜਾਣ ‘ਤੇ ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਇਕਬਾਲ ਸਿੰਘ ਜੌਹਲ ਅਤੇ ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਸਿੰਘ ਮੋਮੀ ਵੱਲੋਂ ਉਨ੍ਹਾਂ ਨੂੰ ਵਿਸ਼ੇਸ਼ ਤੌਰ ‘ਤੇ ਮੁਬਾਰਕਬਾਦ ਦਿੰਦਿਆਂ ਉਨ੍ਹਾਂ ਨੂੰ ਗੁਲਦਸਤਾ ਭੇਟ ਕੀਤਾ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਐਡਵੋਕੇਟ ਧਾਮੀ ਦਾ ਸਰਬਸੰਮਤੀ ਨਾਲ ਛੇਵੀਂ ਵਾਰ ਇਸ ਅਹਿਮ ਸੇਵਾ ਲਈ ਚੁਣਿਆ ਜਾਣਾ ਉਨ੍ਹਾਂ ਦੀਆਂ ਪੰਥਕ ਸੇਵਾਵਾਂ, ਤਜਰਬੇ ਅਤੇ ਸਿੱਖ ਸੰਸਥਾਵਾਂ ਪ੍ਰਤੀ ਸਮਰਪਣ ਦਾ ਪ੍ਰਤੀਕ ਹੈ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਐਡਵੋਕੇਟ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਪੰਥ ਦੀ ਚੜ੍ਹਦੀ ਕਲਾ, ਗੁਰਧਾਮਾਂ ਦੀ ਸੇਵਾ-ਸੰਭਾਲ ਅਤੇ ਧਾਰਮਿਕ ਕਾਰਜਾਂ ਲਈ ਹੋਰ ਵੀ ਸੁਚੱਜੇ ਢੰਗ ਨਾਲ ਯਤਨਸ਼ੀਲ ਰਹੇਗੀ।