ਵਿਧਾਇਕ ਜਿੰਪਾ ਵਲੋਂ ਕੋਟਲਾ ਗੌਂਸਪੁਰ ਭੂਤਪੁਰ ’ਚ ਕਮਿਊਨਿਟੀ ਹਾਲ ਦਾ ਉਦਘਾਟਨ
ਹੁਸ਼ਿਆਰਪੁਰ, 22 ਨਵੰਬਰ (ਬਲਜਿੰਦਰਪਾਲ ਸਿੰਘ)- ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਪਿੰਡ ਕੋਟਲਾ ਗੋਂਸਪੁਰ ਭੂਤਪੁਰ ਵਿਖੇ ਪਿੰਡ ਵਾਸੀਆਂ ਦੀ ਸਹੂਲਤ ਲਈ ਕਰੀਬ 7 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਗਏ ਕਮਿਊਨਿਟੀ ਹਾਲ ਦਾ ਉਦਘਾਟਨ ਕੀਤਾ। ਇਸ ਮੌਕੇ ਪਿੰਡ ਵਾਸੀਆਂ ਨੇ ਵਿਧਾਇਕ ਦਾ ਸਵਾਗਤ ਕੀਤਾ ਅਤੇ ਪਿੰਡ ਵਿੱਚ ਇਹ ਸਹੂਲਤ ਉਪਲਬਧ ਹੋਣ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ।
ਹੁਸ਼ਿਆਰਪੁਰ, 22 ਨਵੰਬਰ (ਬਲਜਿੰਦਰਪਾਲ ਸਿੰਘ)- ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨੇ ਪਿੰਡ ਕੋਟਲਾ ਗੋਂਸਪੁਰ ਭੂਤਪੁਰ ਵਿਖੇ ਪਿੰਡ ਵਾਸੀਆਂ ਦੀ ਸਹੂਲਤ ਲਈ ਕਰੀਬ 7 ਲੱਖ ਰੁਪਏ ਦੀ ਲਾਗਤ ਨਾਲ ਬਣਾਏ ਗਏ ਕਮਿਊਨਿਟੀ ਹਾਲ ਦਾ ਉਦਘਾਟਨ ਕੀਤਾ। ਇਸ ਮੌਕੇ ਪਿੰਡ ਵਾਸੀਆਂ ਨੇ ਵਿਧਾਇਕ ਦਾ ਸਵਾਗਤ ਕੀਤਾ ਅਤੇ ਪਿੰਡ ਵਿੱਚ ਇਹ ਸਹੂਲਤ ਉਪਲਬਧ ਹੋਣ ’ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ। ਵਿਧਾਇਕ ਜਿੰਪਾ ਨੇ ਕਿਹਾ ਕਿ ਕਮਿਊਨਿਟੀ ਹਾਲ ਬਣਨ ਨਾਲ ਪਿੰਡ ਵਾਸੀਆਂ ਨੂੰ ਵਿਆਹ-ਸ਼ਾਦੀਆਂ, ਸਮਾਜਿਕ ਸਮਾਗਮਾਂ, ਧਾਰਮਿਕ ਸਮਾਗਮਾਂ ਅਤੇ ਹੋਰ ਜਨਤਕ ਸਮਾਗਮਾਂ ਲਈ ਇੱਕ ਬਿਹਤਰ ਸਥਾਨ ਉਪਲਬਧ ਹੋਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਦੀਆਂ ਲੋੜਾਂ ਅਨੁਸਾਰ ਵਿਕਾਸ ਕਾਰਜ ਕਰਵਾਉਣਾ ਅਤੇ ਸਹੂਲਤਾਂ ਆਮ ਲੋਕਾਂ ਤੱਕ ਪਹੁੰਚਾਉਣਾ ਉਨ੍ਹਾਂ ਦਾ ਨਿਰੰਤਰ ਯਤਨ ਹੈ। ਵਿਧਾਇਕ ਜਿੰਪਾ ਨੇ ਕਿਹਾ ਕਿ ਪਿੰਡਾਂ ਦਾ ਵਿਕਾਸ ਅਤੇ ਲੋਕਾਂ ਦੇ ਜੀਵਨ ਪੱਧਰ ਵਿੱਚ ਸੁਧਾਰ ਕਰਨਾ ਸਰਕਾਰ ਦੀਆਂ ਮੁੱਖ ਤਰਜੀਹਾਂ ਵਿੱਚ ਸ਼ਾਮਲ ਹੈ। ਇਸ ਮੌਕੇ ਸਰਪੰਚ ਸਤਪਾਲ, ਸਰਪੰਚ ਸੱਤੀ, ਰਾਜਨ ਸੈਣੀ, ਸੁਨੀਲ ਕੁਮਾਰ , ਬਲਾਕ ਪ੍ਰਧਾਨ ਅਸ਼ਵਨੀ ਕੁਮਾਰ, ਬਖਤਾਵਰ ਸਿੰਘ, ਬਲਾਕ ਸੰਮਤੀ ਮੈਂਬਰ ਰਘਬੀਰ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।