22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਆਯੁਸ਼ਮਾਨ ਅਰੋਗਿਆ ਕੇਂਦਰ ਜਾਜਾ ਵਿਖੇ ਪਲਸ ਪੋਲੀਓ ਮੁਹਿੰਮ ਚਲਾਈ

ਟਾਂਡਾ ਉੜਮੁੜ, 22 ਨਵੰਬਰ (ਕੁਲਬੀਰ ਸਿੰਘ ਗੁਰਾਇਆ)- ਸਿਹਤ ਵਿਭਾਗ ਪੰਜਾਬ ਵੱਲੋਂ ਪੋਲੀਓ ਵਰਗੀ ਨਾਮੁਰਾਦ ਬਿਮਾਰੀ ਦੇ ਖ਼ਾਤਮੇ ਲਈ ਆਰੰਭੇ ਪ੍ਰੋਗਰਾਮ ਤੇ ਸਿਵਲ ਸਰਜਨ ਹੁਸ਼ਿਆਰਪੁਰ ਮੈਡਮ ਮਨਦੀਪ ਕੰਵਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਸ਼ੇਸ਼ ਪੋਲੀਓ ਮੁਹਿੰਮ 22 ਨਵੰਬਰ ਤੋਂ 24 ਨਵੰਬਰ ਤੱਕ ਚਲਾਈ ਜਾਵੇਗੀ। ਇਸੇ ਕੜੀ ਤਹਿਤ ਪਿੰਡ ਜਾਜਾ ਦੇ ਆਯੂਸ਼ਮਾਨ ਅਰੋਗਿਆ ਕੇਂਦਰ ਵਿਖੇ ਐਸ.

Ad Position 21
No active advertisement
ਅਜੀਤ ਡੈਸਕ 23-11-2026
ਟਾਂਡਾ ਉੜਮੁੜ, 22 ਨਵੰਬਰ (ਕੁਲਬੀਰ ਸਿੰਘ ਗੁਰਾਇਆ)- ਸਿਹਤ ਵਿਭਾਗ ਪੰਜਾਬ ਵੱਲੋਂ ਪੋਲੀਓ ਵਰਗੀ ਨਾਮੁਰਾਦ ਬਿਮਾਰੀ ਦੇ ਖ਼ਾਤਮੇ ਲਈ ਆਰੰਭੇ ਪ੍ਰੋਗਰਾਮ ਤੇ ਸਿਵਲ ਸਰਜਨ ਹੁਸ਼ਿਆਰਪੁਰ ਮੈਡਮ ਮਨਦੀਪ ਕੰਵਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਸ਼ੇਸ਼ ਪੋਲੀਓ ਮੁਹਿੰਮ 22 ਨਵੰਬਰ ਤੋਂ 24 ਨਵੰਬਰ ਤੱਕ ਚਲਾਈ ਜਾਵੇਗੀ। ਇਸੇ ਕੜੀ ਤਹਿਤ ਪਿੰਡ ਜਾਜਾ ਦੇ ਆਯੂਸ਼ਮਾਨ ਅਰੋਗਿਆ ਕੇਂਦਰ ਵਿਖੇ ਐਸ. ਐਮ. ਓ. ਟਾਂਡਾ ਜਤਿੰਦਰ ਸਿੰਘ ਗਿੱਲ ਦੀ ਅਗਵਾਈ ਹੇਠ 5 ਸਾਲ ਦੇ ਬੱਚਿਆਂ ਨੂੰ ਪੋਲੀਓ ਦੀਆਂ ਅਨਮੋਲ ਬੂੰਦਾਂ ਪਿਲਾਈਆਂ ਗਈਆਂ। ਇਸ ਮੌਕੇ ਹਰਜਿੰਦਰ ਕੌਰ ਏ.ਐਨ. ਐਮ., ਰਾਜਪਾਲ ਕੌਰ ਆਸ਼ਾ ਵਰਕਰ, ਮਨਿੰਦਰਪਾਲ ਕੌਰ ਆਸ਼ਾ ਵਰਕਰ, ਸਲੋਨੀ ਆਸ਼ਾ ਵਰਕਰ, ਅਮਨਦੀਪ ਕੌਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਜਿੰਪਾ ਵਲੋਂ ਕੋਟਲਾ ਗੌਂਸਪੁਰ ਭੂਤਪੁਰ ’ਚ ਕਮਿਊਨਿਟੀ ਹਾਲ ਦਾ ਉਦਘਾਟਨ ਅਗਲੀ ਖ਼ਬਰ ਹੱਕ ਮੰਗਦੇ ਬੇਰੁਜ਼ਗਾਰ ਲਾਈਨਮੈਨਾਂ ਨੂੰ ਗ੍ਰਿਫ਼ਤਾਰ ਕਰਕੇ ਅਵਾਜ਼ ਨਹੀਂ ਦੱਬੀ ਜਾ ਸਕਦੀ - ਨਾਗੋਕੇ
Ad Position 24