22-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸੀਕਰੀ ਦੀ ਅਗਵਾਈ ’ਚ ਜ਼ਿਲ੍ਹਾ ਯੂਥ ਅਕਾਲੀ ਦਲ (ਬ) ਦੇ ਪ੍ਰਧਾਨ ਹਰਜੀ ਬਾਜਵਾ ਦਾ ਸਨਮਾਨ

ਹੁਸ਼ਿਆਰਪੁਰ, 22 ਨਵੰਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਸ਼ਾਮਚੁਰਾਸੀ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਮੀਟਿੰਗ ਹਲਕਾ ਇੰਚਾਰਜ ਸੰਦੀਪ ਸਿੰਘ ਸੀਕਰੀ ਦੀ ਅਗਵਾਈ ‘ਚ ਹੋਈ। ਇਸ ਮੌਕੇ ਜ਼ਿਲ੍ਹਾ ਯੂਥ ਅਕਾਲੀ ਦਲ (ਬ) ਦੇ ਨਵ-ਨਿਯੁਕਤ ਪ੍ਰਧਾਨ ਹਰਸਿਮਰਨ ਸਿੰਘ ਹਰਜੀ ਬਾਜਵਾ ਨੂੰ ਵਿਸ਼ੇਸ਼ ਤੌਰ ‘ ਤੇ ਸਨਮਾਨਿਤ ਕੀਤਾ ਗਿਆ।

Ad Position 21
No active advertisement
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦਾ ਸਨਮਾਨ ਕਰਦੇ ਹੋਏ ਇਕਬਾਲ ਸਿੰਘ ਖੇੜਾ, ਨਿਰਮਲ ਸਿੰਘ ਭੀਲੋਵਾਲ, ਸਤਨਾਮ ਸਿੰਘ ਬੰਟੀ ਤੇ ਹੋਰ। 23-11-2026
ਹੁਸ਼ਿਆਰਪੁਰ, 22 ਨਵੰਬਰ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਸ਼ਾਮਚੁਰਾਸੀ ਦੇ ਅਹੁਦੇਦਾਰਾਂ ਤੇ ਵਰਕਰਾਂ ਦੀ ਮੀਟਿੰਗ ਹਲਕਾ ਇੰਚਾਰਜ ਸੰਦੀਪ ਸਿੰਘ ਸੀਕਰੀ ਦੀ ਅਗਵਾਈ ‘ਚ ਹੋਈ। ਇਸ ਮੌਕੇ ਜ਼ਿਲ੍ਹਾ ਯੂਥ ਅਕਾਲੀ ਦਲ (ਬ) ਦੇ ਨਵ-ਨਿਯੁਕਤ ਪ੍ਰਧਾਨ ਹਰਸਿਮਰਨ ਸਿੰਘ ਹਰਜੀ ਬਾਜਵਾ ਨੂੰ ਵਿਸ਼ੇਸ਼ ਤੌਰ ‘ ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਦੀਪ ਸਿੰਘ ਸੀਕਰੀ ਨੇ ਕਿਹਾ ਕਿ ਹਰਸਿਮਰਨ ਸਿੰਘ ਹਰਜੀ ਬਾਜਵਾ ਦੀ ਨਿਯੁਕਤੀ ਨਾਲ ਜ਼ਿਲ੍ਹੇ ‘ਚ ਯੂਥ ਅਕਾਲੀ ਦਲ ਨੂੰ ਹੋਰ ਮਜ਼ਬੂਤੀ ਮਿਲੇਗੀ। ਉਨ੍ਹਾਂ ਕਿਹਾ ਹਰਜੀ ਬਾਜਵਾ ਇਕ ਮਿਹਨਤੀ, ਨੌਜਵਾਨ ਅਤੇ ਜੁਝਾਰੂ ਆਗੂ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਉਹ ਪਹਿਲਾਂ ਨਾਲੋਂ ਵੀ ਵੱਧ ਕੇ ਆਪਣੀ ਜ਼ਿੰਮੇਵਾਰੀ ਨੂੰ ਨਿਭਾਉਣਗੇ। ਇਸ ਮੌਕੇ ਹਰਸਿਮਰਨ ਸਿੰਘ ਹਰਜੀ ਬਾਜਵਾ ਨੇ ਸਨਮਾਨ ਲਈ ਸੰਦੀਪ ਸਿੰਘ ਸੀਕਰੀ ਤੇ ਹਲਕਾ ਸ਼ਾਮਚੁਰਾਸੀ ਸਮੂਹ ਅਹੁਦੇਦਾਰਾਂ ਤੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵਲੋਂ ਜੋ ਜ਼ਿੰਮੇਵਾਰੀ ਉਨ੍ਹਾਂ ਨੂੰ ਸੌਂਪੀ ਗਈ ਹੈ, ਉਹ ਉਸ ਨੂੰ ਪੂਰੀ ਇਮਾਨਦਾਰੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਇਕ ਕਰ ਦੇਣਗੇ। ਉਨ੍ਹਾਂ ਕਿਹਾ ਕਿ 2027 ਦੀਆਂ ਚੋਣਾਂ ‘ਚ ਪਾਰਟੀ ਦੀ ਜਿੱਤ ‘ਚ ਯੂਥ ਵਿੰਗ ਅਹਿਮ ਭੂਮਿਕਾ ਨਿਭਾਏਗਾ ਅਤੇ ਸੂਬੇ ‘ਚ ਆਉਣ ਵਾਲੀ ਸਰਕਾਰ ਸ਼੍ਰੋਮਣੀ ਅਕਾਲੀ ਦਲ (ਬ) ਦੀ ਹੀ ਹੋਵੇਗੀ। ਇਸ ਮੌਕੇ ਅਮਰੀਕ ਸਿੰਘ ਭਾਗੋਵਾਲ ਮੈਂਬਰ ਪਹੀ.ਏ.ਸੀ. , ਸੁਖਪਾਲ ਸਿੰਘ ਧੂਤ ਜ਼ਿਲ੍ਹਾ ਮੀਤ ਪ੍ਰਧਾਨ, ਦਲਵਿੰਦਰ ਸਿੰਘ ਥਿਆਣਾ, ਪ੍ਰਿੰ: ਹਰਜਿੰਦਰ ਸਿੰਘ, ਗੁਰਪਾਲ ਸਿੰਘ ਲਾਚੋਵਾਲ, ਉਪਕਾਰ ਸਿੰਘ ਭੱਕਲਾਂ, ਗੀਤੇਸ਼, ਨਿਖਿਲ, ਭੁਪਿੰਦਰ ਸਿੰਘ ਮਹਿੰਦੀਪੁਰ ਜ਼ਿਲ੍ਹਾ ਪ੍ਰਧਾਨ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹੁਸ਼ਿਆਰਪੁਰ ਵਿਖੇ 18 ਨੂੰ ਕੱਢੀ ਜਾਵੇਗੀ ਕ੍ਰਿਸਮਸ ਸੋਭਾ ਯਾਤਰਾ ਅਗਲੀ ਖ਼ਬਰ ਪਲਸ ਪੋਲੀਓ ਮੁਹਿੰਮ ਤਹਿਤ ਸਿਹਤ ਅਧਿਕਾਰੀਆਂ ਵਲੋਂ ਬੂਥਾਂ ਅਤੇ ਘਰ-ਘਰ ਚੱਲ ਰਹੀਆਂ ਗਤੀਵਿਧੀਆਂ ਦਾ ਨਿਰੀਖਣ
Ad Position 24