21-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਹੁਸ਼ਿਆਰਪੁਰ ’ਚ ਵਿਸ਼ੇਸ਼ ਬੱਚਿਆਂ ਨੇ ਖੇਡ ਮੁਕਾਬਲਿਆਂ ’ਚ ਦਿਖਾਈ ਆਪਣੀ ਕਾਬਲੀਅਤ

ਹੁਸ਼ਿਆਰਪੁਰ, 21 ਨਵੰਬਰ (ਬਲਜਿੰਦਰਪਾਲ ਸਿੰਘ)-ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਆਪਣੀਆਂ ਯੋਗਤਾਵਾਂ ਦਾ ਪ੍ਰਦਰਸ਼ਨ ਕਰਨ ਲਈ ਢੁਕਵਾਂ ਮੰਚ ਪ੍ਰਦਾਨ ਕਰਨਾ ਵਿਭਾਗ ਦੀ ਤਰਜੀਹ ਹੈ। ਇਨ੍ਹਾਂ ਬੱਚਿਆਂ ਵਿਚ ਪ੍ਰਤਿਭਾ ਦੀ ਕੋਈ ਕਮੀ ਨਹੀਂ ਹੈ, ਲੋੜ ਸਿਰਫ਼ ਉਨ੍ਹਾਂ ਨੂੰ ਉਤਸ਼ਾਹਿਤ ਕਰਨ ਅਤੇ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਨ ਦੀ ਹੈ।

Ad Position 21
No active advertisement
ਮੁਕਾਬਲੇ ’ਚ ਜੇਤੂ ਰਹਿਣ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਕਰਨ ਉਪਰੰਤ ਉਨ੍ਹਾਂ ਨਾਲ ਐਸ.ਡੀ.ਐਮ. ਪਰਮਪ੍ਰੀਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ ਹਰਜਿੰਦਰ ਕੌਰ ਤੇ ਹੋਰ। ਤਸਵੀਰ : ਹਮਸ਼ਾਇਨ ਸਟੂਡੀਓ 22-11-2026
ਹੁਸ਼ਿਆਰਪੁਰ, 21 ਨਵੰਬਰ (ਬਲਜਿੰਦਰਪਾਲ ਸਿੰਘ)-ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀ ਪ੍ਰਤਿਭਾ ਨੂੰ ਨਿਖਾਰਨ ਅਤੇ ਉਨ੍ਹਾਂ ਨੂੰ ਆਪਣੀਆਂ ਯੋਗਤਾਵਾਂ ਦਾ ਪ੍ਰਦਰਸ਼ਨ ਕਰਨ ਲਈ ਢੁਕਵਾਂ ਮੰਚ ਪ੍ਰਦਾਨ ਕਰਨਾ ਵਿਭਾਗ ਦੀ ਤਰਜੀਹ ਹੈ। ਇਨ੍ਹਾਂ ਬੱਚਿਆਂ ਵਿਚ ਪ੍ਰਤਿਭਾ ਦੀ ਕੋਈ ਕਮੀ ਨਹੀਂ ਹੈ, ਲੋੜ ਸਿਰਫ਼ ਉਨ੍ਹਾਂ ਨੂੰ ਉਤਸ਼ਾਹਿਤ ਕਰਨ ਅਤੇ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਨ ਦੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਉਪ ਮੰਡਲ ਮੈਜਿਸਟਰੇਟ ਪਰਮਪ੍ਰੀਤ ਸਿੰਘ ਨੇ ਸੂਬਾ ਪੱਧਰੀ ਦੋ ਰੋਜ਼ਾ ਵਿਸ਼ੇਸ਼ ਖੇਡ ਮੁਕਾਬਲਿਆਂ ਦੇ ਸਮਾਪਤੀ ਸਮਾਰੋਹ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫ਼ਸਰ ਹਰਜਿੰਦਰ ਕੌਰ ਸਮੇਤ ਖੇਡ ਮੁਕਾਬਲਿਆਂ ਦੇ ਜੇਤੂ ਖਿਡਾਰੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ। ਐੱਸ.ਡੀ.ਐੱਮ. ਪਰਮਪ੍ਰੀਤ ਸਿੰਘ ਨੇ ਕਿਹਾ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀਆਂ ਪ੍ਰਾਪਤੀਆਂ ਸਮਾਜ ਲਈ ਪ੍ਰੇਰਨਾ ਸਰੋਤ ਹਨ। ਪ੍ਰਮਾਤਮਾ ਜੇਕਰ ਕਿਸੇ ਵਿਅਕਤੀ ਨੂੰ ਇੱਕ ਸ਼ਕਤੀ ਘੱਟ ਪ੍ਰਦਾਨ ਕਰਦਾ ਹੈ ਤਾਂ ਉਸ ਦੀ ਆਵਾਜ਼, ਸੋਚ, ਹੌਸਲੇ ਜਾਂ ਕਿਸੇ ਹੋਰ ਸਮਰੱਥਾ ਵਿਚ ਕਿਤੇ ਵੱਧ ਸ਼ਕਤੀਆਂ ਵੀ ਪ੍ਰਦਾਨ ਕਰ ਦਿੰਦਾ ਹੈ। ਜ਼ਿਲ੍ਹਾ ਸਿੱਖਿਆ ਅਫ਼ਸਰ ਹਰਜਿੰਦਰ ਕੌਰ ਨੇ ਦੱਸਿਆ ਕਿ ਇਸ ਰਾਜ ਪੱਧਰੀ ਸਮਾਗਮ ਨੂੰ ਸਫਲ ਬਣਾਉਣ ਵਿਚ ਸਰਬੱਤ ਦਾ ਭਲਾ, ਗੁਰੂ ਰਾਮਦਾਸ ਲੰਗਰ ਸੇਵਾ ਸਮੇਤ ਵੱਖ-ਵੱਖ ਸਮਾਜਿਕ ਸੰਸਥਾਵਾਂ ਨੇ ਵਿਸ਼ੇਸ਼ ਯੋਗਦਾਨ ਪਾਇਆ ਹੈ। ਮੁਕਾਬਲਿਆਂ ਦੌਰਾਨ ਵਿਸ਼ੇਸ਼ ਫੁੱਟਬਾਲ ਮੁਕਾਬਲਿਆਂ ਵਿਚ ਫ਼ਿਰੋਜ਼ਪੁਰ ਦੀ ਟੀਮ ਨੇ ਪਹਿਲਾ ਸਥਾਨ ਹਾਸਲ ਕੀਤਾ, ਜਦਕਿ ਜਲੰਧਰ ਦੀ ਟੀਮ ਦੂਜੇ ਅਤੇ ਲੁਧਿਆਣਾ ਦੀ ਟੀਮ ਤੀਜੇ ਸਥਾਨ ’ਤੇ ਰਹੀ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਮਨਦੀਪ ਸ਼ਰਮਾ, ਪ੍ਰਿੰਸੀਪਲ ਸ਼ੈਲੇਂਦਰ ਠਾਕੁਰ, ਪ੍ਰਿੰਸੀਪਲ ਰਮਨਦੀਪ ਕੌਰ, ਪ੍ਰਿੰਸੀਪਲ ਮ੍ਰਿਦੁਲਾ ਸ਼ਰਮਾ, ਚਰਨਜੀਤ ਸਿੰਘ, ਮਨਪ੍ਰੀਤ ਸਿੰਘ ਸਟੇਟ ਆਈ.ਡੀ. ਕੋਆਰਡੀਨੇਟਰ, ਅਸਿਸਟੈਂਟ ਸ਼ਰਮਾ, ਜ਼ਿਲ੍ਹਾ ਸਪੋਰਟਸ ਕੋਆਰਡੀਨੇਟਰ ਜਗਜੀਤ ਸਿੰਘ, ਹੈੱਡ ਮਿਸਟ੍ਰੈੱਸ ਹਰਪ੍ਰੀਤ ਕੌਰ, ਮੁੱਖ ਅਧਿਆਪਕਾ ਸਮ੍ਰਿਤੀ ਰਾਣਾ, ਮੁੱਖ ਅਧਿਆਪਕਾ ਸ਼ਰੂਤੀ ਸ਼ਰਮਾ, ਮੁੱਖ ਅਧਿਆਪਕਾ ਮੇਨਿਕਾ, ਸੁਖਰਾਜ ਸਿੰਘ, ਸਰਬਜੀਤ ਸਿੰਘ, ਰਮਨ ਐਰੀ, ਸਿੱਖਿਆ ਸ਼ਾਸਤਰੀ ਚੰਦਰ ਪ੍ਰਕਾਸ਼ ਸੈਣੀ, ਰਜਨੀਸ਼ ਕੁਮਾਰ ਗੁਲਿਆਨੀ, ਵਰਿੰਦਰ ਨਿਮਾਣਾ, ਜ਼ਿਲ੍ਹਾ ਸਪੈਸ਼ਲ ਐਜੂਕੇਟਰ ਅੰਜੂ ਸੈਣੀ, ਫਿਜ਼ੀਓਥੈਰੇਪਿਸਟ ਧੀਰਜ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੇ.ਵੀ.ਕੇ ਬਾਹੋਵਾਲ ਨੇ ਸਕੂਲ ’ਚ ਪਰਾਲੀ ਸੰਭਾਲਣ ਸੰਬੰਧੀ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਡਾਕ ਵਿਭਾਗ ਦੀਆਂ ਅੰਤਰਰਾਸ਼ਟਰੀ ਪਾਰਸਲ ਸੇਵਾਵਾਂ ਤੇ ਬੱਚਤ ਸਕੀਮਾਂ ਬਾਰੇ ਲੋਕਾਂ ਨੂੰ ਕੀਤਾ ਜਾਗਰੂਕ
Ad Position 24